ਇੰਡੀਅਨ ਪ੍ਰੀਮੀਅਰ ਲੀਗ-2024: ਗੁਜਰਾਤ ਟਾਈਟਨਸ ਨੇ ਮੁੰਬਈ ਇੰਡੀਅਨਜ਼ ਨੂੰ 6 ਦੌੜਾਂ ਨਾਲ ਹਰਾਇਆ

ਇੰਡੀਅਨ ਪ੍ਰੀਮੀਅਰ ਲੀਗ-2024 ਦੇ 5ਵੇਂ ਮੈਚ ਵਿਚ ਗੁਜਰਾਤ ਟਾਈਟਨਜ਼ ਨੇ ਮੁੰਬਈ ਇੰਡੀਅਨਜ਼ ਨੂੰ 6 ਦੌੜਾਂ ਨਾਲ ਹਰਾਇਆ। ਮੁੰਬਈ ਲਗਾਤਾਰ 11ਵੀਂ ਵਾਰ ਸੀਜ਼ਨ ਦਾ ਅਪਣਾ ਪਹਿਲਾ ਮੈਚ ਹਾਰਿਆ ਹੈ। ਓਪਨਿੰਗ ਮੈਚ ‘ਚ ਟੀਮ ਦੀ ਆਖਰੀ ਜਿੱਤ 2012 ਦੇ ਸੀਜ਼ਨ ‘ਚ ਹੋਈ ਸੀ। ਉਦੋਂ ਟੀਮ ਨੇ ਚੇਨਈ ਸੁਪਰ ਕਿੰਗਜ਼ ਨੂੰ ਹਰਾਇਆ ਸੀ।

ਐਤਵਾਰ ਰਾਤ ਅਹਿਮਦਾਬਾਦ ‘ਚ 168 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਮੁੰਬਈ ਦੀ ਟੀਮ 20 ਓਵਰਾਂ ‘ਚ 9 ਵਿਕਟਾਂ ‘ਤੇ 162 ਦੌੜਾਂ ਹੀ ਬਣਾ ਸਕੀ। ਇਸ ਤੋਂ ਪਹਿਲਾਂ ਗੁਜਰਾਤ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ ‘ਚ 6 ਵਿਕਟਾਂ ‘ਤੇ 168 ਦੌੜਾਂ ਬਣਾਈਆਂ। ਸਾਈ ਸੁਦਰਸ਼ਨ ਨੇ 45 ਦੌੜਾਂ ਅਤੇ ਕਪਤਾਨ ਸ਼ੁਭਮਨ ਗਿੱਲ ਨੇ 31 ਦੌੜਾਂ ਦਾ ਯੋਗਦਾਨ ਪਾਇਆ। ਜਸਪ੍ਰੀਤ ਬੁਮਰਾਹ ਨੇ 3 ਵਿਕਟਾਂ ਲਈਆਂ। ਗੇਰਾਲਡ ਕੂਟੀਜ਼ ਨੇ 2 ਵਿਕਟਾਂ ਹਾਸਲ ਕੀਤੀਆਂ। ਇਕ ਵਿਕਟ ਪੀਯੂਸ਼ ਚਾਵਲਾ ਦੇ ਖਾਤੇ ‘ਚ ਆਈ।

ਮੁੰਬਈ ਲਈ ਡੇਵਾਲਡ ਬ੍ਰੇਵਿਸ ਨੇ 46 ਦੌੜਾਂ ਅਤੇ ਰੋਹਿਤ ਸ਼ਰਮਾ ਨੇ 43 ਦੌੜਾਂ ਬਣਾਈਆਂ ਪਰ ਅਪਣੀ ਟੀਮ ਨੂੰ ਸੈਸ਼ਨ ਦੀ ਪਹਿਲੀ ਜਿੱਤ ਨਹੀਂ ਦਿਵਾ ਸਕੇ। ਆਖਰੀ ਦੋ ਓਵਰਾਂ ਵਿਚ ਸਪੈਂਸਰ ਜਾਨਸਨ ਅਤੇ ਉਮੇਸ਼ ਯਾਦਵ ਨੇ ਸ਼ਾਨਦਾਰ ਗੇਂਦਬਾਜ਼ੀ ਕੀਤੀ ਅਤੇ 2-2 ਵਿਕਟਾਂ ਲਈਆਂ। ਇਨ੍ਹਾਂ ਦੋਵਾਂ ਤੋਂ ਪਹਿਲਾਂ ਮੋਹਿਤ ਸ਼ਰਮਾ ਅਤੇ ਅਜ਼ਮਤੁੱਲਾ ਉਮਰਜ਼ਈ ਨੇ ਵੀ 2-2 ਵਿਕਟਾਂ ਲਈਆਂ ਸਨ।

ਸਾਂਝਾ ਕਰੋ

ਪੜ੍ਹੋ

ਮੈਂ/ਕਵਿਤਾ/ਅਰਚਨਾ ਭਾਰਤੀ

  ਮੈਂ ਮੈਂ ਮੈਂ ਹਾਂ, ਮੈਂ ਹੀ ਰਹਾਂਗੀ। ਮੈਂ ਰਾਧਾ...