ਕੀ ਤੁਸੀਂ ਵੀ ਬੇਕਾਰ ਸਮਝ ਕੇ ਸੁੱਟ ਦਿੰਦੇ ਹੋ ਤਰਬੂਜ ਦੇ ਬੀਜ ?

ਤਰਬੂਜ ਦੇ ਬੀਜਾਂ ‘ਚ ਕਈ ਤਰ੍ਹਾਂ ਦੇ ਪੋਸ਼ਕ ਤੱਤ ਪਾਏ ਜਾਂਦੇ ਹਨ। ਜੋ ਸਿਹਤ ਲਈ ਫਾਇਦੇਮੰਦ ਹੁੰਦੇ ਹਨ। ਇਨ੍ਹਾਂ ਵਿਚ ਪ੍ਰੋਟੀਨ, ਜ਼ਿੰਕ, ਪੋਟਾਸ਼ੀਅਮ, ਓਮੇਗਾ-3 ਫੈਟੀ ਐਸਿਡ ਆਦਿ ਪੋਸ਼ਕ ਤੱਤ ਪਾਏ ਜਾਂਦੇ ਹਨ। ਤੁਸੀਂ ਇਨ੍ਹਾਂ ਬੀਜਾਂ ਨੂੰ ਸਨੈਕ ਦੇ ਤੌਰ ‘ਤੇ ਖਾ ਸਕਦੇ ਹੋ, ਇਨ੍ਹਾਂ ‘ਚ ਜ਼ਿਆਦਾ ਕੈਲੋਰੀ ਨਹੀਂ ਹੁੰਦੀ ਹੈ। ਇਨ੍ਹਾਂ ਬੀਜਾਂ ‘ਚ ਜ਼ਿਆਦਾ ਮਾਤਰਾ ‘ਚ ਐਂਟੀ-ਇੰਫਲੇਮੇਟਰੀ ਅਤੇ ਐਂਟੀ-ਆਕਸੀਡੈਂਟ ਹੁੰਦੇ ਹਨ। ਜੋ ਤੁਹਾਨੂੰ ਕਈ ਬਿਮਾਰੀਆਂ ਤੋਂ ਬਚਾਉਣ ਵਿੱਚ ਮਦਦ ਕਰਦੇ ਹਨ। ਆਓ ਜਾਣਦੇ ਹਾਂ ਇਨ੍ਹਾਂ ਬੀਜਾਂ ਨੂੰ ਖਾਣ ਦੇ ਫਾਇਦੇ।

ਤਰਬੂਜ ਦੇ ਬੀਜ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦੇ ਹਨ। ਇਨ੍ਹਾਂ ‘ਚ ਮੌਜੂਦ ਮੈਗਨੀਸ਼ੀਅਮ ਹਾਈ ਬੀਪੀ ਲੈਵਲ ਨੂੰ ਨਾਰਮਲ ਰੱਖਣ ‘ਚ ਮਦਦਗਾਰ ਹੁੰਦਾ ਹੈ। ਇਸ ਤੋਂ ਇਲਾਵਾ ਇਹ ਦਿਲ ਦੀ ਸਿਹਤ ਨੂੰ ਵੀ ਵਧਾਵਾ ਦਿੰਦਾ ਹੈ। ਇਸ ਲਈ ਤੁਹਾਨੂੰ ਆਪਣੀ ਖੁਰਾਕ ‘ਚ ਤਰਬੂਜ ਦੇ ਬੀਜ ਜ਼ਰੂਰ ਸ਼ਾਮਲ ਕਰਨੇ ਚਾਹੀਦੇ ਹਨ।

ਤਰਬੂਜ ਦੇ ਬੀਜਾਂ ਨੂੰ ਇਮਿਊਨਿਟੀ ਬੂਸਟਰ ਵੀ ਕਿਹਾ ਜਾਂਦਾ ਹੈ। ਇਨ੍ਹਾਂ ਬੀਜਾਂ ‘ਚ ਵਿਟਾਮਿਨ ਬੀ ਪਾਇਆ ਜਾਂਦਾ ਹੈ, ਜੋ ਤੁਹਾਨੂੰ ਕਈ ਸਮੱਸਿਆਵਾਂ ਤੋਂ ਬਚਾਉਂਦਾ ਹੈ। ਇਹ ਬੀਜ ਪੇਟ ਭਰਿਆ ਰੱਖਣ ‘ਚ ਮਦਦ ਕਰਦੇ ਹਨ। ਤੁਸੀਂ ਇਸ ਨੂੰ ਕਈ ਤਰੀਕਿਆਂ ਨਾਲ ਆਪਣੀ ਖੁਰਾਕ ਵਿਚ ਸ਼ਾਮਲ ਕਰ ਸਕਦੇ ਹੋ।

ਵਧਦੀ ਉਮਰ ਦੇ ਕਾਰਨ ਹੱਡੀਆਂ ਨਾਲ ਜੁੜੀਆਂ ਸਮੱਸਿਆਵਾਂ ਆਮ ਹਨ ਪਰ ਅੱਜ-ਕੱਲ੍ਹ ਬਦਲਦੇ ਜੀਵਨਸ਼ੈਲੀ ਕਾਰਨ ਲੋਕ ਗਠੀਆ ਦੀ ਸਮੱਸਿਆ ਦਾ ਸਾਹਮਣਾ ਕਰ ਰਹੇ ਹਨ, ਅਜਿਹੇ ਵਿੱਚ ਤੁਹਾਨੂੰ ਆਪਣੀ ਖੁਰਾਕ ਦਾ ਖਾਸ ਧਿਆਨ ਰੱਖਣਾ ਚਾਹੀਦਾ ਹੈ। ਤਰਬੂਜ ਦੇ ਬੀਜਾਂ ਦਾ ਨਿਯਮਤ ਸੇਵਨ ਕਰਨ ਨਾਲ ਹੱਡੀਆਂ ਦੇ ਰੋਗਾਂ ਨੂੰ ਦੂਰ ਕੀਤਾ ਜਾ ਸਕਦਾ ਹੈ

ਸ਼ੂਗਰ ਦੇ ਮਰੀਜ਼ਾਂ ਲਈ ਵੀ ਤਰਬੂਜ ਦੇ ਬੀਜ ਵਰਦਾਨ ਤੋਂ ਘੱਟ ਨਹੀਂ ਹਨ। ਇਹ ਫਾਈਬਰ ਨਾਲ ਭਰਪੂਰ ਹੁੰਦੇ ਹਨ ਅਤੇ ਤੁਹਾਡੇ ਬਲੱਡ ਸ਼ੂਗਰ ਦੇ ਪੱਧਰ ਨੂੰ ਘਟਾਉਣ ਵਿੱਚ ਵੀ ਮਦਦ ਕਰਦੇ ਹਨ। ਜੇਕਰ ਤੁਸੀਂ ਵੀ ਸ਼ੂਗਰ ਦੇ ਮਰੀਜ਼ ਹੋ ਤਾਂ ਤਰਬੂਜ ਦੇ ਬੀਜਾਂ ਨੂੰ ਆਪਣੀ ਡਾਈਟ ਦਾ ਹਿੱਸਾ ਜ਼ਰੂਰ ਬਣਾਓ।

ਤਰਬੂਜ ਦੇ ਬੀਜ ਪ੍ਰੋਟੀਨ ਅਤੇ ਆਇਰਨ ਨਾਲ ਭਰਪੂਰ ਹੁੰਦੇ ਹਨ। ਇਨ੍ਹਾਂ ‘ਚ ਮੈਗਨੀਸ਼ੀਅਮ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਇਹ ਵਾਲਾਂ ਨੂੰ ਸਿਹਤਮੰਦ ਬਣਾਉਣ ‘ਚ ਮਦਦ ਕਰਦੀ ਹੈ। ਜੇਕਰ ਤੁਸੀਂ ਵਾਲ ਝੜਨ ਤੋਂ ਪਰੇਸ਼ਾਨ ਹੋ ਤਾਂ ਤਰਬੂਜ ਦੇ ਬੀਜ ਤੁਹਾਡੇ ਲਈ ਬਹੁਤ ਮਦਦਗਾਰ ਸਾਬਤ ਹੋ ਸਕਦੇ ਹਨ। ਤਰਬੂਜ ਦੇ ਬੀਜਾਂ ਨੂੰ ਸੁਕਾਓ ਤੇ ਇੱਕ ਪੈਨ ਵਿੱਚ ਫਰਾਈ ਕਰੋ। ਇਹਨਾਂ ਨੂੰ ਕਈ ਦਿਨਾਂ ਲਈ ਏਅਰਟਾਈਟ ਕੰਟੇਨਰ ਵਿੱਚ ਸਟੋਰ ਕੀਤਾ ਜਾ ਸਕਦਾ ਹੈ। ਇਨ੍ਹਾਂ ਛੋਟੇ-ਛੋਟੇ ਬੀਜਾਂ ਨੂੰ ਤੁਸੀਂ ਆਪਣੇ ਸਲਾਦ ਜਾਂ ਸੁੱਕੇ ਮੇਵੇ ਦੇ ਨਾਲ ਖਾ ਸਕਦੇ ਹੋ। ਜੇਕਰ ਤੁਸੀਂ ਇਸ ਨੂੰ ਬੀਜਾਂ ਦੇ ਰੂਪ ‘ਚ ਨਹੀਂ ਖਾਣਾ ਚਾਹੁੰਦੇ ਤਾਂ ਤੁਸੀਂ ਇਸ ਦਾ ਪਾਊਡਰ ਬਣਾ ਕੇ ਵੀ ਆਪਣੀ ਡਾਈਟ ‘ਚ ਸ਼ਾਮਲ ਕਰ ਸਕਦੇ ਹੋ।

ਸਾਂਝਾ ਕਰੋ

ਪੜ੍ਹੋ

ਨਵੇਂ ਪੈਨ ਕਾਰਡ ਕਿਊ.ਆਰ. ਕੋਡ ਨਾਲ ਲੈਸ

ਨਵੀਂ ਦਿੱਲੀ, 27 ਨਵੰਬਰ – ਸਰਕਾਰ ਨੇ ਟੈਕਸਦਾਤਾਵਾਂ ਨੂੰ ਕਿਊ.ਆਰ...