‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਦਾ ‘ਸੋਢੀ’ ਲਾਪਤਾ

‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਲੜੀਵਾਰ ’ਚ ਰੋਸ਼ਨ ਸਿੰਘ ਸੋਢੀ ਉਰਫ਼ ਸੋਢੀ ਦਾ ਕਿਰਦਾਰ ਨਿਭਾਉਣ ਵਾਲੇ ਗੁਰਚਰਨ ਸਿੰਘ ਸੋਮਵਾਰ ਤੋਂ ਲਾਪਤਾ ਹਨ। ਗੁਰਚਰਨ ਸਿੰਘ ਦੇ ਪਿਤਾ ਹਰਜੀਤ ਸਿੰਘ ਨੇ ਪਾਲਮ ਥਾਣੇ ’ਚ ਉਨ੍ਹਾਂ ਦੇ ਲਾਪਤਾ ਹੋਣ ਦੀ ਸ਼ਿਕਾਇਤ ਦਰਜ ਕਰਵਾਈ ਹੈ। ਗੁਰਚਰਨ ਦੇ ਪਿਤਾ ਦਾ ਕਹਿਣਾ ਹੈ ਕਿ ਉਹ ਘਰੋਂ ਮੁੰਬਈ ਜਾਣ ਲਈ ਨਿਕਲੇ ਸਨ, ਪਰ ਨਾ ਹੀ ਉਹ ਮੁੰਬਈ ਪੁੱਜੇ ਤੇ ਨਾ ਹੀ ਘਰ ਪਰਤੇ ਹਨ। ਪਾਲਮ ਥਾਣਾ ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਸਾਧਨਗਰ ਦੇ ਹਰਜੀਤ ਸਿੰਘ ਨੇ ਕਿਹਾ ਹੈ ਕਿ ਗੁਰਚਰਨ ਸੋਮਵਾਰ ਸਵੇਰੇ ਮੁੰਬਈ ਜਾਣ ਲਈ ਘਰੋਂ ਨਿਕਲਿਆ ਸੀ। ਉਸ ਨੇ ਆਈਜੀਆਈ ਏਅਰਪੋਰਟ ਤੋਂ ਮੁੰਬਈ ਲਈ ਉਡਾਣ ਭਰਨੀ ਸੀ। ਉਹ ਨਾ ਤਾਂ ਮੁੰਬਈ ਪੁੱਜੇ ਤੇ ਨਾ ਹੀ ਘਰ ਪਰਤੇ ਹਨ। ਉਨ੍ਹਾਂ ਦਾ ਮੋਬਾਈਲ ਨੰਬਰ ਵੀ ਨਹੀਂ ਮਿਲ ਰਿਹਾ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਇਸ ਮਾਮਲੇ ’ਚ ਜਾਂਚ ਚੱਲ ਰਹੀ ਹੈ। ਪੁਲਿਸ ਆਲੇ ਦੁਆਲੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਘਾਲ ਰਹੀ ਹੈ।

ਸਾਂਝਾ ਕਰੋ