ਕੋਲਕਾਤਾ ਵੱਲੋਂ ਦਿੱਲੀ ਨੂੰ 106 ਦੌੜਾਂ ਨਾਲ ਸ਼ਿਕਸਤ

ਕੋਲਕਾਤਾ ਨਾਈਟ ਰਾਈਡਰਜ਼ ਨੇ ਅੱਜ ਇੱਥੇ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲ) ਮੈਚ ਵਿੱਚ ਦਿੱਲੀ ਕੈਪੀਟਲਜ਼ ਨੂੰ 106 ਦੌੜਾਂ ਨਾਲ ਹਰਾ ਦਿੱਤਾ। ਕੋਲਕਾਤਾ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਸੱਤ ਵਿਕਟਾਂ ’ਤੇ 272 ਦੌੜਾਂ ਬਣਾਈਆਂ ਜਿਸ ਦੇ ਜਵਾਬ ਵਿੱਚ ਦਿੱਲੀ ਦੀ ਟੀਮ 17.2 ਓਵਰਾਂ ਵਿੱਚ 166 ਦੌੜਾਂ ’ਤੇ ਆਊਟ ਹੋ ਗਈ। ਕੋਲਕਾਤਾ ਵੱਲੋਂ ਸੁਨੀਲ ਨਰਾਇਣ ਨੇ 35 ਗੇਂਦਾਂ ’ਤੇ 85 ਦੌੜਾਂ ਬਣਾਈਆਂ। ਇਸ ਤੋਂ ਇਲਾਵਾ ਅੰਗਕ੍ਰਿਸ਼ ਰਘੂਵੰਸ਼ੀ ਨੇ 27 ਗੇਂਦਾਂ ਵਿੱਚ 54 ਦੌੜਾਂ ਦੀ ਪਾਰੀ ਖੇਡੀ। ਦਿੱਲੀ ਵੱਲੋਂ ਰਿਸ਼ਭ ਪੰਤ (55 ਦੌੜਾਂ) ਤੇ ਟ੍ਰਿਸਟਨ ਸਟੱਬਜ਼ ਨੇ (54 ਦੌੜਾਂ) ਨੀਮ ਸੈਂਕੜੇ ਜੜੇ, ਪਰ ਉਹ ਆਪਣੀ ਟੀਮ ਨੂੰ ਜਿੱਤ ਨਹੀਂ ਦਿਵਾ ਸਕੇ। -ਪੀਟੀਆਈ

ਸਾਂਝਾ ਕਰੋ

ਪੜ੍ਹੋ

ਮੈਂ/ਕਵਿਤਾ/ਅਰਚਨਾ ਭਾਰਤੀ

  ਮੈਂ ਮੈਂ ਮੈਂ ਹਾਂ, ਮੈਂ ਹੀ ਰਹਾਂਗੀ। ਮੈਂ ਰਾਧਾ...