ਵੈਕਸੀਨ ਨੂੰ ਮਿਕਸ ਕਰਕੇ ਖੁਰਾਕ ਲੈਣਾ ਖਤਰਨਾਕ- ਡਬਲਯੂ.ਐਚ.ਓ.

ਨਵੀਂ ਦਿੱਲੀ:  ਵਿਸ਼ਵ ਸਿਹਤ ਸੰਗਠਨ ਵੱਲੋਂ ਕੋਰੋਨਾ ਵੈਕਸੀਨ ਦੀ ਖੁਰਾਕ ਮਿਕਸ ਕਰਨ ਸਬੰਧੀ ਅਹਿਮ ਬਿਆਨ ਜਾਰੀ ਕੀਤਾ ਗਿਆ ਹੈ। ਵਿਸ਼ਵ ਸਿਹਤ ਸੰਗਠਨ ਦੀ ਮੁੱਖ ਵਿਗਿਆਨੀ ਸੋਮਿਆ ਸਵਾਮੀਨਾਥਨ  ਨੇ ਚਿਤਾਵਨੀ ਦਿੱਤੀ ਹੈ ਕਿ ਕੋਈ ਵੀ ਵੈਕਸੀਨ ਨੂੰ ਮਿਕਸ ਕਰਕੇ ਖੁਰਾਕ ਨਾਲ ਲਵੇ, ਇਹ ਖਤਰਨਾਕ ਹੋ ਸਕਦਾ ਹੈ।

ਸੋਮਿਆ ਸਵਾਮੀਨਾਥਨ ਮੁਤਾਬਕ, ‘ਇਹ ਇਕ ਖਤਰਨਾਕ ਰੁਝਾਨ ਹੈ ਕਿਉਂਕਿ ਹੁਣ ਤੱਕ ਇਸ ਨੂੰ ਲੈ ਕੇ ਕੋਈ ਡਾਟਾ ਉਪਲਬਧ ਨਹੀਂ ਹੈ’। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲੈਣਾ ਬਹੁਤ ਜ਼ਰੂਰੀ ਹੈ। ਉਹਨਾਂ ਕਿਹਾ ਕਿ ਜੇਕਰ ਵੱਖ-ਵੱਖ ਦੇਸ਼ਾਂ ਵਿਚ ਲੋਕ ਅਪਣੇ ਆਪ ਤੈਅ ਕਰਨਗੇ ਕਿ ਦੂਜੀ ਤੀਜੀ ਖੁਰਾਕ ਕਦੋਂ ਲਈ ਜਾਵੇ ਤਾਂ ਇਹ ਮੁਸ਼ਕਿਲ ਪੈਦਾ ਕਰ ਸਕਦਾ ਹੈ। ਦੱਸ ਦਈਏ ਕਿ ਕੁਝ ਦਿਨ ਪਹਿਲਾਂ ਦੇਸ਼ ਵਿਚ ਅਜਿਹੇ ਕਈ ਮਾਮਲੇ ਸਾਹਮਣੇ ਆਏ ਸਨ, ਜਦੋਂ ਕੁਝ ਲੋਕਾਂ ਨੂੰ ਟੀਕੇ ਦੀਆਂ ਦੋ ਵੱਖ-ਵੱਖ ਖੁਰਾਕਾਂ ਦਿੱਤੀਆਂ ਗਈਆਂ ਸਨ। ਹਾਲਾਂਕਿ ਅਜਿਹਾ ਪ੍ਰਸ਼ਾਸਨ ਦੀ ਲਾਪਰਵਾਹੀ ਕਾਰਨ ਹੋਇਆ ਹੈ ਪਰ ਇਕ ਟੀਕੇ ਦੀ ਪਹਿਲੀ ਖੁਰਾਕ ਅਤੇ ਦੂਸਰੇ ਟੀਕੇ ਦੀ ਦੂਜੀ ਖੁਰਾਕ ਦੇਣ ਨਾਲ ਕੁਝ ਲੋਕਾਂ ਦੀ ਸਿਹਤ ਵੀ ਵਿਗੜੀ ਹੈ। ਇਸ ਮੁੱਦੇ ‘ਤੇ ਬਹੁਤ ਸਾਰੇ ਵਿਗਿਆਨੀਆਂ ਵੱਲੋਂ ਖੋਜ ਵੀ ਕੀਤੀ ਜਾ ਰਹੀ ਹੈ ਕਿ ਕੀ ਇਸ ਤਰ੍ਹਾਂ ਟੀਕਿਆਂ ਨੂੰ ਮਿਲਾਉਣਾ ਲਾਭਦਾਇਕ ਹੋ ਸਕਦਾ ਹੈ ਜਾਂ ਨਹੀਂ।

ਸਾਂਝਾ ਕਰੋ

ਪੜ੍ਹੋ

ਆਰ ਬੀ ਐੱਸ ਕੇ ਟੀਮ ਬਚਿਆ ਦੇ

*ਸਿਹਤ ਵਿਭਾਗ ਵਲੋ ਗਰੀਬ ਬੱਚੇ ਦੇ ਦਿਲ ਦਾ ਮੁਫ਼ਤ ਅਪਰੇਸ਼ਨ...