ਲੋਕ ਸਭਾ ਚੋਣਾਂ ਦੇ ਦੂਜੇ ਪੜਾਅ ‘ਚ 12 ਸੂਬਿਆਂ ਦੀਆਂ 88 ਸੰਸਦੀ ਸੀਟਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਪ੍ਰਕਿਰਿਆ ਅੱਜ ਸ਼ੁਰੂ ਹੋ ਗਈ ਹੈ। ਰਾਸ਼ਟਰਪਤੀ ਦੀ ਤਰਫੋਂ ਚੋਣ ਕਮਿਸ਼ਨ ਨੇ ਅੱਜ ਸਵੇਰੇ 26 ਅਪਰੈਲ ਨੂੰ ਹੋਣ ਵਾਲੀਆਂ ਚੋਣਾਂ ਦੇ ਦੂਜੇ ਪੜਾਅ ਲਈ ਨੋਟੀਫਿਕੇਸ਼ਨ ਜਾਰੀ ਕੀਤਾ। ਇਸ ਪੜਾਅ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਮਿਤੀ 4 ਅਪਰੈਲ ਹੈ। ਜੰਮੂ-ਕਸ਼ਮੀਰ ਨੂੰ ਛੱਡ ਕੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਨਾਮਜ਼ਦਗੀ ਪੱਤਰਾਂ ਦੀ ਪੜਤਾਲ 5 ਅਪਰੈਲ ਨੂੰ ਹੋਵੇਗੀ। ਜੰਮੂ ਕਸ਼ਮੀਰ ’ਚ ਨਾਮਜ਼ਦਗੀਆਂ ਦੀ ਜਾਂਚ 6 ਅਪਰੈਲ ਨੂੰ ਹੋਵੇਗੀ।