ਐੱਸਜੀਪੀਸੀ ਚੋਣਾਂ ’ਚ ਵੋਟਰ ਦੀ ਉਮਰ 18 ਸਾਲ ਕੀਤੇ ਜਾਣ ਦੀ ਮੰਗ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ’ਚ ਮਤਦਾਨ ਲਈ ਘੱਟੋ ਘੱਟ ਉਮਰ 18 ਸਾਲ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਹਾਈ ਕੋਰਟ ’ਚ ਇਕ ਪਟੀਸ਼ਨ ਦਾਖ਼ਲ ਕੀਤੀ ਗਈ ਹੈ। ਫ਼ਿਰੋਜ਼ਪੁਰ ਨਿਵਾਸੀ ਹਰਮਨਪ੍ਰੀਤ ਕੌਰ ਤੇ ਹੋਰਨਾਂ ਨੇ ਹਾਈ ਕੋਰਟ ’ਚ ਪਟੀਸ਼ਨ ਦਾਖ਼ਲ ਕਰ ਕੇ ਐੱਸਜੀਪੀਸੀ ਚੋਣ ’ਚ ਮਤਦਾਨ ਲਈ ਘੱਟੋ ਘੱਟ ਉਮਰ 21 ਸਾਲ ਹੋਣ ਨੂੰ ਚੁਣੌਤੀ ਦਿੱਤੀ ਹੈ। ਪਟੀਸ਼ਨ ਮੁਤਾਬਕ ਦੇਸ਼ ’ਚ ਆਮ ਚੋਣਾਂ ’ਚ ਮਤਦਾਤਾ ਬਣਨ ਲਈ ਘੱਟੋ ਘੱਟ ਉਮਰ 18 ਸਾਲ ਹੈ, ਪਰ ਐੱਸਜੀਪੀਸੀ ਦੀ ਚੋਣ ਲਈ 21 ਸਾਲ ਹੈ। ਇਹ ਗ਼ਲਤ ਹੈ। ਪਟੀਸ਼ਨ ’ਚ ਕੇਂਦਰ ਸਰਕਾਰ, ਹਰਿਆਣਾ, ਪੰਜਾਬ, ਚੰਡੀਗੜ੍ਹ, ਹਿਮਾਚਲ ਤੇ ਐੱਸਜੀਪੀਸੀ ਨੂੰ ਪ੍ਰਤੀਵਾਦੀ ਬਣਾਇਆ ਗਿਆ ਹੈ। ਸ਼ੁੱਕਰਵਾਰ ਨੂੰ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਾਈ ਕੋਰਟ ਦੀ ਜਸਟਿਸ ਰਿਤੁ ਬਾਹਰੀ ’ਤੇ ਅਧਾਰਤ ਬੈਂਚ ਨੇ ਪਟੀਸ਼ਨਕਰਤਾ ਨੂੰ ਕਿਹਾ ਕਿ ਉਹ ਹਾਈ ਕੋਰਟ ਨੂੰ ਇਸ ਬਾਰੇ ਦਸਤਾਵੇਜ਼ ਪੇਸ਼ ਕਰਨ ਕਿ ਕੀ ਕਿਸੇ ਹੋਰ ਧਾਰਮਿਕ ਸੰਸਥਾ ਦੀਆਂ ਚੋਣਾਂ ’ਚ ਉਮਰ ਹੱਦ 18 ਸਾਲ ਤੈਅ ਕੀਤੀ ਗਈ ਹੈ ਜਾਂ ਨਹੀਂ। ਇਸੇ ਆਦੇਸ਼ ਨਾਲ ਹਾਈ ਕੋਰਟ ਨੇ ਪਟੀਸ਼ਨ ’ਤੇ ਸੁਣਵਾਈ ਮੁਲਤਵੀ ਕਰ ਦਿੱਤੀ।

ਸਾਂਝਾ ਕਰੋ

ਪੜ੍ਹੋ