ਡਾ. ਹਿਮਾਂਸ਼ੂ ਅਗਰਵਾਲ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਜਾਰੀ ਹੁਕਮ ‘ਚ ਕਿਹਾ ਗਿਆ ਕਿ ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਵੱਲੋਂ ਜਾਰੀ ਕੀਤੇ ਗਏ ਰਿਵਾਈਜ਼ਡ ਸ਼ਡਿਊਲ ਅਨੁਸਾਰ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਵੋਟਾਂ ਬਣਾਉਣ ਦਾ ਕੰਮ ਮਿਤੀ 29.02.2024 ਤੱਕ ਮੁਕੰਮਲ ਕੀਤਾ ਜਾਣਾ ਹੈ। ਪਿਛਲੀਆਂ ਐੱਸਜੀਪੀਸੀ ਚੋਣਾਂ-2011 ‘ਚ ਬਣੀਆਂ 397926 ਦੇ ਮੁਕਾਬਲੇ ਹਾਲੇ ਤੱਕ ਜ਼ਿਲ੍ਹੇ ‘ਚ 96676 ਵੋਟਾਂ ਬਣੀਆਂ ਹਨ। ਜਾਰੀ ਹੁਕਮ ‘ਚ ਅੱਗੇ ਕਿਹਾ ਕਿ ਉਕਤ ਟੀਚੇ ਨੂੰ ਪੂਰਾ ਕਰਨ ਲਈ ਮਿਤੀ 18.01.2024 (ਵੀਰਵਾਰ) ਅਤੇ ਮਿਤੀ 21.01.2024 (ਐਤਵਾਰ) ਨੂੰ ਸਵੇਰੇ 9.00 ਵਜੇ ਤੋਂ ਸ਼ਾਮ 5.00 ਵਜੇ ਤੱਕ ਸਪੈਸ਼ਲ ਕੈਂਪ ਲਗਾਏ ਜਾਣਗੇ। ਸਪੈਸ਼ਲ ਕੈਂਪਾਂ ਦੌਰਾਨ ਪਟਵਾਰੀਆਂ ਅਤੇ ਬੀਐੱਲਓਜ਼ ਵੱਲੋਂ ਆਪਣੇ ਏਰੀਏ ‘ਚ ਡੋਰ ਟੂ ਡੋਰ ਜਾ ਕੇ ਯੋਗ ਬਿਨੈਕਾਰਾ ਪਾਸੋਂ ਫ਼ਾਰਮ ਪ੍ਰਰਾਪਤ ਕੀਤੇ ਜਾਣਗੇ। ਸਪੈਸ਼ਲ ਕੈਂਪ ਦੀ ਸਮਾਪਤੀ ਉਪਰੰਤ ਪਟਵਾਰੀਆਂ ਵੱਲੋਂ ਆਪਣੇ ਏਰੀਏ ਦੇ ਬੀਐੱਲਓਜ਼ ਪਾਸੋਂ ਫਾਰਮ ਇੱਕਤਰ ਕਰਕੇ ਸਬੰਧਤ ਰਿਵਾਈਜ਼ਿੰਗ ਅਥਾਰਟੀਜ਼ ਪਾਸ ਜਮ੍ਹਾ ਕਰਵਾਏ ਜਾਣਗੇ।
ਇਸ ਲਈ ਸਮੂਹ ਰਿਵਾਈਜ਼ਿੰਗ ਅਥਾਰਟੀਜ਼ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਸਪੈਸ਼ਲ ਕੈਂਪਾਂ ਦੀ ਪ੍ਰਗਤੀ ਰਿਪੋਰਟ ਉਕਤ ਮਿਤੀਆਂ ਨੂੰ ਸ਼ਾਮ 5.00 ਵਜੇ ਵਟਸਅੱਪ ਗਰੁੱਪ ‘ਚ ਸ਼ੇਅਰ ਕੀਤੀ ਜਾਵੇ ਅਤੇ ਇਹ ਸੂਚਨਾਂ ਪਿੰਡ/ਵਾਰਡਵਾਈਜ਼ ਗੂਗਲ ਸ਼ੀਟ ਤੇ ਅਪਡੇਟ ਕੀਤੀ ਜਾਵੇ। ਬਿਨੈਕਾਰਾਂ ਪਾਸੋਂ ਫਾਰਮ ਪ੍ਰਰਾਪਤ ਕਰਦੇ ਸਮੇਂ ਫਾਰਮ 3 (1) ‘ਚ ਦਰਜ ਹਦਾਇਤਾਂ ਨੂੰ ਧਿਆਨ ‘ਚ ਰੱਖਿਆ ਜਾਵੇ।