ਪੰਚਾਇਤੀ ਚੋਣਾਂ ਨੂੰ ਲੈ ਕੇ ਪੰਜਾਬ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਚੋਣਾਂ ਨੂੰ ਲੈ ਕੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ‘ਚ ਹਲਚਲ ਹੋ ਗਈ ਹੈ। ਪੰਜਾਬ ਦੀਆਂ ਸਾਰੀਆਂ ਪੰਚਾਇਤਾਂ ਨੂੰ ਭੰਗ ਕਰਨ ਦੀ ਤਿਆਰੀ ਸ਼ੁਰੂ ਹੋ ਗਈ ਹੈ। ਕੱਲ੍ਹ ਤੱਕ ਜ਼ਿਲ੍ਹਾ ਪੰਚਾਇਤ ਅਫ਼ਸਰਾਂ ਤੋਂ ਪ੍ਰਬੰਧਕਾਂ ਦੀ ਸੂਚੀ ਮੰਗੀ ਗਈ ਹੈ। ਪੰਚਾਇਤੀ ਰਾਜ ਐਕਟ 1994 ਦੀ ਧਾਰਾ 29 ਏ ਅਧੀਨ ਇਸ ਹਫ਼ਤੇ ਦੇ ਅਖ਼ੀਰ ਤੱਕ ਪੰਚਾਇਤਾਂ ਭੰਗ ਕੀਤੀਆਂ ਜਾ ਸਕਦੀਆਂ ਹਨ। ਇਹ ਵੀ ਜਾਣਕਾਰੀ ਹੈ ਕਿ ਮਾਰਚ ਤੱਕ ਚੋਣਾਂ ਹੋ ਸਕਦੀਆਂ ਹਨ। ਪੰਚਾਇਤਾਂ ਭੰਗ ਕਰਕੇ ਪ੍ਰਬੰਧਕ ਨਿਯੁਕਤ ਕਰਨ ਸਬੰਧੀ ਕਾਰਵਾਈ ਸ਼ੁਰੂ ਹੋ ਗਈ ਹੈ। ਪੰਚਾਇਤਾਂ ਦਾ ਕਾਰਜਕਾਲ ਪੂਰਾ ਹੋ ਗਿਆ ਹੈ। ਇਸ ਲਈ ਕਦੇ ਵੀ ਚੋਣਾਂ ਦਾ ਐਲਾਨ ਹੋ ਸਕਦਾ ਹੈ। ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਜਾਰੀ ਇਕ ਪੱਤਰ ਜਾਰੀ ਕੀਤਾ ਹੈ। ਸਾਰੇ ਜ਼ਿਲ੍ਹਾ ਅਤੇ ਪੰਚਾਇਤ ਅਫ਼ਸਰਾਂ ਨੂੰ ਪੱਤਰ ਜਾਰੀ ਕੀਤਾ ਗਿਆ ਹੈ।ਇਸ ਸਬੰਧੀ ਜ਼ਿਲ੍ਹਾ ਵਿਕਾਸ ਅਫ਼ਸਰਾਂ ਕੋਲੋਂ ਵੱਖ-ਵੱਖ ਪਿੰਡਾਂ ‘ਚ ਪ੍ਰਬੰਧਕ ਲਗਾਉਣ ਲਈ ਅਧਿਕਾਰੀਆਂ ਦੇ ਨਾਵਾਂ ਦੀ ਮੰਗ 16 ਜਨਵਰੀ ਤੱਕ ਕਰ ਲਈ ਗਈ ਹੈ। ਇਸ ਲਈ ਇਹ ਮੰਨਿਆ ਜਾ ਰਿਹਾ ਹੈ ਕਿ ਪੂਰੇ ਸੂਬੇ ‘ਚ ਜਲਦੀ ਹੀ ਪੰਚਾਇਤੀ ਚੋਣਾਂ ਹੋ ਸਕਦੀਆਂ ਹਨ।