ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚੋਂ ਮੋਬਾਈਲ ਬਰਾਮਦ

ਫਰੀਦਕੋਟ, 20 ਜਨਵਰੀ

ਜ਼ਿਲ੍ਹਾ ਪੁਲੀਸ ਨੇ ਅੱਜ ਸਥਾਨਕ ਕੇਂਦਰੀ ਮਾਡਰਨ ਜੇਲ੍ਹ ਵਿੱਚ ਛਾਪਾ ਮਾਰ ਕੇ ਪੰਜ ਹਵਾਲਾਤੀਆਂ ਕੋਲੋਂ ਮੋਬਾਈਲ ਫੋਨ ਤੇ ਹੋਰ ਇਤਰਾਜ਼ਯੋਗ ਸਮੱਗਰੀ ਬਰਾਮਦ ਕੀਤੀ ਹੈ। ਜ਼ਿਲ੍ਹਾ ਪੁਲੀਸ ਮੁਖੀ ਹਰਜੀਤ ਸਿੰਘ ਦੀ ਅਗਵਾਈ ਵਿੱਚ ਅੱਜ 200 ਤੋਂ ਵੱਧ ਪੁਲੀਸ ਮੁਲਾਜ਼ਮਾਂ ਤੇ ਅਧਿਕਾਰੀਆਂ ਦੀ ਟੀਮ ਨੇ ਸੂਹੀਆ ਕੁੱਤਿਆਂ ਦੀ ਮਦਦ ਨਾਲ ਜੇਲ੍ਹ ਦੀਆਂ ਸਾਰੀਆਂ ਬੈਰਕਾਂ ਦੀ ਤਲਾਸ਼ੀ ਲਈ। ਜ਼ਿਲ੍ਹਾ ਪੁਲੀਸ ਮੁਖੀ ਹਰਜੀਤ ਸਿੰਘ ਨੇ ਕਿਹਾ ਕਿ ਜੇਲ੍ਹਾਂ ਵਿੱਚ ਬੈਠੇ ਹਵਾਲਾਤੀਆਂ ਤੇ ਕੈਦੀਆਂ ਵੱਲੋਂ ਬਾਹਰ ਕਰਵਾਈਆਂ ਜਾ ਰਹੀਆਂ ਅਪਰਾਧਕ ਗਤੀਵਿਧੀਆਂ ਨੂੰ ਠੱਲ੍ਹਣ ਲਈ ਇਹ ਵਿਸ਼ੇਸ਼ ਚੈਕਿੰਗ ਕੀਤੀ ਗਈ ਹੈ। ਇਸ ਤਲਾਸ਼ੀ ਮੁਹਿੰਮ ਦੌਰਾਨ ਹਵਾਲਾਤੀ ਖੁਸ਼ਪ੍ਰੀਤ ਸਿੰਘ, ਲਵਪ੍ਰੀਤ ਸਿੰਘ, ਅਮਾਨਤ ਸਿੰਘ, ਭੁਪਿੰਦਰ ਸਿੰਘ ਤੇ ਇੱਕ ਹੋਰ ਕੋਲੋਂ ਪੰਜ ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ

ਸਾਂਝਾ ਕਰੋ

ਪੜ੍ਹੋ

ਸੂਬਾ ਕਮੇਟੀ ਦੇ ਮੈਂਬਰਾਂ ਨੇ ਕੇਂਦਰ ਸਰਕਾਰ

*ਪੰਜਾਬ ਸਰਕਾਰ ਨੂੰ ਰਾਜਾਂ ਦੇ ਅਧਿਕਾਰਾਂ ਵਿਚ ਕੇਂਦਰ ਸਰਕਾਰ ਦੀ...