ਸਰਵਿਸਿਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਟੀਮਾਂ ਦੇ ਟਰਾਇਲ ਭਲਕੇ

ਸੈਂਟਰਲ ਸਿਵਲ ਸਰਵਿਸਿਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਿਜ਼ ਵੇਟਲਿਫਟਿੰਗ (ਪੁਰਸ਼ ਤੇ ਮਹਿਲਾ), ਪਾਵਰਲਿਫਟਿੰਗ (ਪੁਰਸ਼ ਤੇ ਮਹਿਲਾ) ਤੇ ਬੈਸਟ ਫਿਜ਼ੀਕ (ਪੁਰਸ਼) ਟੂਰਨਾਮੈਂਟ 18 ਤੋਂ 22 ਮਾਰਚ, 2024 ਤੱਕ ਨਵੀਂ ਦਿੱਲੀ ਵਿੱਚ ਕਰਵਾਇਆ ਜਾ ਰਿਹਾ ਹੈ। ਪੰਜਾਬ ਦੀਆਂ ਵੇਟਲਿਫਟਿੰਗ (ਪੁਰਸ਼ ਤੇ ਮਹਿਲਾ), ਪਾਵਰਲਿਫਟਿੰਗ (ਪੁਰਸ਼ ਤੇ ਮਹਿਲਾ) ਅਤੇ ਬੈਸਟ ਫਿਜ਼ੀਕ (ਪੁਰਸ਼) ਟੀਮਾਂ ਦੀ ਚੋਣ ਲਈ ਟਰਾਇਲ 13 ਮਾਰਚ ਨੂੰ ਵਾਰ ਹੀਰੋਜ਼ ਸਟੇਡੀਅਮ, ਸੰਗਰੂਰ ਵਿੱਚ ਸਵੇਰੇ 10 ਵਜੇ ਲਏ ਜਾਣਗੇ। ਇਨ੍ਹਾਂ ਟਰਾਇਲਾਂ ਵਿੱਚ ਸੁਰੱਖਿਆ ਸੇਵਾਵਾਂ, ਨੀਮ ਸੁਰੱਖਿਆ ਸੰਸਥਾਵਾਂ, ਕੇਂਦਰੀ ਪੁਲੀਸ ਸੰਸਥਾਵਾਂ, ਪੁਲੀਸ, ਆਰਪੀਐੱਫ, ਸੀਆਈਐੱਸਐੱਫ, ਬੀਐੱਸਐੱਫ, ਆਈਟੀਬੀਪੀ ਅਤੇ ਐੱਨਐੱਸਜੀ ਦੇ ਕਰਮਚਾਰੀ, ਖ਼ੁਦਮੁਖ਼ਤਿਆਰ ਧਿਰਾਂ, ਅੰਡਰਟੇਕਿੰਗ, ਜਨਤਕ ਖੇਤਰ ਦੇ ਬੈਂਕ ਇੱਥੋਂ ਤੱਕ ਕਿ ਕੇਂਦਰੀ ਮੰਤਰਾਲੇ ਵਲੋਂ ਸੰਚਾਲਿਤ ਬੈਂਕ ਵੀ, ਕੱਚੇ, ਦਿਹਾੜੀਦਾਰ ਵਾਲੇ ਕਰਮੀ, ਦਫ਼ਤਰਾਂ ਵਿੱਚ ਆਰਜ਼ੀ ਤੌਰ ’ਤੇ ਕੰਮ ਕਰਦੇ ਕਰਮਚਾਰੀ, ਨਵੇਂ ਭਰਤੀ ਹੋਏ ਕਰਮਚਾਰੀ ਅਤੇ ਛੇ ਮਹੀਨੇ ਤੋਂ ਘੱਟ ਸਮੇਂ ਤੋਂ ਰੈਗੂਲਰ ਸੇਵਾਵਾਂ ਵਿੱਚ ਕੰਮ ਕਰਦੇ ਹਨ, ਉਨ੍ਹਾਂ ਨੂੰ ਛੱਡ ਕੇ ਬਾਕੀ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਮੁਲਾਜ਼ਮ (ਰੈਗੂਲਰ) ਆਪਣੇ ਵਿਭਾਗਾਂ ਪਾਸੋਂ ਐੱਨਓਸੀ ਪ੍ਰਾਪਤ ਕਰਨ ਮਗਰੋਂ ਭਾਗ ਲੈ ਸਕਦੇ ਹਨ। ਟੂਰਨਾਮੈਂਟ ਵਿੱਚ ਆਉਣ-ਜਾਣ, ਰਹਿਣ-ਸਹਿਣ ਤੇ ਖਾਣ-ਪੀਣ ਦੇ ਖਰਚੇ ਦੀ ਅਦਾਇਗੀ ਖਿਡਾਰੀ ਵੱਲੋਂ ਨਿੱਜੀ ਤੌਰ ’ਤੇ ਕੀਤੀ ਜਾਵੇਗੀ।

ਸਾਂਝਾ ਕਰੋ

ਪੜ੍ਹੋ

ਅੱਜ ਆਤਿਸ਼ੀ ਨੇ ਦਿੱਲੀ ਦੇ ਅੱਠਵੇਂ ਮੁੱਖ

ਨਵੀਂ ਦਿੱਲੀ, 23 ਸਤੰਬਰ – ਸ਼ਨਿੱਚਰਵਾਰ ਨੂੰ ਅਹੁਦੇ ਦੀ ਸਹੁੰ...