ਪਟਿਆਲਾ: ਕੇਸ ਰੱਦ ਕਰਨ ਲਈ ਕਿਸਾਨਾਂ ਦਾ ਰਾਜਪੁਰਾ ਗਗਨ ਚੌਕ ’ਚ ਧਰਨਾ, ਦਿੱਲੀ-ਅੰਮ੍ਰਿਤਸਰ ਕੌਮੀ ਮਾਰਗ ’ਤੇ ਆਵਾਜਾਈ ਠੱਪ

ਪਟਿਆਲਾ, 14 ਜੁਲਾਈ

ਦੋ ਦਿਨ ਪਹਿਲਾਂ ਰਾਜਪੁਰਾ ਦੇ ਵਿੱਚ ਭਾਜਪਾ ਆਗੂਆਂ ਦਾ ਘਿਰਾਓ ਕਰਨ ਦੇ ਮਾਮਲੇ ’ਚ ਡੇਢ ਸੌ ਕਿਸਾਨਾਂ ਖ਼ਿਲਾਫ਼ ਦਰਜ ਕੇਸ ਦੇ ਵਿਰੋਧ ਵਿੱਚ ਕਿਸਾਨਾਂ ਨੇ ਅੱਜ ਰਾਜਪੁਰਾ ਵਿੱਚ ਗਗਨ ਚੌਕ ਵਿਚ ਧਰਨਾ ਲਾ ਕੇ ਅੰਮ੍ਰਿਤਸਰ-ਦਿੱਲੀ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ। ਧਰਨੇ ਕਾਰਨ ਰਾਜਪੁਰਾ ਤੋਂ ਚੰਡੀਗੜ੍ਹ ਨੂੰ ਜਾਂਦੀ ਆਵਾਜਾਈ ਵੀ ਪ੍ਰਭਾਵਤ ਹੋਈ ਹੈ। ਕਿਸਾਨਾਂ ਦੀ ਮੰਗ ਹੈ ਕਿ ਕਿਸਾਨਾਂ ਖ਼ਿਲਾਫ਼ ਦਰਜ ਕੀਤੇ ਗਏ ਕੇਸ ਰੱਦ ਕੀਤੇ ਜਾਣ। ਇਸ ਤੋਂ ਇਲਾਵਾ ਕਿਸਾਨ ਇਸ ਸਬੰਧੀ ਪੁਲੀਸ ਵੱਲੋਂ ਸ਼ੁਰੂ ਕੀਤੀ ਦੀਆਂ ਗ੍ਰਿਫ਼ਤਾਰੀਆਂ ਦਾ ਵਿਰੋਧ ਕਰ ਰਹੇ ਹਨ। ਦੋ ਦਿਨ ਪਹਿਲਾਂ ਰਾਜਪੁਰਾ ਵਿੱਚ ਮੀਟਿੰਗ ਕਰਦੇ ਭਾਜਪਾ ਆਗੂਆਂ ਦਾ ਸੈਂਕੜੇ ਕਿਸਾਨਾਂ ਨੇ ਘਿਰਾਓ ਕਰ ਲਿਆ ਸੀ, ਜਿਨ੍ਹਾਂ ਨੂੰ ਪੁਲੀਸ ਨੇ ਸੋਮਵਾਰ ਵੱਡੇ ਤੜਕੇ ਬਾਰਾਂ ਘੰਟਿਆਂ ਤੋਂ ਬਾਅਦ ਮੁਕਤ ਕਰਵਾਇਆ ਸੀ। ਕਿਸਾਨਾਂ ਵੱਲੋਂ ਕੀਤੇ ਗਏ ਘਿਰਾਓ ਕਾਰਨ ਭਾਜਪਾ ਦਾ ਸੂਬਾਈ ਵਫ਼ਦ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਮਿਲਿਆ ਸੀ, ਜਿਸ ਮਗਰੋਂ ਮੁੱਖ ਮੰਤਰੀ ਦੇ ਆਦੇਸ਼ਾਂ ’ਤੇ ਹੀ ਰਾਜਪੁਰਾ ਪੁਲੀਸ ਨੇ ਡੇਢ ਸੌ ਕਿਸਾਨਾਂ ਦੇ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਦਰਜ ਕੀਤੇ ਗਏ ਇਸ ਕੇਸ ਵਿੱਚ ਕਾਂਗਰਸੀ ਆਗੂ ਤੇ ਹੁਣ ਕਿਸਾਨੀ ਸੰਘਰਸ਼ ਵਿਚ ਸਰਗਰਮ ਮਨਜੀਤ ਸਿੰਘ ਘੁਮਾਣਾ ਸਮੇਤ ਹੈਪੀ ਹਸਨਪੁਰ ਅਤੇ ਕਈ ਹੋਰ ਵੀ ਸ਼ਾਮਲ ਹਨ

ਸਾਂਝਾ ਕਰੋ

ਪੜ੍ਹੋ

ਸਰਬ ਨੌਜਵਾਨ ਸਭਾ ਨੇ ਵੋਕੇਸ਼ਨਲ ਸੈਂਟਰ ‘ਚ

*ਕਿੱਤਾ ਮੁਖੀ ਕੋਰਸਾਂ ਦੀ ਸਿਖਲਾਈ ਆਰਥਕ ਤੰਗੀ ਸਮੇਂ ਬਣਦੀ ਹੈ...