ਦੁਬਈ ‘ਚ ਹਾਲਾਤ ਬਦਤਰ

ਸੰਯੁਕਤ ਅਰਬ ਅਮੀਰਾਤ (ਯੂ ਏ ਈ) ਤੇ ਓਮਾਨ ‘ਚ ਤੂਫਾਨ ਨਾਲ ਰਿਕਾਰਡ ਬਾਰਿਸ਼ ਤੋਂ ਬਾਅਦ ਹਾਲਾਤ ਬਦ ਤੋਂ ਬਦਤਰ ਹੋ ਗਏ ਹਨ | ਪੂਰਾ ਸ਼ਹਿਰ ਪਾਣੀ ਨਾਲ ਭਰ ਗਿਆ ਹੈ | ਲੋਕ ਘਰਾਂ ‘ਚ ਹੀ ਫਸ ਗਏ ਹਨ | ਦੁਬਈ ਤੋਂ ਦਿੱਲੀ ਜਾਣ ਵਾਲੀਆਂ ਕਈ ਫਲਾਈਟਾਂ ਨੂੰ ਵੀ ਰੱਦ ਕਰਨਾ ਪਿਆ | ਇਸ ਦੌਰਾਨ ਸੰਯੁਕਤ ਅਰਬ ਅਮੀਰਾਤ ‘ਚ ਭਾਰਤ ਦੇ ਕੌਂਸਲੇਟ ਜਨਰਲ ਨੇ ਭਾਰਤੀ ਯਾਤਰੀਆਂ ਨੂੰ ਸਥਿਤੀ ਦੇ ਆਮ ਹੋਣ ਤੱਕ ਯਾਤਰਾ ਕਰਨ ਤੋਂ ਬਚਣ ਦੀ ਸਲਾਹ ਦਿੱਤੀ ਹੈ |

ਸਾਂਝਾ ਕਰੋ