ਚੰਡੀਗੜ੍ਹ ਮੇਅਰ ਚੋਣਾਂ ਤੋਂ ਪਹਿਲਾਂ ਚੜ੍ਹਿਆ ਸਿਆਸੀ ਪਾਰਾ, ਕਾਂਗਰਸ ਉਮੀਦਵਾਰ ਬੰਟੀ ਦੀ ਹਿਰਾਸਤ ਦੇ ਮਾਮਲੇ ‘ਚ HC ਨੇ ਅੱਜ 5 ਵਜੇ ਤਕ ਮੰਗੀ ਰਿਪੋਰਟ

ਕੱਲ੍ਹ ਚੰਡੀਗੜ੍ਹ ਮੇਅਰ ਦੀ ਚੋਣ ਹੈ ਪਰ ਇਸ ਤੋਂ ਪਹਿਲਾਂ ਹੀ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਕਾਂਗਰਸ ਪਾਰਟੀ ਦੇ ਮੇਅਰ ਅਹੁਦੇ ਦੇ ਉਮੀਦਵਾਰ ਜਸਬੀਰ ਸਿੰਘ ਬੰਟੀ ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਬੰਧਕ ਬਣਾਉਣ ਦੇ ਮਾਮਲੇ ‘ਚ ਮੰਗਲਵਾਰ ਅੱਧੀ ਰਾਤ ਨੂੰ ਸੁਣਵਾਈ ਹੋਈ। ਇਸ ਸੰਦਰਭ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮੰਗਲਵਾਰ ਰਾਤ ਨੂੰ ਇਸ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਚੰਡੀਗੜ੍ਹ ਸਰਕਾਰ ਦੇ ਵਕੀਲ ਨੂੰ ਕਾਂਗਰਸੀ ਕੌਂਸਲਰ ਦੀ ਗੈਰ-ਕਾਨੂੰਨੀ ਹਿਰਾਸਤ ਦੇ ਮਾਮਲੇ ਦੀ ਜਾਂਚ ਕਰ ਕੇ ਬੁੱਧਵਾਰ ਸ਼ਾਮ 5 ਵਜੇ ਤੱਕ ਹਾਈ ਕੋਰਟ ਨੂੰ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।ਪਟੀਸ਼ਨ ‘ਚ ਦੋਸ਼ ਲਾਇਆ ਗਿਆ ਹੈ ਕਿ ਜਸਬੀਰ ਸਿੰਘ ਨੂੰ ਪੁਲਿਸ ਨੇ ਹੋਟਲ ‘ਚ ਨਾਜਾਇਜ਼ ਤੌਰ ’ਤੇ ਬੰਧਕ ਬਣਾ ਕੇ ਰੱਖਿਆ ਹੋਇਆ ਹੈ ਤੇ ਉਸ ਨੂੰ ਬਾਹਰ ਨਹੀਂ ਆਉਣ ਦਿੱਤਾ ਜਾ ਰਿਹਾ। ਇਸ ਕਾਰਨ ਸ਼ਹਿਰ ਦੇ ਸੀਨੀਅਰ ਕਾਂਗਰਸੀ ਆਗੂ ਹਰਮੋਹਿੰਦਰ ਸਿੰਘ ਨੇ ਜਸਬੀਰ ਸਿੰਘ ਨੂੰ ਪੁਲਿਸ ਵੱਲੋਂ ਨਾਜਾਇਜ਼ ਹਿਰਾਸਤ ‘ਚ ਰੱਖਣ ਖ਼ਿਲਾਫ਼ ਹਾਈ ਕੋਰਟ ਵਿੱਚ ਹੈਬੀਅਸ ਕਾਰਪਸ ਪਟੀਸ਼ਨ ਦਾਇਰ ਕੀਤੀ ਹੈ।ਦੇਰ ਰਾਤ ਜਸਟਿਸ ਅਲੋਕ ਜੈਨ ਨੇ ਇਸ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਚੰਡੀਗੜ੍ਹ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕਰ ਕੇ ਚੰਡੀਗੜ੍ਹ ਦੇ ਸਰਕਾਰੀ ਵਕੀਲ ਨੂੰ ਮਾਮਲੇ ਦੀ ਜਾਂਚ ਕਰ ਕੇ ਬੁੱਧਵਾਰ ਸ਼ਾਮ 5 ਵਜੇ ਤੱਕ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ ਅਤੇ ਜੇਕਰ ਦੋਸ਼ ਸਹੀ ਪਾਏ ਜਾਂਦੇ ਹਨ ਤਾਂ ਨਿਰਧਾਰਤ ਕਾਨੂੰਨ ਦੇ ਅਨੁਸਾਰ ਕਾਰਵਾਈ ਕੀਤੀ ਜਾਵੇ।

ਸਾਂਝਾ ਕਰੋ

ਪੜ੍ਹੋ

ਰਾਜੋਆਣਾ ਦੀ ਰਹਿਮ ਦੀ ਅਪੀਲ ‘ਤੇ SC

ਨਵੀਂ ਦਿੱਲੀ, 25 ਨਵੰਬਰ – ਪੰਜਾਬ ਦੇ ਸਾਬਕਾ ਮੁੱਖ ਮੰਤਰੀ...