Loading Now

429 ਕਰੋੜ ਦੇ ਜੀ ਐੱਸ ਟੀ ਧੋਖਾਧੜੀ ਨੈੱਟਵਰਕ ਦਾ ਪਰਦਾ ਫਾਸ਼ : ਚੀਮਾ

429 ਕਰੋੜ ਦੇ ਜੀ ਐੱਸ ਟੀ ਧੋਖਾਧੜੀ ਨੈੱਟਵਰਕ ਦਾ ਪਰਦਾ ਫਾਸ਼ : ਚੀਮਾ

ਚੰਡੀਗੜ੍ਹ, 15 ਅਕਤੂਬਰ – ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਬੁੱਧਵਾਰ ਇੱਕ ਬਹੁਤ ਹੀ ਸੰਗਠਿਤ, ਬਹੁ-ਰਾਜੀ ਜੀ ਐੱਸ ਟੀ ਧੋਖਾਧੜੀ ਨੈੱਟਵਰਕ ਦਾ ਪਰਦਾ ਫਾਸ਼ ਕਰਨ ਦਾ ਐਲਾਨ ਕੀਤਾ¢ ਵੇਰਵੇ ਸਾਂਝੇ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਇਸ ਸ਼ੱਕੀ ਟੈਕਸ ਚੋਰੀ ਵਿੱਚ 2,410.22 ਕਰੋੜ ਰੁਪਏ ਦੀ ਵੱਡੀ ਟੈਕਸਯੋਗ ਰਕਮ ਸ਼ਾਮਲ ਹੈ, ਜਿਸ ਨਾਲ 429.30 ਕਰੋੜ ਰੁਪਏ ਦਾ ਜੀ.ਐਸ.ਟੀ. ਫਰਾਡ ਹੋਇਆ ਹੈ¢ ਚੀਮਾ ਨੇ ਖੁਲਾਸਾ ਕੀਤਾ ਕਿ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ (ਸਿਪੂ) ਦੁਆਰਾ ਇਕੱਠੀ ਕੀਤੀ ਗਈ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਪੁਲਸ ਸਟੇਸ਼ਨ ਡਵੀਜ਼ਨ ਨੰਬਰ 4, ਲੁਧਿਆਣਾ ਵਿਖੇ ਇੱਕ ਐੱਫ ਆਈ ਆਰ ਦਰਜ ਕੀਤੀ ਗਈ ਹੈ¢ ਇਹ ਮਾਮਲਾ ਸ੍ਰੀ ਬਾਲਾਜੀ ਟਰਾਂਸਪੋਰਟ ਕੰਪਨੀ ਦੇ ਮਾਲਕ ਹਰਸ਼ ਥਾਪਰ ਅਤੇ ਉਸ ਦੇ ਸਾਥੀਆਂ ਸੰਮੀ ਧੀਮਾਨ, ਜੱਸ ਅਤੇ ਹੋਰਾਂ ਵਿਰੁੱਧ ਭਾਰਤੀ ਨਿਆਏ ਸੰਹਿਤਾ, 2023 ਦੀਆਂ ਸਬੰਧਤ ਧਾਰਾਵਾਂ ਅਤੇ ਕੇਂਦਰੀ ਵਸਤਾਂ ਅਤੇ ਸੇਵਾਵਾਂ ਕਰ (ਸੀ ਜੀ ਐੱਸ ਟੀ) ਐਕਟ, 2017 ਦੀ ਧਾਰਾ 132 ਤਹਿਤ ਦਰਜ ਕੀਤਾ ਗਿਆ ਹੈ।

ਵਿੱਤ ਮੰਤਰੀ ਨੇ ਦੱਸਿਆ ਕਿ ਇਸ ਮਾਮਲੇ ਦੀ ਤਾਰ 30 ਸਤੰਬਰ ਨੂੰ ਜੁੜੀ, ਜਦੋਂ ਸਿਪੂ ਲੁਧਿਆਣਾ ਦੇ ਇੱਕ ਸਟੇਟ ਟੈਕਸ ਅਧਿਕਾਰੀ ਨੇ ਦਿੱਲੀ ਤੋਂ ਪੰਜਾਬ ਆ ਰਹੇ ਸਾਮਾਨ ਵਾਲੇ ਇੱਕ ਵਾਹਨ ਨੂੰ ਰੋਕਿਆ¢ ਉਨ੍ਹਾ ਕਿਹਾ ਕਿ ਇਹ ਕਾਰਵਾਈ ਇਕ ਵੱਡੇ ਨੈੱਟਵਰਕ ਦੀ ਮਹਿਜ਼ ਇੱਕ ਛੋਟੀ ਜਿਹੀ ਝਲਕ ਸਾਬਤ ਹੋਈ | ਵਿੱਤ ਮੰਤਰੀ ਨੇ ਦੱਸਿਆ ਕਿ ਭਾਵੇਂ ਇਸ ਮਾਮਲੇ ਵਿੱਚ ਈ-ਵੇਅ ਬਿੱਲਾਂ ਅਤੇ ਇਨਵਾਇਸਾਂ ਵਿੱਚ ਪੰਜਾਬ ਸਥਿਤ ਤਿੰਨ ਫਰਮਾਂ ਨੂੰ ਸਪਲਾਈ ਕੀਤੇ ਜਾਣ ਦਾ ਜ਼ਿਕਰ ਸੀ, ਪਰ ਜਦੋਂ ਵਿਭਾਗ ਵੱਲੋਂ ਉਕਤ ਪ੍ਰਾਪਤਕਰਤਾਵਾਂ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਅਜਿਹਾ ਕੋਈ ਆਰਡਰ ਦੇਣ ਜਾਂ ਸਾਮਾਨ ਖਰੀਦਣ ਤੋਂ ਸਾਫ਼ ਇਨਕਾਰ ਕਰ ਦਿੱਤਾ¢ ਚੀਮਾ ਨੇ ਦੱਸਿਆ ਕਿ ਬਾਅਦ ਵਿੱਚ ਕੀਤੀ ਗਈ ਜਾਂਚ ਦÏਰਾਨ ਜਾਲ੍ਹੀ ਦਸਤਾਵੇਜ਼ਾਂ ਰਾਹੀਂ ਸਾਮਾਨ ਢੋਹਣ ਵਾਲੇ ਇੱਕ ਚੰਗੀ ਤਰ੍ਹਾਂ ਸੰਗਠਿਤ ਸਿੰਡੀਕੇਟ ਦਾ ਖੁਲਾਸਾ ਹੋਇਆ¢ ਉਨ੍ਹਾ ਕਿਹਾ— “ਐਡਵਾਂਸ ਡਾਟਾ ਐਨਾਲਿਟਿਕਸ ਅਤੇ ਈ-ਵੇਅ ਬਿੱਲ ਰਿਕਾਰਡਾਂ ਦੀ ਬਰੀਕੀ ਨਾਲ ਜਾਂਚ ਕਰਨ ਤੋਂ ਬਾਅਦ ਸਾਡੇ ਵਿਭਾਗ ਨੇ ਵੱਖ-ਵੱਖ ਰਾਜਾਂ ਵਿੱਚ ਚੱਲ ਰਹੀਆਂ 62 ਆਪਸ ਵਿੱਚ ਜੁੜੀਆਂ ਫਰਮਾਂ ਦੇ ਜਾਲ ਦੀ ਪਛਾਣ ਕੀਤੀ ਹੈ, ਜਿਨ੍ਹਾਂ ਵਿੱਚੋਂ 25 ਪੰਜਾਬ ਵਿੱਚ ਸਰਗਰਮ ਹਨ¢” ਚੀਮਾ ਨੇ ਕਿਹਾ ਕਿ “ਇਹ ਸਿੰਡੀਕੇਟ ਮੁੱਖ ਤÏਰ ‘ਤੇ ਵਿੱਤੀ ਸਾਲ 2025-26 ਅਤੇ 2026-27 ਦÏਰਾਨ ਸਰਗਰਮ ਰਿਹਾ।

Share this content:

Previous post

ਪੈਟਰੋਲ ਡੀਲਰਾਂ ਨੇ ਆਇਲ ਮਾਰਕੀਟਿੰਗ ਕੰਪਨੀਆਂ ਦੀ ਐਥਿਕਸ ਕਮੇਟੀ ਨਾਲ ਮੁਲਾਕਾਤ ਦੀ ਕੀਤੀ ਮੰਗ

Next post

ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਵਿਗੜ ਰਹੀ ਹੈ, ਵਧ ਰਹੇ ਅਪਰਾਧ ਲਈ ‘ਆਪ’ ਸਰਕਾਰ ਜ਼ਿੰਮੇਵਾਰ: ਭਾਜਪਾ ਆਗੂ ਰਾਣਾ ਸੋਢੀ

Post Comment