ਧੋਖਾਧੜੀ ਮਾਮਲੇ ’ਚ ਸਾਬਕਾ ਕ੍ਰਿਕਟਰ ਸ੍ਰੀਸੰਤ ਖ਼ਿਲਾਫ਼ ਕੇਸ ਦਰਜ

ਕੰਨੂਰ (ਕੇਰਲ), 23 ਨਵੰਬਰ-  ਪੁਲੀਸ ਨੇ ਇਸ ਉੱਤਰੀ ਕੇਰਲ ਜ਼ਿਲ੍ਹੇ ਵਿੱਚ ਧੋਖਾਧੜੀ ਦੇ ਮਾਮਲੇ ’ਚ ਸਾਬਕਾ ਕ੍ਰਿਕਟਰ ਐੱਸ. ਸ੍ਰੀਸੰਤ ਅਤੇ ਦੋ ਹੋਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਮੁਲਜ਼ਮ ਰਾਜੀਵ ਕੁਮਾਰ ਅਤੇ ਵੈਂਕਟੇਸ਼ ਕਿਨੀ ਨੇ ਕਰਨਾਟਕ ਦੇ ਕੋਲੂਰ ਵਿਖੇ ਸ੍ਰੀਸੰਤ ਦੀ ਭਾਈਵਾਲੀ ਵਾਲੀ ਸਪੋਰਟਸ ਅਕੈਡਮੀ ਬਣਾਉਣ ਦਾ ਝਾਂਸਾ ਦੇ ਕੇ ਵੱਖ-ਵੱਖ ਤਰੀਕਾਂ ‘ਤੇ 18.70 ਲੱਖ ਰੁਪਏ ਲੈ ਲਏ। ਆਪਣੀ ਸ਼ਿਕਾਇਤ ਵਿੱਚ ਸਰੇਸ਼ ਗੋਪਾਲਨ ਨੇ ਕਿਹਾ ਕਿ ਉਸ ਨੇ ਅਕੈਡਮੀ ਵਿੱਚ ਹਿੱਸੇਦਾਰ ਬਣਨ ਦਾ ਮੌਕਾ ਮਿਲਣ ਦੇ ਮੱਦੇਨਜ਼ਰ ਪੈਸੇ ਦਾ ਨਿਵੇਸ਼ ਕੀਤਾ। ਸ੍ਰੀਸੰਤ ਅਤੇ ਦੋ ਹੋਰਾਂ ‘ਤੇ ਆਈਪੀਸੀ ਦੀ ਧਾਰਾ 420 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਸ੍ਰੀਸੰਤ ਨੂੰ ਮਾਮਲੇ ਵਿੱਚ ਤੀਜੇ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ।

ਸਾਂਝਾ ਕਰੋ

ਪੜ੍ਹੋ

ਸੁਪਰੀਮ ਕੋਰਟ ਨੇ ਸ਼ਾਨਨ ਪਾਵਰ ਪ੍ਰਾਜੈਕਟ ਮਾਮਲੇ

ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲੇ ‘ਚ ਸਥਿਤ ਸ਼ਾਨਨ ਪਾਵਰ ਪ੍ਰੋਜੈਕਟ...