ਇੰਗਲੈਂਡ ਨੇ ਪਹਿਲਾ ਟੈਸਟ ਜਿੱਤਿਆ

ਇੰਗਲੈਂਡ ਨੇ ਅੱਜ ਇੱਥੇ ਭਾਰਤ ਨੂੰ 28 ਦੌੜਾਂ ਨਾਲ ਹਰਾ ਕੇ ਪੰਜ ਟੈਸਟ ਮੈਚਾਂ ਦੀ ਲੜੀ ਵਿੱਚ 1-0 ਦੀ ਲੀਡ ਹਾਸਲ ਕਰ ਲਈ ਹੈ। ਲੜੀ ਦੇ ਪਹਿਲੇ ਟੈਸਟ ’ਚ ਇੰਗਲੈਂਡ ਵੱਲੋਂ ਜਿੱਤ ਲਈ ਮਿਲੇ 231 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਮੈਚ ਦੇ ਚੌਥੇ ਦਿਨ ਭਾਰਤੀ ਟੀਮ 69.2 ਓਵਰਾਂ ਵਿੱਚ 202 ਦੌੜਾਂ ’ਤੇ ਆਊਟ ਹੋ ਗਈ। ਮੇਜ਼ਬਾਨ ਭਾਰਤ ਨੇ ਚਾਹ ਦੇ ਸਮੇਂ ਤੱਕ ਤਿੰਨ ਵਿਕਟਾਂ ’ਤੇ 95 ਦੌੜਾਂ ਬਣਾ ਲਈਆਂ ਸਨ ਪਰ ਆਖਰੀ ਸੈਸ਼ਨ ’ਚ ਟੀਮ ਨੇ ਬਾਕੀ ਸੱਤ ਵਿਕਟਾਂ ਵੀ ਗੁਆ ਦਿੱਤੀਆਂ। ਆਪਣਾ ਪਹਿਲਾ ਟੈਸਟ ਖੇਡ ਰਹੇ ਇੰਗਲੈਂਡ ਦੇ ਸਪਿੰਨਰ ਟੌਮ ਹਾਰਟਲੇ ਨੇ 62 ਦੌੜਾਂ ਦੇ ਕੇ 7 ਵਿਕਟਾਂ ਹਾਸਲ ਕੀਤੀਆਂ। ਇਸ ਤੋਂ ਪਹਿਲਾਂ ਅੱਜ ਸਵੇਰੇ ਇੰਗਲੈਂਡ ਦੀ ਟੀਮ ਦੂਜੀ ਪਾਰੀ ’ਚ 420 ਦੌੜਾਂ ਬਣਾ ਕੇ ਆਊਟ ਹੋਈ ਜਿਸ ਵਿੱਚ ਓਲੀ ਪੋਪ ਨੇ 196 ਦੌੜਾਂ ਦਾ ਯੋਗਦਾਨ ਪਾਇਆ। ਇੰਗਲੈਂਡ ਟੀਮ ਪਹਿਲੀ ਪਾਰੀ ਵਿੱਚ 246 ਦੌੜਾਂ ’ਤੇ ਆਊਟ ਹੋ ਗਈ ਤੇ ਭਾਰਤ ਨੇ ਪਹਿਲੀ ਪਾਰੀ ’ਚ 436 ਦੌੜਾਂ ਬਣਾ ਕੇ 190 ਦੌੜਾਂ ਦੀ ਲੀਡ ਹਾਸਲ ਕੀਤੀ ਸੀ। ਇੰਗਲੈਂਡ ਨੇ ਦੂਜੀ ਪਾਰੀ ’ਚ 420 ਦੌੜਾਂ ਬਣਾਉਂਦਿਆਂ ਭਾਰਤ ਨੂੰ ਜਿੱਤ ਲਈ 231 ਦੌੜਾਂ ਦਾ ਟੀਚਾ ਦਿੱਤਾ ਸੀ ਜਿਸ ਨੂੰ ਮੇਜ਼ਬਾਨ ਟੀਮ ਹਾਸਲ ਨਾ ਕਰ ਸਕੀ।

ਸਾਂਝਾ ਕਰੋ

ਪੜ੍ਹੋ

ਸੂਬਾ ਕਮੇਟੀ ਦੇ ਮੈਂਬਰਾਂ ਨੇ ਕੇਂਦਰ ਸਰਕਾਰ

*ਪੰਜਾਬ ਸਰਕਾਰ ਨੂੰ ਰਾਜਾਂ ਦੇ ਅਧਿਕਾਰਾਂ ਵਿਚ ਕੇਂਦਰ ਸਰਕਾਰ ਦੀ...