ਮੰਤਰੀ ਮੰਡਲ ਕਮੇਟੀਆ ’ਚ ਫੇਰਬਦਲ: ਸਮ੍ਰਿਤੀ ਇਰਾਨੀ, ਭੁਪਿੰਦਰ ਤੇ ਸੋਨੋਵਾਲ ਸਿਆਸੀ ਮਾਮਲਿਆਂ ਦੀ ਕਮੇਟੀ ’ਚ ਸ਼ਾਮਲ

ਨਵੀਂ ਦਿੱਲੀ, 14 ਜੁਲਾਈ

ਸਰਕਾਰ ਨੇ ਸ਼ਕਤੀਸ਼ਾਲੀ ਕੈਬਨਿਟ ਕਮੇਟੀਆਂ ਬਣਾ ਦਿੱਤੀਆਂ ਹਨ। ਇਸ ਤਹਿਤ ਕੇਂਦਰੀ ਮੰਤਰੀਆਂ ਸਮ੍ਰਿਤੀ ਇਰਾਨੀ, ਭੁਪਿੰਦਰ ਯਾਦਵ ਅਤੇ ਸਰਵਾਨੰਦ ਸੋਨੋਵਾਲ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਰਾਜਨੀਤਿਕ ਮਾਮਲਿਆਂ ਦੀ ਅਹਿਮ ਕੈਬਨਿਟ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ। ਕੇਂਦਰੀ ਮੰਤਰੀ ਵਰਿੰਦਰ ਕੁਮਾਰ, ਕਿਰਨ ਰਿਜੀਜੂ ਅਤੇ ਅਨੁਰਾਗ ਸਿੰਘ ਠਾਕੁਰ ਨੂੰ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਅਗਵਾਈ ਵਾਲੀ ਸੰਸਦੀ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ ਹੈ। ਹਾਲਾਂਕਿ ਸੁਰੱਖਿਆ ਮਾਮਲਿਆਂ ਬਾਰੇ ਦੇਸ਼ ਦੇ ਸਰਵਉੱਚ ਫ਼ੈਸਲੇ ਲੈਣ ਵਾਲੀ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਅਤੇ ਨਿਯੁਕਤੀਆਂ ਬਾਰੇ ਕੈਬਨਿਟ ਕਮੇਟੀ ਦੇ ਢਾਂਚੇ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ। ਨਿਯੁਕਤੀ ਸਬੰਧੀ ਕੈਬਨਿਟ ਕਮੇਟੀ ਸੰਯੁਕਤ ਸਕੱਤਰ ਅਤੇ ਇਸ ਤੋਂ ਉੱਪਰ ਦੇ ਅਹੁਦਿਆਂ ਲਈ ਸਰਕਾਰੀ ਨਿਯੁਕਤੀਆਂ ਸਬੰਧੀ ਫੈਸਲੇ ਲੈਂਦੀ ਹੈ। ਸੁਰੱਖਿਆ ਬਾਰੇ ਕੈਬਨਿਟ ਕਮੇਟੀ ਦੇ ਮੈਂਬਰ ਪ੍ਰਧਾਨ ਮੰਤਰੀ, ਰੱਖਿਆ ਮੰਤਰੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਹਨ। ਨਿਯੁਕਤੀਆਂ ਬਾਰੇ ਕੈਬਨਿਟ ਕਮੇਟੀ ਵਿੱਚ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਸ਼ਾਮਲ ਹੁੰਦੇ ਹਨ। ਕੇਂਦਰੀ ਮੰਤਰੀ ਨਾਰਾਇਣ ਰਾਣੇ, ਜੋਤੀਰਾਦਿੱਤਿਆ ਸਿੰਧੀਆ ਅਤੇ ਅਸ਼ਵਨੀ ਵੈਸ਼ਨਵ ਨੂੰ ਪ੍ਰਧਾਨ ਮੰਤਰੀ ਦੀ ਅਗਵਾਈ ਵਾਲੀ ਨਿਵੇਸ਼ ਅਤੇ ਹੁਨਰ ਵਿਕਾਸ ਬਾਰੇ ਕੈਬਨਿਟ ਕਮੇਟੀ ਵਿੱਚ ਨਵੇਂ ਮੈਂਬਰਾਂ ਵਜੋਂ ਸ਼ਾਮਲ ਕੀਤਾ ਗਿਆ ਹੈ। ਰੁਜ਼ਗਾਰ ਅਤੇ ਹੁਨਰ ਵਿਕਾਸ ਬਾਰੇ ਕੈਬਨਿਟ ਕਮੇਟੀ ਵਿੱਚ ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਵਿੱਚ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ, ਭੁਪਿੰਦਰ ਯਾਦਵ, ਰਾਮਚੰਦਰ ਪ੍ਰਸਾਦ ਸਿੰਘ ਅਤੇ ਜੀ. ਕਿਸ਼ਨ ਰੈੱਡੀ ਨੂੰ ਨਵੇਂ ਮੈਂਬਰਾਂ ਵਜੋਂ ਸ਼ਾਮਲ ਕੀਤਾ ਗਿਆ ਹੈ

ਸਾਂਝਾ ਕਰੋ

ਪੜ੍ਹੋ

ਸਰਬ ਨੌਜਵਾਨ ਸਭਾ ਨੇ ਵੋਕੇਸ਼ਨਲ ਸੈਂਟਰ ‘ਚ

*ਕਿੱਤਾ ਮੁਖੀ ਕੋਰਸਾਂ ਦੀ ਸਿਖਲਾਈ ਆਰਥਕ ਤੰਗੀ ਸਮੇਂ ਬਣਦੀ ਹੈ...