ਦਿਲਜੀਤ-ਪਰਿਣੀਤੀ ਦੀ ਫਿਲਮ ‘ਅਮਰ ਸਿੰਘ ਚਮਕੀਲਾ’ ਦਾ ਟ੍ਰੇਲਰ ਹੋਇਆ ਆਊਟ

ਇਮਤਿਆਜ਼ ਅਲੀ ਦੁਆਰਾ ਨਿਰਦੇਸ਼ਿਤ ਫਿਲਮ ‘ਅਮਰ ਸਿੰਘ ਚਮਕੀਲਾ’ ਇਸ ਸਾਲ ਦੀਆਂ ਬਹੁਤ ਉਡੀਕੀਆਂ ਫਿਲਮਾਂ ਵਿੱਚੋਂ ਇੱਕ ਹੈ। ਇਸ ਫਿਲਮ ‘ਚ ਪਰਿਣੀਤੀ ਚੋਪੜਾ ਅਤੇ ਪੰਜਾਬੀ ਗਾਇਕ-ਅਦਾਕਾਰ ਦਿਲਜੀਤ ਦੋਸਾਂਝ ਮੁੱਖ ਭੂਮਿਕਾਵਾਂ ‘ਚ ਨਜ਼ਰ ਆਉਣ ਵਾਲੇ ਹਨ। ਹੁਣ ਮੇਕਰਸ ਨੇ ਇਸ ਫਿਲਮ ਦਾ ਧਮਾਕੇਦਾਰ ਟ੍ਰੇਲਰ ਵੀ ਰਿਲੀਜ਼ ਕਰ ਦਿੱਤਾ ਹੈ।

ਤੁਹਾਨੂੰ ਦੱਸ ਦੇਈਏ ਕਿ ਇਸ ਫਿਲਮ ਵਿੱਚ ਪੰਜਾਬ ਦੇ ਅਸਲੀ ਰੌਕਸਟਾਰ ਤੇ ਸਭ ਤੋਂ ਵੱਧ ਰਿਕਾਰਡ ਵਿਕਣ ਵਾਲੇ ਕਲਾਕਾਰ ਅਮਰ ਸਿੰਘ ਚਮਕੀਲਾ ਦੀ ਅਸਲ ਜ਼ਿੰਦਗੀ ਦੀ ਕਹਾਣੀ ਦਿਖਾਈ ਗਈ ਹੈ। ਫਿਲਮ ‘ਚ ਇਹ ਦੇਖਿਆ ਜਾਵੇਗਾ ਕਿ ਕਿਸ ਤਰ੍ਹਾਂ ਉਨ੍ਹਾਂ ਨੇ ਗਰੀਬੀ ‘ਚੋਂ ਨਿਕਲ ਕੇ ਆਪਣੇ ਸਮੇਂ ‘ਚ ਨਾਂ ਕਮਾਇਆ ਅਤੇ ਫਿਰ ਉਨ੍ਹਾਂ ਦੀ ਹੱਤਿਆ ਕਰ ਦਿੱਤੀ ਗਈ।ਪਰਿਣੀਤੀ-ਦਿਲਜੀਤ ਦੀ ਫਿਲਮ ‘ਅਮਰ ਸਿੰਘ ਚਮਕੀਲਾ’ ਦਾ ਟ੍ਰੇਲਰ ਅੱਜ 28 ਮਾਰਚ ਨੂੰ ਰਿਲੀਜ਼ ਹੋ ਗਿਆ ਹੈ। 2 ਮਿੰਟ 37 ਸੈਕਿੰਡ ਦੇ ਇਸ ਟ੍ਰੇਲਰ ਵਿੱਚ ਅਸੀਂ ਦੇਖ ਸਕਦੇ ਹਾਂ ਕਿ ਕਿਵੇਂ ਚਮਕੀਲਾ ਫੈਕਟਰੀ ਵਿੱਚ ਜੁਰਾਬਾਂ ਬਣਾਉਂਦੇ ਹਨ ਪਰ ਉਨ੍ਹਾਂ ਦੇ ਦਿਮਾਗ ਵਿੱਚ ਸਿਰਫ਼ ਸੰਗੀਤ ਹੀ ਚੱਲਦਾ ਰਹਿੰਦਾ ਹੈ। ਫਿਰ ਉਹ ਇੱਕ ਸਟੇਜ ਤੋਂ ਆਪਣਾ ਸੰਗੀਤ ਸ਼ੁਰੂ ਕਰਦਾ ਹੈ ਅਤੇ ਇਸ ਦੌਰਾਨ ਉਨ੍ਹਾਂ ਦੀ ਮੁਲਾਕਾਤ ਪਰਿਣੀਤੀ ਨਾਲ ਹੁੰਦੀ ਹੈ।

ਸਾਂਝਾ ਕਰੋ