ਰਾਜਸਥਾਨ ਦੀ ਕਰਨਪੁਰ ਵਿਧਾਨ ਸਭਾ ਸੀਟ ’ਤੇ ਕਾਂਗਰਸ ਉਮੀਦਵਾਰ ਜੇਤੂ

ਰਾਜਸਥਾਨ ਦੇ ਗੰਗਾਨਗਰ ਜ਼ਿਲ੍ਹੇ ਦੀ ਕਰਨਪੁਰ ਵਿਧਾਨ ਸਭਾ ਸੀਟ ਤੋਂ ਕਾਂਗਰਸ ਉਮੀਦਵਾਰ ਰੁਪਿੰਦਰ ਸਿੰਘ ਕੁੰਨਰ ਨੇ ਚੋਣ ਜਿੱਤ ਕੇ ਆਪਣੇ ਨੇੜਲੇ ਵਿਰੋਧੀ ਅਤੇ ਸੱਤਾਧਾਰੀ ਭਾਜਪਾ ਦੇ ਮੰਤਰੀ ਸੁਰਿੰਦਰਪਾਲ ਸਿੰਘ ਟੀਟੀ ਨੂੰ 11283 ਵੋਟਾਂ ਨਾਲ ਹਰਾਇਆ ਹੈ। ਚੋਣ ਕਮਿਸ਼ਨ ਨੇ ਇਹ ਜਾਣਕਾਰੀ ਦਿੱਤੀ ਹੈ। ਕਾਂਗਰਸੀ ਉਮੀਦਵਾਰ ਦੀ ਮੌਤ ਕਾਰਨ ਇਸ ਸੀਟ ‘ਤੇ ਚੋਣ ਮੁਲਤਵੀ ਕਰ ਦਿੱਤੀ ਗਈ ਸੀ। ਇਸ ਸੀਟ ਲਈ 5 ਜਨਵਰੀ ਨੂੰ ਵੋਟਿੰਗ ਹੋਈ ਸੀ ਅਤੇ ਅੱਜ ਗਿਣਤੀ ਹੋਈ ਸੀ। ਚੋਣ ਵਿਭਾਗ ਦੀ ਵੈੱਬਸਾਈਟ ਅਨੁਸਾਰ ਕਾਂਗਰਸ ਦੇ ਉਮੀਦਵਾਰ ਰੁਪਿੰਦਰ ਸਿੰਘ ਨੂੰ 94,950 ਵੋਟਾਂ ਮਿਲੀਆਂ, ਜਦੋਂ ਕਿ ਟੀਟੀ ਨੂੰ 83,667 ਵੋਟਾਂ ਮਿਲੀਆਂ। ਤੀਜੇ ਨੰਬਰ ‘ਤੇ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਪ੍ਰਿਥੀਪਾਲ ਸਿੰਘ ਨੂੰ 11940 ਵੋਟਾਂ ਮਿਲੀਆਂ। ਇਸ ਜਿੱਤ ਨਾਲ ਸੂਬੇ ਦੀ 200 ਸੀਟਾਂ ਵਾਲੀ ਵਿਧਾਨ ਸਭਾ ‘ਚ ਕਾਂਗਰਸ ਦੇ ਵਿਧਾਇਕਾਂ ਦੀ ਗਿਣਤੀ 70 ਹੋ ਗਈ ਹੈ। ਰਾਜ ਵਿੱਚ ਸੱਤਾਧਾਰੀ ਭਾਜਪਾ ਦੇ 115 ਵਿਧਾਇਕ ਹਨ।

ਸਾਂਝਾ ਕਰੋ

ਪੜ੍ਹੋ

ਕਿਸਾਨ ਖਨੌਰੀ ਬਾਰਡਰ ‘ਤੇ ਭਲਕੇ ਤੋਂ

ਚੰਡੀਗੜ੍ਹ, 25 ਨਵੰਬਰ – ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਮਨਵਾਉਣ...