ਪੰਜਾਬ ਬੋਰਡ ਇੱਕੋ ਦਿਨ ਐਲਾਨੇਗਾ 8ਵੀਂ ਤੇ 12ਵੀਂ ਜਮਾਤ ਦਾ ਨਤੀਜਾ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਦੇ 8ਵੀਂ (PSEB 8th Result 2024) ਤੇ 12ਵੀਂ ਜਮਾਤ (PSEB 12th Class) ਦੇ ਵਿਦਿਆਰਥੀਆਂ ਦੀ ਉਡੀਕ ਵੀ ਖ਼ਤਮ ਹੋਣ ਵਾਲੀ ਹੈ। ਬੋਰਡ 8ਵੀਂ ਤੇ 12ਵੀਂ ਜਮਾਤ ਦਾ ਨਤੀਜਾ ਇੱਕੋ ਦਿਨ 30 ਅਪ੍ਰੈਲ ਨੂੰ ਐਲਾਨੇਗਾ। ਇਸ ਤੋਂ ਪਹਿਲਾਂ ਬੋਰਡ 5ਵੀਂ ਤੇ 10ਵੀਂ ਜਮਾਤ ਦਾ ਨਤੀਜਾ ਐਲਾਨ ਚੁੱਕਾ ਹੈ। ਅਜਿਹਾ ਪਹਿਲੀ ਵਾਰ ਹੈ ਜਦੋਂ ਪੰਜਾਬ ਬੋਰਡ ਨੇ ਸਾਰੀਆਂ ਹੀ ਬੋਰਡ ਦੀਆਂ ਜਮਾਤਾਂ ਦਾ ਨਤੀਜਾ ਇੱਕੋ ਮਹੀਨੇ ਜਾਰੀ ਕੀਤਾ ਹੋਵੇ। ਵਿਦਿਆਰਥੀ ਬੋਰਡ ਦੀ ਅਧਿਕਾਰਤ ਵੈੱਬਸਾਈਟ www.pseb.ac.in ‘ਤੇ ਜਾ ਕੇ ਆਪਣਾ ਨਤੀਜਾ ਚੈੱਕ ਕਰ ਸਕਦੇ ਹਨ।

8ਵੀਂ ਜਮਾਤ ਦਾ ਨਤੀਜਾ

ਪੰਜਾਬ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in ‘ਤੇ ਜਾਓ।

ਇਸ ਤੋਂ ਬਾਅਦ ਹੋਮ ਪੇਜ ‘ਤੇ ਉਪਲੱਬਧ PSEB 8th Result 2024 ਲਿੰਕ ‘ਤੇ ਕਲਿੱਕ ਕਰੋ।

ਨਵਾਂ ਪੇਜ ਖੁੱਲ੍ਹ ਜਾਵੇਗਾ।

ਲੋੜੀਂਦੇ ਵੇਰਵੇ ਦਰਜ ਕਰਨ ਤੋਂ ਬਾਅਦ ਸਬਮਿੱਟ ਬਟਨ ‘ਤੇ ਕਲਿੱਕ ਕਰੋ।

ਇਸ ਤੋਂ ਬਾਅਦ PSEB 8th Result 2024 ਲਿੰਕ ਤੁਹਾਡੀ ਸਕਰੀਨ ‘ਤੇ ਦਿਖਾਈ ਦੇਵੇਗਾ।

ਨਤੀਜਾ ਚੈੱਕ ਕਰੋ ਤੇ ਭਵਿੱਕ ਲਈ ਡਾਊਨਲੋਡ ਕਰ ਲਓ।

ਭਵਿੱਖ ਦੇ ਸੰਦਰਭ ਲਈ ਇਸ ਦੀ ਹਾਰਡ ਕਾਪੀ ਆਪਣੇ ਕੋਲ ਜ਼ਰੂਰ ਰੱਖ ਲਓ।

PSEB 12th Result 2024 : ਇੰਝ ਚੈੱਕ ਕਰੋ 12ਵੀਂ ਜਮਾਤ ਦਾ ਨਤੀਜਾ

ਪੰਜਾਬ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in ‘ਤੇ ਜਾਓ।

ਇਸ ਤੋਂ ਬਾਅਦ ਹੋਮ ਪੇਜ ‘ਤੇ ਉਪਲੱਬਧ PSEB 12th Result 2024 ਲਿੰਕ ‘ਤੇ ਕਲਿੱਕ ਕਰੋ।

ਨਵਾਂ ਪੇਜ ਖੁੱਲ੍ਹ ਜਾਵੇਗਾ।

ਲੋੜੀਂਦੇ ਵੇਰਵੇ ਦਰਜ ਕਰਨ ਤੋਂ ਬਾਅਦ ਸਬਮਿੱਟ ਬਟਨ ‘ਤੇ ਕਲਿੱਕ ਕਰੋ।

ਇਸ ਤੋਂ ਬਾਅਦ PSEB 12th Result 2024 ਲਿੰਕ ਤੁਹਾਡੀ ਸਕਰੀਨ ‘ਤੇ ਦਿਖਾਈ ਦੇਵੇਗਾ।

ਨਤੀਜਾ ਚੈੱਕ ਕਰੋ ਤੇ ਭਵਿੱਕ ਲਈ ਡਾਊਨਲੋਡ ਕਰ ਲਓ।

ਭਵਿੱਖ ਦੇ ਸੰਦਰਭ ਲਈ ਇਸ ਦੀ ਹਾਰਡ ਕਾਪੀ ਆਪਣੇ ਕੋਲ ਜ਼ਰੂਰ ਰੱਖ ਲਓ।

ਸਾਂਝਾ ਕਰੋ