ਪਿਛਲੇ 6 ਮਹੀਨਿਆਂ ਤੋਂ ਤਨਖਾਹਾਂ ਮਿਲਣ ਕਾਰਨ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਦੇ ਸਟਾਫ਼ ਨੇ ਸੜਕਾਂ ਤੇ ਕੀਤਾ ਰੋਸ ਪ੍ਰਦਰਸ਼ਨ

ਫ਼ਤਹਿਗੜ੍ਹ ਸਾਹਿਬ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਤੀ ਸੰਕਟ ਵਿੱਚੋਂ ਲੰਘ ਰਹੀ ਹੈ। ਫ਼ਤਹਿਗੜ੍ਹ ਸਾਹਿਬ ਦੇ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਦੇ ਸਟਾਫ਼ ਨੂੰ ਪਿਛਲੇ 6 ਮਹੀਨਿਆਂ ਤੋਂ ਤਨਖਾਹਾਂ ਨਹੀਂ ਮਿਲੀਆਂ। ਹੁਣ ਇਹ ਸਟਾਫ਼ ਸੜਕਾਂ ‘ਤੇ ਆ ਗਿਆ ਹੈ। ਕਾਲਜ ਵਿੱਚ ਪਹਿਲੀ ਅਪਰੈਲ ਤੋਂ ਹੜਤਾਲ ਚੱਲ ਰਹੀ ਹੈ।  ਇਸ ਮੌਕੇ ਕਾਲਜ ਦੇ ਸਹਾਇਕ ਪ੍ਰੋਫੈਸਰ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਟੀਚਿੰਗ ਅਤੇ ਨਾਨ-ਟੀਚਿੰਗ ਸਮੇਤ 150 ਤੋਂ ਵੱਧ ਮੁਲਾਜ਼ਮ ਹੜਤਾਲ ’ਤੇ ਹਨ। ਟੀਚਿੰਗ ਸਟਾਫ਼ ਨੂੰ ਯੂਜੀਸੀ ਦੇ ਨਿਯਮਾਂ ਅਨੁਸਾਰ ਤਨਖਾਹ ਨਹੀਂ ਮਿਲਦੀ। ਨਾਨ-ਟੀਚਿੰਗ ਸਟਾਫ਼ ਨੂੰ ਡੀਸੀ ਰੇਟ ਤੋਂ ਘੱਟ ਤਨਖ਼ਾਹਾਂ ਮਿਲ ਰਹੀਆਂ ਹਨ। ਕਈ ਲੋਕਾਂ ਨੂੰ 6000 ਰੁਪਏ ਤਨਖ਼ਾਹ ਦਿੱਤੀ ਜਾ ਰਹੀ ਹੈ ਅਤੇ ਹਲਫੀਆ ਬਿਆਨ ਵਿਚ ਡੀ.ਸੀ. ਉਨ੍ਹਾਂ ਨਾਲ ਬਹੁਤ ਬੇਇਨਸਾਫ਼ੀ ਹੋ ਰਹੀ ਹੈ।

ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਕਾਲਜ ਦੀ ਇੱਕ ਮਹੀਨੇ ਦੀ ਤਨਖ਼ਾਹ ਦਾ ਖਰਚਾ ਕਰੀਬ 1 ਕਰੋੜ ਰੁਪਏ ਹੈ। ਪਿਛਲੇ 6 ਮਹੀਨਿਆਂ ਤੋਂ ਤਨਖ਼ਾਹਾਂ ਬੰਦ ਹਨ। ਤਨਖ਼ਾਹ ਦੀ ਰਕਮ ਇਮਾਰਤ ਦੀ ਉਸਾਰੀ ਲਈ ਵਰਤੀ ਗਈ ਜੋ ਕਿ ਗ਼਼ਲਤ ਹੈ। ਉਨ੍ਹਾਂ ਨੂੰ ਸੜਕਾਂ ‘ਤੇ ਆਉਣ ਲਈ ਮਜ਼ਬੂਰ ਹੋਣਾ ਪਿਆ।
ਜਾਣਕਾਰੀ ਦਿੰਦੇ ਬਾਬਾ ਬੰਦਾ ਸਿੰਘ ਬਹਾਦਰ ਐਜੂਕੇਸ਼ਨਲ ਟਰੱਸਟ ਦੇ ਜਗਦੀਪ ਸਿੰਘ ਚੀਮਾ ਨੇ ਦੱਸਿਆ ਕਿ ਮੈਨੇਜਮੈਂਟ ਸਟਾਫ਼ ਨਾਲ ਗੱਲਬਾਤ ਕਰ ਰਹੀ ਹੈ। ਇੱਕ-ਦੋ ਦਿਨਾਂ ’ਚ ਮੀਟਿੰਗ ਬੁਲਾ ਕੇ ਇਸ ਮਸਲੇ ਨੂੰ ਹੱਲ ਕਰਨ ਦੇ ਯਤਨ ਕੀਤੇ ਜਾ ਰਹੇ ਹਨ।

ਸਾਂਝਾ ਕਰੋ