ਅਮੇਠੀ ਜ਼ਿਲ੍ਹਾ ਕਾਂਗਰਸ ਪ੍ਰਧਾਨ ਨੇ ਦਾਅਵਾ ਕੀਤਾ ਹੈ ਕਿ ਪਾਰਟੀ ਆਗੂ ਰਾਹੁਲ ਗਾਂਧੀ 2024 ਦੀਆਂ ਲੋਕ ਸਭਾ ਚੋਣਾਂ ਅਮੇਠੀ ਤੋਂ ਲੜਨਗੇ। ਨਵੀਂ ਦਿੱਲੀ ਵਿੱਚ ਮੀਟਿੰਗ ਤੋਂ ਬਾਅਦ ਪਰਤੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਪ੍ਰਦੀਪ ਸਿੰਘਲ ਨੇ ਅੱਜ ਕਿਹਾ ਕਿ ਰਾਹੁਲ ਗਾਂਧੀ ਅਮੇਠੀ ਤੋਂ ਕਾਂਗਰਸ ਦੇ ਉਮੀਦਵਾਰ ਹੋਣਗੇ, ਜਿਸ ਦਾ ਐਲਾਨ ਜਲਦੀ ਹੀ ਕਰ ਦਿੱਤਾ ਜਾਵੇਗਾ। ਸ੍ਰੀ ਸਿੰਘਲ ਨੇ ਕਿਹਾ ਕਿ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅਤੇ ਵਰਕਰ ਆਪਣੀ ਜ਼ਿੰਮੇਵਾਰੀ ਨਿਭਾਉਣ ਦੀ ਤਿਆਰੀ ਕਰ ਰਹੇ ਹਨ। ਰਾਹੁਲ ਗਾਂਧੀ 2002 ਤੋਂ 2019 ਤੱਕ ਅਮੇਠੀ ਤੋਂ ਸੰਸਦ ਮੈਂਬਰ ਰਹੇ। ਉਹ 2019 ਦੀਆਂ ਚੋਣਾਂ ਵਿੱਚ ਭਾਜਪਾ ਆਗੂ ਸਮ੍ਰਿਤੀ ਇਰਾਨੀ ਤੋਂ ਚੋਣ ਹਾਰ ਗਏ ਸਨ। ਰਾਹੁਲ ਇਸ ਸਮੇਂ ਕੇਰਲ ਦੇ ਵਾਇਨਾਡ ਤੋਂ ਸੰਸਦ ਮੈਂਬਰ ਹਨ।