ਜੇਕਰ ਬੱਚੇ ਮਾਤਾ-ਪਿਤਾ ਦੀ ਦੇਖਭਾਲ ਨਹੀਂ ਕਰਦੇ ਤਾਂ ਉਹਨਾਂ ਦੀ ਜਾਇਦਾਦ ’ਤੇ ਦਾਅਵਾ ਕਰਨਾ ਵੀ ਗਲਤ- ਹਾਈਕੋਰਟ

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਕ ਮਾਮਲੇ ’ਤੇ ਸੁਣਵਾਈ ਕਰਦਿਆਂ ਕਿਹਾ ਕਿ ਜੇਕਰ ਬੱਚੇ ਮਾਤਾ-ਪਿਤਾ ਦੀ ਦੇਖਭਾਲ ਨਹੀਂ ਕਰਦੇ ਤਾਂ ਉਹਨਾਂ ਦੀ ਜਾਇਦਾਦ ’ਤੇ ਦਾਅਵਾ ਕਰਨਾ ਵੀ ਗਲਤ ਹੈ। ਅਦਾਲਤ ਨੇ ਕਿਹਾ ਕਿ ਮਾਤਾ-ਪਿਤਾ ਦੀ ਦੇਖਭਾਲ ਕਰਨਾ ਬੱਚਿਆਂ ਦੀ ਨੈਤਿਕ ਜ਼ਿੰਮੇਵਾਰੀ ਨਹੀਂ ਬਲਕਿ ਉਹਨਾਂ ਦਾ ਫਰਜ਼ ਹੈ। ਦਰਅਸਲ ਕੋਰਟ ਵੱਲੋਂ ਇਕ 76 ਸਾਲਾ ਵਿਧਵਾ ਨੂੰ ਉਸ ਦੇ ਬੇਟੇ ਵੱਲੋਂ ਘਰੋਂ ਕੱਢਣ ਦੇ ਮਾਮਲੇ ’ਤੇ ਸੁਣਵਾਈ ਕੀਤੀ ਜਾ ਰਹੀ ਸੀ।

ਅਦਾਲਤ ਨੇ ਕਿਹਾ ਕਿ ਅਕਸਰ ਦੇਖਿਆ ਜਾ ਰਿਹਾ ਹੈ ਕਿ ਬੱਚੇ ਅਪਣੇ ਬਜ਼ੁਰਗ ਮਾਤਾ-ਪਿਤਾ ਦੀ ਦੇਖਭਾਲ ਨਹੀਂ ਕਰ ਰਹੇ। ਅਜਿਹੇ ਵਿਚ ਅਪਣੀ ਦੇਖਭਾਲ ਕਰਨ ਵਿਚ ਅਸਮਰੱਥ ਬਜ਼ੁਰਗਾਂ ਲਈ ਮੇਨਟੇਨੈਂਸ ਐਂਡ ਵੈਲਫੇਅਰ ਆਫ ਸੀਨੀਅਰ ਸਿਟੀਜ਼ਨਜ਼ ਐਕਟ ਲਾਈਫ ਲਾਈਨ ਦਾ ਕੰਮ ਕਰ ਰਿਹਾ ਹੈ। ਜਸਟਿਸ ਏਜੀ ਮਸੀਹ ਅਤੇ ਜਸਟਿਸ ਅਸ਼ੋਕ ਕੁਮਾਰ ਵਰਮਾ ਦੀ ਡਿਵੀਜ਼ਨ ਬੈਂਚ ਨੇ ਮਾਮਲੇ ਵਿਚ ਫਤਿਹਾਬਾਦ ਜ਼ਿਲ੍ਹਾ ਕੁਲੈਕਟਰ ਦੇ ਫੈਸਲੇ ਨੂੰ ਗਲਤ ਦੱਸਦਿਆਂ ਐਸਡੀਐਮ ਦੇ ਫੈਸਲੇ ਨੂੰ ਸਹੀ ਠਹਿਰਾਇਆ ਹੈ।

 

ਸਾਂਝਾ ਕਰੋ

ਪੜ੍ਹੋ

ਗ਼ੈਰ-ਲਾਇਸੈਂਸੀ ਹਥਿਆਰ

ਦੇਸ਼ ’ਚ ਖੁੰਭਾਂ ਵਾਂਗ ਪੈਦਾ ਹੋ ਰਹੀਆਂ ਗ਼ੈਰ-ਲਾਇਸੈਂਸੀ ਹਥਿਆਰ ਤੇ...