ਲਸਣ ਔਸ਼ਧੀ ਗੁਣਾਂ ਨਾਲ ਭਰਪੂਰ ਬਹੁਤ ਹੀ ਮਹੱਤਵਪੂਰਨ ਖ਼ੁਰਾਕੀ ਪਦਾਰਥ ਹੈ ਜੋ ਸਬਜ਼ੀਆਂ ਤੋਂ ਲੈ ਕੇ ਸਲਾਦ, ਭੜਥਾ, ਅਚਾਰ, ਚਟਨੀ, ਸੌਸ ਆਦਿ ਖਾਣਿਆਂ ਦਾ ਸੁਆਦ ਵਧਾਉਣ ‘ਚ ਮਦਦ ਕਰਦਾ ਹੈ। ਇਸ ਨੂੰ ਕੱਚਾ ਖਾਓ ਜਾਂ ਪਕਾ ਕੇ, ਇਸ ਦਾ ਸੁਆਦ ਬੇਮਿਸਾਲ ਹੈ। ਜੀ ਹਾਂ, ਲਸਣ ‘ਚ ਕਈ ਪੌਸ਼ਟਿਕ ਤੱਤ ਪਾਏ ਜਾਂਦੇ ਹਨ, ਜੋ ਇਸ ਨੂੰ ਸਿਹਤ ਲਈ ਫਾਇਦੇਮੰਦ ਬਣਾਉਂਦੇ ਹਨ। ਆਓ ਜਾਣਦੇ ਹਾਂ ਇਸ ਦੇ ਗੁਣਾਂ ਤੇ ਫਾਇਦਿਆਂ ਬਾਰੇ।ਲਸਣ ‘ਚ ਐਲੀਸਿਨ ਦੀ ਮੌਜੂਦਗੀ ਹੋਣ ਕਾਰਨ ਇਸਦਾ ਸਵਾਦ ਖਾਰਾ ਤੇ ਸੁਆਦੀ ਹੁੰਦਾ ਹੈ। ਲਸਣ ‘ਚ ਸਲਫਰ ਹੁੰਦਾ ਹੈ ਜੋ ਕਈ ਔਸ਼ਧੀ ਲਾਭ ਪ੍ਰਾਪਤ ਕਰਨ ‘ਚ ਮਦਦ ਕਰਦਾ ਹੈ। ਲਸਣ ‘ਚ ਮੌਜੂਦ ਸੇਲੇਨੀਅਮ ਐਂਟੀਆਕਸੀਡੈਂਟ ਦਾ ਕੰਮ ਕਰਦਾ ਹੈ ਜੋ ਕੈਂਸਰ ਤੇ ਹੋਰ ਬਿਮਾਰੀਆਂ ਨਾਲ ਲੜਨ ‘ਚ ਮਦਦ ਕਰਦਾ ਹੈ। ਵਿਟਾਮਿਨ ਸੀ ਨਾਲ ਭਰਪੂਰ ਲਸਣ ਇਮਿਊਨ ਸਿਸਟਮ ਨੂੰ ਮਜ਼ਬੂਤ ਕਰਨ ‘ਚ ਮਦਦ ਕਰਦਾ ਹੈ। ਲਸਣ ‘ਚ ਵਿਟਾਮਿਨ ਬੀ ਕੰਪਲੈਕਸ ਤੇ ਫੋਲੇਟ ਪਾਇਆ ਜਾਂਦਾ ਹੈ, ਜੋ ਮੈਟਾਬੋਲਿਜ਼ਮ ਨੂੰ ਮਜ਼ਬੂਤ ਰੱਖਣ ‘ਚ ਮਦਦ ਕਰਦਾ ਹੈ। ਇਸ ਕਾਰਨ ਇਹ ਸਾਡੀ ਆਮ ਸਿਹਤ ਨੂੰ ਬਣਾਈ ਰੱਖਣ ਵਿੱਚ ਮਦਦ ਕਰਦਾ ਹੈ। ਲਸਣ ‘ਚ ਆਇਰਨ ਵੀ ਹੁੰਦਾ ਹੈ ਜੋ ਹੀਮੋਗਲੋਬਿਨ ਬਣਾਉਣ ‘ਚ ਮਦਦ ਕਰਦਾ ਹੈ ਤੇ ਊਰਜਾ ਦੇ ਪੱਧਰ ਨੂੰ ਬਣਾਏ ਰੱਖਣ ‘ਚ ਮਦਦ ਕਰਦਾ ਹੈ। ਇਨ੍ਹਾਂ ਪੋਸ਼ਕ ਤੱਤਾਂ ਕਾਰਨ ਲਸਣ ਨੂੰ ਸਿਹਤ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਲਸਣ ‘ਚ ਮੌਜੂਦ ਐਂਟੀ-ਇੰਫਲੇਮੇਟਰੀ ਤੇ ਐਂਟੀ-ਬੈਕਟੀਰੀਅਲ ਗੁਣ ਪਾਚਨ ਪ੍ਰਣਾਲੀ ਨੂੰ ਸੁਧਾਰਨ ‘ਚ ਮਦਦ ਕਰਦੇ ਹਨ। ਇਸ ਕਾਰਨ ਪੇਟ ਨਾਲ ਜੁੜੀਆਂ ਸਮੱਸਿਆਵਾਂ ਨੂੰ ਦੂਰ ਕੀਤਾ ਜਾ ਸਕਦਾ ਹੈ। ਲਸਣ ‘ਚ ਕੁਦਰਤੀ ਐਂਟੀਆਕਸੀਡੈਂਟ ਹੁੰਦੇ ਹਨ, ਜੋ ਇਮਿਊਨ ਸਿਸਟਮ ਨੂੰ ਮਜ਼ਬੂਤ ਕਰਨ ‘ਚ ਮਦਦ ਕਰਦੇ ਹਨ। ਇਸ ਕਾਰਨ ਇਨਫੈਕਸ਼ਨ ਦਾ ਖ਼ਤਰਾ ਘੱਟ ਜਾਂਦਾ ਹੈ। ਲਸਣ ‘ਚ ਮੌਜੂਦ ਐਲੀਸਿਨ ਤੇ ਸਲਫਰ ਦਿਲ ਦੀ ਸਿਹਤ ਨੂੰ ਬਿਹਤਰ ਬਣਾਉਣ ‘ਚ ਮਦਦ ਕਰਦੇ ਹਨ, ਜਿਸ ਨਾਲ ਦਿਲ ਨਾਲ ਜੁੜੀਆਂ ਸਮੱਸਿਆਵਾਂ ਦਾ ਖਤਰਾ ਘੱਟ ਹੁੰਦਾ ਹੈ। ਲਸਣ ਬਲੱਡ ਸ਼ੂਗਰ ਨੂੰ ਕੰਟਰੋਲ ‘ਚ ਰੱਖਦਾ ਹੈ, ਜਿਸ ਨਾਲ ਸ਼ੂਗਰ ਦਾ ਖਤਰਾ ਘੱਟ ਹੁੰਦਾ ਹੈ। ਲਸਣ ‘ਚ ਮੌਜੂਦ ਪੋਸ਼ਕ ਤੱਤ ਸਕਿਨ ਨੂੰ ਸਿਹਤਮੰਦ ਤੇ ਚਮਕਦਾਰ ਰੱਖਣ ‘ਚ ਮਦਦ ਕਰਦੇ ਹਨ। ਇਸ ਨੂੰ ਖਾਣ ਨਾਲ ਚਿਹਰੇ ‘ਤੇ ਦਾਗ-ਧੱਬੇ ਤੇ ਮੁਹਾਸੇ ਘੱਟ ਕੀਤੇ ਜਾ ਸਕਦੇ ਹਨ। ਲਸਣ ਦੇ ਸੇਵਨ ਨਾਲ ਮੋਟਾਪਾ ਘਟਾਇਆ ਜਾ ਸਕਦਾ ਹੈ ਜੋ ਭਾਰ ਨੂੰ ਸੰਤੁਲਿਤ ਰੱਖਣ ‘ਚ ਮਦਦ ਕਰਦਾ ਹੈ।