ਬਜਰੰਗ ਵੱਲੋਂ ਕੁਸ਼ਤੀ ਗਤੀਵਿਧੀਆਂ ਮੁੜ ਸ਼ੁਰੂ ਕਰਵਾਉਣ ਦੀ ਅਪੀਲ

ਓਲੰਪਿਕ ਤਗਮਾ ਜੇਤੂ ਪਹਿਲਵਾਨ ਬਜਰੰਗ ਪੂਨੀਆ ਨੇ ਅੱਜ ਖੇਡ ਮੰਤਰਾਲੇ ਨੂੰ ਦੇਸ਼ ’ਚ ਕੁਸ਼ਤੀ ਗਤੀਵਿਧੀਆਂ ਮੁੜ ਸ਼ੁਰੂ ਕਰਵਾਉਣ ਦੀ ਅਪੀਲ ਕੀਤੀ ਹੈ। ਉਸ ਨੇ ਕਿਹਾ ਕਿ ਪੈਰਿਸ ਓਲੰਪਿਕ ’ਚ ਸਿਰਫ ਸੱਤ ਮਹੀਨੇ ਬਾਕੀ ਹਨ ਅਤੇ ਕੋਈ ਵੀ ਇਸ ਦੀਆਂ ਤਿਆਰੀਆਂ ਨੂੰ ਗੰਭੀਰਤਾ ਨਾਲ ਨਹੀਂ ਲੈ ਰਿਹਾ। ਭਾਰਤੀ ਕੁਸ਼ਤੀ ਫੈਡਰੇਸ਼ਨ (ਡਬਲਿਊਐੱਫਆਈ) ਦੇ ਸਾਬਕਾ ਪ੍ਰਧਾਨ ਬ੍ਰਿਜਭੂਸ਼ਨ ਸ਼ਰਨ ਸਿੰਘ ਖ਼ਿਲਾਫ਼ ਪਹਿਲਵਾਨਾਂ ਦੇ ਪ੍ਰਦਰਸ਼ਨ ਤੋਂ ਬਾਅਦ ਪਿਛਲੇ ਕਈ ਮਹੀਨਿਆਂ ਤੋਂ ਦੇਸ਼ ਵਿੱਚ ਕੁਸ਼ਤੀ ਗਤੀਵਿਧੀਆਂ ਠੱਪ ਪਈਆਂ ਹਨ। ਬਜਰੰਗ ਨੇ ਐਕਸ ’ਤੇ ਲਿਖਿਆ, ‘‘ਸੱਤ ਮਹੀਨਿਆਂ ਬਾਅਦ ਓਲੰਪਿਕ ਖੇਡਾਂ ਹੋਣਗੀਆਂ ਪਰ ਕੋਈ ਵੀ ਇਸ ਨੂੰ ਗੰਭੀਰਤਾ ਨਾਲ ਨਹੀਂ ਲੈ ਰਿਹਾ।

ਸਾਂਝਾ ਕਰੋ

ਪੜ੍ਹੋ

ਸੂਬਾ ਕਮੇਟੀ ਦੇ ਮੈਂਬਰਾਂ ਨੇ ਕੇਂਦਰ ਸਰਕਾਰ

*ਪੰਜਾਬ ਸਰਕਾਰ ਨੂੰ ਰਾਜਾਂ ਦੇ ਅਧਿਕਾਰਾਂ ਵਿਚ ਕੇਂਦਰ ਸਰਕਾਰ ਦੀ...