ਚੰਡੀਗੜ੍ਹ : ਚੰਡੀਗੜ੍ਹ ‘ਚ 19 ਜੁਲਾਈ ਤੋਂ 9ਵੀਂ ਤੋਂ 12ਵੀਂ ਕਲਾਸਾਂ ਲਈ ਸਕੂਲ ਖੋਲ੍ਹਣ ਦੀ ਮਨਜ਼ੂਰੀ ਦਿੱਤੀ ਗਈ ਹੈ। ਪਰਿਵਾਰ ਦੀ ਸਹਿਮਤੀ ਨਾਲ ਹੀ ਬੱਚੇ ਸਕੂਲ ਆ ਸਕਦੇ ਹਨ। ਆਨਲਾਈਨ ਪੜ੍ਹਾਈ ਜਾਰੀ ਰਹੇਗੀ। ਕੋਚਿੰਗ ਸੰਸਥਾਵਾਂ ਨੂੰ 19 ਜੁਲਾਈ ਤੋਂ ਖੋਲ੍ਹਣ ਦੀ ਮਨਜ਼ੂਰੀ ਦਿੱਤੀ ਹੈ, ਪਰ ਵਿਦਿਆਰਥੀਆਂ ਤੇ ਸਟਾਫ ਨੂੰ ਟੀਕੇ ਦੀ ਘੱਟ ਤੋਂ ਘੱਟ ਇਕ ਖੁਰਾਕ ਲਈ ਹੋਣੀ ਚਾਹੀਦੀ ਹੈ। ਇਨ੍ਹਾਂ ਸੰਸਥਾਵਾਂ ਨੂੰ ਕੋਰੋਨਾ ਨਿਯਮਾਂ ਦਾ ਸਖ਼ਤੀ ਨਾਲ ਪਾਲਣ ਕਰਨ ਲਈ ਕਿਹਾ ਗਿਆ ਹੈ।

ਇਸ ਨਾਲ ਹੀ ਰਾਕ ਗਾਰਡਨ ਤੇ ਮਿਊਜੀਅਮ ਨੂੰ ਕੋਰੋਨਾ ਪ੍ਰੋਟੋਕਾਲ ਤਹਿਤ ਖੋਲ੍ਹਿਆ ਜਾਵੇਗਾ। ਸਿਨੇਮਾ ਹਾਲ ਤੇ ਸਪਾਅ ਸੈਂਟਰ ਨੂੰ ਵੀ 50 ਫੀਸਦੀ ਸਮਰਥਾ ਨਾਲ ਖੋਲ੍ਹਣ ਦੀ ਮਨਜ਼ੂਰੀ ਹੋਵੇਗੀ।ਮੰਗਲਵਾਰ ਨੂੰ ਹੋਈ ਕੋਵਿਡ ਵਾਰ ਰੂਮ ਮੀਟਿੰਗ ‘ਚ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਨੇ ਇਹ ਅਹਿਮ ਆਦੇਸ਼ ਜਾਰੀ ਕੀਤਾ। ਇਸ ਤੋਂ ਇਲਾਵਾ ਸ਼ਹਿਰ ‘ਚ ਕੋਚਿੰਗ ਇੰਸਟੀਚਿਊਟ ਖੋਲ੍ਹਣ ਦੀ ਵੀ ਮਨਜ਼ੂਰੀ ਦਿੱਤੀ ਗਈ ਹੈ। ਵਿਆਹਾਂ ‘ਚ ਹੁਣ ਗੇਸਟ ਦੀ ਗਿਣਤੀ ਨੂੰ ਵਧਾ ਕੇ 200 ਕਰ ਦਿੱਤੀ ਗਈ ਹੈ ਜਦਕਿ ਵੈਂਕਵੇਟ ਹਾਲ ਦੀ ਸਮਰੱਥਾ 50 ਫੀਸਦੀ ਰਹੇਗੀ। ਕੋਵਿਡ ਪ੍ਰੋਟੋਕਾਲ ਦਾ ਧਿਆਨ ਰੱਖਣਾ ਪਵੇਗਾ।