ਚੰਡੀਗੜ੍ਹ ਦੇ ਮੇਅਰ ਦੀ ਚੋਣ ਮੁਲਤਵੀ, ਪ੍ਰੀਜ਼ਾਈਡਿੰਗ ਅਫਸਰ ਦੀ ਹੋਈ ਸਿਹਤ ਖ਼ਰਾਬ

ਇੰਡੀਆ ਗਠਜੋੜ ਅਤੇ ਭਾਜਪਾ ਵਿਚਾਲੇ ਪਹਿਲੀ ਵੱਡੀ ਲੜਾਈ ਵਜੋਂ ਦੇਖੀਆਂ ਜਾ ਰਹੀਆਂ ਚੰਡੀਗੜ੍ਹ ਦੇ ਮੇਅਰ, ਡਿਪਟੀ ਮੇਅਰ ਅਤੇ ਸੀਨੀਅਰ ਡਿਪਟੀ ਮੇਅਰ ਦੀਆਂ ਚੋਣਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਅੱਜ ਸਵੇਰੇ 11 ਵਜੇ ਤੋਂ ਚੋਣਾਂ ਹੋਣੀਆਂ ਸਨ ਪਰ ਪ੍ਰੀਜ਼ਾਈਡਿੰਗ ਅਫ਼ਸਰ ਅਨਿਲ ਮਸੀਹ ਦੀ ਸਿਹਤ ਖ਼ਰਾਬ ਹੋਣ ਕਾਰਨ ਚੋਣਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਅਧਿਕਾਰਤ ਫਾਰਮ ਜਾਰੀ ਕੀਤਾ ਗਿਆ। ਚੋਣਾਂ ਮੁਲਤਵੀ ਕਰਨ ਦੇ ਐਲਾਨ ਤੋਂ ਬਾਅਦ ਸਿਆਸੀ ਹੰਗਾਮਾ ਸ਼ੁਰੂ ਹੋ ਗਿਆ, ਜਿੱਥੇ ਇੱਕ ਪਾਸੇ ਅਦਾਲਤ ਵਿੱਚ ਜਾਣ ਦੀ ਗੱਲ ਚੱਲ ਰਹੀ ਹੈ, ਉੱਥੇ ਹੀ ਦੂਜੇ ਪਾਸੇ ਕਾਂਗਰਸ ਨੇ ਤੁਰੰਤ ਆਪਣੇ ਸਾਰੇ ਆਗੂਆਂ ਤੇ ਵਰਕਰਾਂ ਨੂੰ ਸੈਕਟਰ-35 ਸਥਿਤ ਕਾਂਗਰਸ ਦਫ਼ਤਰ ਵਿੱਚ ਬੁਲਾ ਲਿਆ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਆਗੂ ਪ੍ਰੇਮ ਗਰਗ ਨੇ ਇਸ ਨੂੰ ਚੰਡੀਗੜ੍ਹ ਦੀ ਸਿਆਸਤ ਦਾ ਕਾਲਾ ਅਧਿਆਏ ਕਰਾਰ ਦਿੱਤਾ।

ਸਾਂਝਾ ਕਰੋ

ਪੜ੍ਹੋ

ਰਾਜੋਆਣਾ ਦੀ ਰਹਿਮ ਦੀ ਅਪੀਲ ‘ਤੇ SC

ਨਵੀਂ ਦਿੱਲੀ, 25 ਨਵੰਬਰ – ਪੰਜਾਬ ਦੇ ਸਾਬਕਾ ਮੁੱਖ ਮੰਤਰੀ...