7 ਅਗਸਤ ਨੂੰ ਚੰਡੀਗੜ੍ਹ ਵਿਖੇ ਕੀਤੀ ਜਾ ਰਹੀ ਪੀ ਐੱਸ ਐਮ ਐਸ ਯੂ/ ਸਾਂਝਾ ਮੁਲਾਜ਼ਮ ਮੰਚ ਅਤੇ ਪੈਨਸ਼ਨਰ ਅਤੇ ਮੁਲਾਜ਼ਮ ਸਾਂਝਾ ਫਰੰਟ ਵੱਲੋਂ ਸੂਬਾ ਪੱਧਰੀ ਰੈਲੀ ਵਿੱਚ ਭਰਵੀਂ ਸ਼ਮੂਲੀਅਤ ਕਰਨ ਲਈ ਪੀ ਐੱਸ ਐਮ ਐਸ ਯੂ ਜਿਲਾ ਇਕਾਈ ਅੰਮ੍ਰਿਤਸਰ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਹੁਦੇਦਾਰਾਂ ਦੀ ਕੀਤੀ ਗਈ ਮੀਟਿੰਗ
ਅੰਮ੍ਰਿਤਸਰ, 1 ਅਗਸਤ (ਗਿਆਨ ਸਿੰਘ/ਏ.ਡੀ.ਪੀ. ਨਿਊਜ਼) – ਚੰਡੀਗੜ੍ਹ ਵਿਖੇ 7 ਅਗਸਤ ਨੂੰ ਕੀਤੀ ਜਾ ਰਹੀ ਪੀ ਐੱਸ ਐਮ ਐਸ ਯੂ/ ਸਾਂਝਾ ਮੁਲਾਜ਼ਮ ਮੰਚ ਅਤੇ ਪੈਨਸ਼ਨਰ ਅਤੇ ਮੁਲਾਜ਼ਮ ਸਾਂਝਾ ਫਰੰਟ ਵੱਲੋਂ ਸੂਬਾ ਪੱਧਰੀ ਰੈਲੀ ਵਿੱਚ ਭਰਵੀਂ ਸ਼ਮੂਲੀਅਤ ਕਰਨ ਲਈ ਪੀ ਐੱਸ ਐਮ ਐਸ ਯੂ ਜਿਲਾ ਇਕਾਈ ਅੰਮ੍ਰਿਤਸਰ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਹੁਦੇਦਾਰਾਂ ਦੀ ਕੀਤੀ ਗਈ ਮੀਟਿੰਗ ਪੀ ਐੱਸ ਐਮ ਐਸ ਯੂ ਸੂਬਾ ਕਮੇਟੀ/ ਸਾਂਝਾ ਮੁਲਾਜ਼ਮ ਮੰਚ ਅਤੇ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਸਾਂਝੇ ਰੂਪ ਵਿੱਚ 7 ਅਗਸਤ 2026 ਨੂੰ ਚੰਡੀਗੜ੍ਹ ਵਿਖੇ ਸੂਬਾ ਪੱਧਰੀ ਕੀਤੀ ਜਾ ਰਹੀ ਰੈਲੀ ਵਿੱਚ ਭਰਵੀਂ ਸ਼ਮੂਲੀਅਤ ਕਰਨ ਲਈ ਪੀ ਐੱਸ ਐਮ ਐਸ ਯੂ ਜਿਲਾ ਇਕਾਈ ਅੰਮ੍ਰਿਤਸਰ ਦੀ ਮੀਟਿੰਗ ਜਿਲਾ ਪ੍ਰਬੰਧਕੀ ਕੰਪਲੈਕਸ ਅੰਮ੍ਰਿਤਸਰ ਵਿੱਚ ਮੀਟਿੰਗ ਕੀਤੀ ਗਈ।
ਇਸ ਮੀਟਿੰਗ ਵਿੱਚ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ,17/07/20 ਦਾ ਪੱਤਰ ਰੱਦ ਕਰਨਾ,4,9,14 ਏ ਸੀ ਪੀ, 18 ਪ੍ਰਤੀਸ਼ਤ ਡੀ ਏ, ਪੈਨਸ਼ਨਰਾਂ ਲਈ 2.59 ਦਾ ਗੁਣਾਕ ਨਾ ਦੇਣਾ,ਕੱਚੇ ਮੁਲਾਜ਼ਮ ਪੱਕੇ ਕਰਨਾ,ਕੱਟੇ ਹੋਏ ਭੱਤੇ ਬਹਾਲ ਕਰਨਾ ਆਦਿ ਸਮੇਤ ਹੋਰ ਰਹਿੰਦੀਆਂ ਮੰਗਾਂ ਦੀ ਪੂਰਤੀ ਨਾ ਹੋਣ ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਮਨਜਿੰਦਰ ਸਿੰਘ ਸੰਧੂ ਜਿਲਾ ਪ੍ਰਧਾਨ, ਜਗਦੀਸ਼ ਠਾਕੁਰ ਜਿਲਾ ਜਨਰਲ ਸਕੱਤਰ,ਗੁਰਮੁੱਖ ਸਿੰਘ ਚਾਹਲ ਜਿਲਾ ਵਿੱਤ ਸਕੱਤਰ,ਤੇਜਿੰਦਰ ਸਿੰਘ ਢਿਲੋਂ ਜਿਲਾ ਮੁੱਖ ਬੁਲਾਰਾ,ਅਸ਼ਨੀਲ ਕੁਮਾਰ ਸ਼ਰਮਾ ਜਿਲਾ ਮੁੱਖ ਸਲਾਹਕਾਰ,ਅਮਨ ਥਰੀਏਵਾਲ ਸੀਨੀਅਰ ਮੀਤ ਪ੍ਰਧਾਨ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਹੁਦੇਦਾਰ ਹਰਸਿਮਰਨ ਸਿੰਘ ਹੀਰਾ,ਅਤੁੱਲ ਸ਼ਰਮਾਂ,ਬਿਕਰਮਜੀਤ ਸਿੰਘ ਕਲੇਰ,ਗੁਰਪ੍ਰਤਾਪਸਿੰਘ, ਸਤਨਾਮ ਸਿੰਘ, ਭੁਪਿੰਦਰ ਸਿੰਘ ਭਕਨਾ,ਰਾਹੁਲ ਸ਼ਰਮਾ,ਨਵਨੀਤ ਕੁਮਾਰ, ਅਕਾਸ਼ ਮਹਾਜਨ,ਸੁਖਰਾਜ ਸਿੰਘ, ਅਨਿਲ ਕੁਮਾਰ, ਅਜੇ ਸ਼ਰਮਾਂ,ਜਗਸ਼ੀਰ ਸਿੰਘ, ਸੁਰਿੰਦਰਪਾਲ ਸਿੰਘ, ਸੁਖਦੇਵ ਸਿੰਘ, ਹਰਵਿੰਦਰ ਸਿੰਘ, ਜਸਵਿੰਦਰ ਸਿੰਘ, ਕਸ਼ਮੀਰ ਸਿੰਘ,ਦਵਿੰਦਰ ਸਿੰਘ,ਦਲਵਿੰਦਰ ਸਿੰਘ, ਜਗਪ੍ਰੀਤ ਸਿੰਘ ਆਦਿ ਹਾਜ਼ਰ ਸਨ।
Share this content:



Post Comment