ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਐਸਜੀਪੀਸੀ ਚੋਣਾਂ ਤਹਿਤ ਵੋਟਾਂ ਦੀ ਰਜਿਸਟ੍ਰੇਸ਼ਨ ਦਾ ਕੰਮ 29 ਫਰਵਰੀ ਤੱਕ ਕੀਤਾ ਜਾ ਰਿਹਾ ਹੈ। ਉਨਾਂ੍ਹ ਨੇ ਚੋਣਾਂ ਨਾਲ ਸਬੰਧਿਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਵੋਟਰ ਰਜਿਸਟ੍ਰੇਸ਼ਨ ਦਾ ਕੰਮ ਤੇਜੀ ਨਾਲ ਕੀਤਾ ਜਾਵੇ ਅਤੇ ਹਦਾਇਤ ਕੀਤੀ ਕਿ ਫੀਲਡ ਵਿੱਚ ਪੂਰੀ ਸਰਗਰਮੀ ਨਾਲ ਕੰਮ ਕਰਦਿਆਂ ਵੋਟਰ ਰਜਿਸਟਰੇਸ਼ਨ ਵਿੱਚ ਵਾਧਾ ਕੀਤਾ ਜਾਵੇ। ਉਨਾਂ੍ਹ ਸਬੰਧਿਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਫਾਰਮ ਜਮਾਂ੍ਹ ਕਰਵਾਉਣ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ। ਉਨਾਂ੍ਹ ਕਿਹਾ ਕਿ ਉੱਪ ਮੰਡਲ ਮੈਜਿਸਟਰੇਟ ਅਤੇ ਹੋਰਨਾਂ ਸੀਨੀਅਰ ਅਧਿਕਾਰੀ ਵੀ ਨਿਯਮਤ ਤੌਰ ‘ਤੇ ਇਸ ਪ੍ਰਕਿਰਿਆ ਦੀ ਨਜ਼ਰਸਾਨੀ ਕਰਨ ਤਾਂ ਜੋ ਵੋਟਰ ਰਜਿਸਟਰੇਸ਼ਨ ਨੂੰ ਉਤਸ਼ਾਹਿਤ ਕੀਤਾ ਜਾ ਸਕੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦਿਹਾਤੀ ਖੇਤਰ ਦੇ ਵੋਟਰ ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰਡ ਕਰਨ ਲਈ ਫਾਰਮ ਪਟਵਾਰੀਆਂ ਪਾਸ ਜਮਾਂ੍ਹ ਕਰਵਾ ਸਕਦੇ ਹਨ ਅਤੇ ਸ਼ਹਿਰੀ ਖੇਤਰ ਵਿੱਚ ਨਗਰ ਕੌਂਸਲ ਜਾਂ ਸਥਾਨਕ ਅਥਾਰਟੀ ਦੇ ਕਰਮਚਾਰੀ ਜਿਨਾਂ੍ਹ ਨੂੰ ਸਬੰਧਿਤ ਖੇਤਰ ਦੀ ਸੋਧ ਅਥਾਰਟੀ ਵੱਲੋਂ ਨਾਮਜ਼ਦ ਕੀਤਾ ਗਿਆ ਹੈ ਪਾਸ ਫਾਰਮ ਜਮ੍ਹਾ ਕਰਵਾ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐਸ.ਜੀ.ਪੀ.ਸੀ. ਚੋਣ ਪ੍ਰਕਿਰਿਆ ਸਬੰਧੀ ਵੋਟਰ ਸੂਚੀਆਂ ਦੀ ਤਿਆਰੀ ਅਤੇ ਛਪਾਈ ਦਾ ਕੰਮ 01 ਮਾਰਚ 2024 ਤੋਂ 20 ਮਾਰਚ 2024 ਤੱਕ ਕੀਤਾ ਜਾਵੇਗਾ। ਉਨਾਂ੍ਹ ਕਿਹਾ ਕਿ 21 ਮਾਰਚ 2024 ਨੂੰ ਮੁੱਢਲੀ ਈ-ਰੋਲ ਪ੍ਰਕਾਸ਼ਿਤ ਕੀਤੀ ਜਾਵੇਗੀ। ਉਨਾਂ੍ਹ ਅੱਗੇ ਦੱਸਿਆ ਕਿ 11 ਅਪ੍ਰਰੈਲ 2024 ਤੱਕ ਦਾਅਵੇ ਅਤੇ ਇਤਰਾਜ਼ ਜਮ੍ਹਾ ਕਰਵਾਏ ਜਾ ਸਕਦੇ ਹਨ। ਉਨਾਂ੍ਹ ਦੱਸਿਆ ਕਿ 3 ਮਈ 2024 ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕਰ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਐਸ.ਜੀ.ਪੀ.ਸੀ.ਚੋਣਾਂ ਲਈ ਵੋਟਰ ਰਜਿਸਟਰੇਸ਼ਨ ਲਈ ਵਿਅਕਤੀ ਕੇਸਧਾਰੀ ਸਿੱਖ ਹੋਣਾ ਚਾਹੀਦਾ ਹੈ। ਜੋ ਵਿਅਕਤੀ ਆਪਣੀ ਦਾੜੀ ਕਟਵਾਉਂਦਾ ਹੈ ਜਾਂ ਸ਼ੇਵ ਕਰਦਾ, ਬੀੜੀ/ਸਿਗਰਟ ਜਾਂ ਸ਼ਰਾਬ ਪੀਂਦਾ ਹੈ ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰ ਨਹੀਂ ਕਰਵਾ ਸਕਦਾ।