ਮਯੰਕ ਯਾਦਵ ਦੀ ਸ਼ਾਨਦਾਰ ਗੇਂਦਬਾਜ਼ੀ ਦੀ ਬਦੌਲਤ ਗੁਜਰਾਤ ਸੁਪਰ ਜਾਇੰਟਸ ਨੇ ਅੱਜ ਇੱਥੇ ਆਈਪੀਐੱਲ ਮੈਚ ਵਿੱਚ ਰੌਇਲ ਚੈਲੰਜਰਜ਼ ਬੰਗਲੂੂਰੂ ਨੂੰ 28 ਦੌੜਾਂ ਨਾਲ ਹਰਾ ਦਿੱਤਾ। ਪਹਿਲਾਂ ਬੱਲੇਬਾਜ਼ਾਂ ਕਰਦਿਆਂ ਲਖਨਊ ਨੇ 182 ਦੌੜਾਂ ਦਾ ਟੀਚਾ ਦਿੱਤਾ ਸੀ ਪਰ ਬੰਗਲੂਰੂ ਦੀ ਪਾਰੀ 19.4 ਓਵਰਾਂ ਵਿੱਚ 153 ਦੌੜਾਂ ’ਤੇ ਹੀ ਸਿਮਟ ਗਈ। ਲਖਨਊ ਵੱਲੋਂ ਮਯੰਕ ਨੇ ਚਾਰ ਓਵਰਾਂ ਵਿੱਚ 14 ਦੌੜਾਂ ਦੇ ਕੇ ਤਿੰਨ ਵਿਕਟਾਂ ਲਈਆਂ। ਇਸ ਤੋਂ ਪਹਿਲਾਂ ਸਲਾਮੀ ਬੱਲੇਬਾਜ਼ ਕੁਇੰਟਨ ਡੀ ਕਾਕ ਦੀਆਂ 56 ਗੇਂਦਾਂ ’ਚ 81 ਦੌੜਾਂ ਦੀ ਸ਼ਾਨਦਾਰ ਪਾਰੀ ਦੀ ਬਦੌਲਤ ਲਖਨਊ ਸੁਪਰ ਜਾਇੰਟਸ ਨੇ ਪੰਜ ਵਿਕਟਾਂ ’ਤੇ 181 ਦੌੜਾਂ ਬਣਾਈਆਂ ਸਨ। ਨਿਕੋਲਸ ਪੂਰਨ ਨੇ ਆਖਰੀ ਓਵਰਾਂ ਵਿੱਚ 21 ਗੇਂਦਾਂ ’ਚ ਪੰਜ ਛੱਕਿਆਂ ਦੀ ਮਦਦ ਨਾਲ ਨਾਬਾਦ 40 ਦੌੜਾਂ ਬਣਾਈਆਂ।