ਲੋਕ ਸਭਾ ਚੋਣਾਂ ਦੇ ਤੀਜੇ ਗੇੜ ’ਚ 60 ਫੀਸਦ ਪੋਲਿੰਗ

ਲੋਕ ਸਭਾ ਚੋਣਾਂ ਦੇ ਤੀਜੇ ਗੇੜ ਲਈ ਅੱਜ 11 ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ ਵਿਚ ਪੈਂਦੇ 93 ਹਲਕਿਆਂ ਲਈ ਵੋਟਾਂ ਪਈਆਂ। ਸ਼ਾਮ ਪੰਜ ਵਜੇ ਤੱਕ 60.19 ਫੀਸਦ ਪੋਲਿੰਗ ਦਰਜ ਕੀਤੀ ਗਈ ਹੈ। ਅਸਾਮ ਵਿਚ ਸਭ ਤੋਂ ਵੱਧ 74.86 ਫੀਸਦ ਤੇ ਮਹਾਰਾਸ਼ਟਰ ਵਿਚ ਸਭ ਤੋਂ ਘੱਟ 53.63 ਫੀਸਦ ਪੋਲਿੰਗ ਹੋਈ ਹੈ। ਪੱਛਮੀ ਬੰਗਾਲ ਵਿਚ 73.93 ਫੀਸਦ ਤੇ ਬਿਹਾਰ ਵਿਚ 56.01 ਫੀਸਦ ਵੋਟਾਂ ਪਈਆਂ। ਪੱਛਮੀ ਬੰਗਾਲ ਵਿਚ ਹਿੰਸਾ ਦੀਆਂ ਇੱਕਾ-ਦੁੱਕਾ ਘਟਨਾਵਾਂ ਨੂੰ ਛੱਡ ਕੇ ਚੋਣ ਅਮਲ ਅਮਨ-ਅਮਾਨ ਨਾਲ ਸਿਰੇ ਚੜ੍ਹ ਗਿਆ। ਇਸ ਦੌਰਾਨ ਕਰਨਾਟਕ ਤੇ ਗੁਜਰਾਤ ਵਿਚ ਚੋਣ ਡਿਊਟੀ ’ਤੇ ਤਾਇਨਾਤ ਅਮਲੇ ਵਿਚੋਂ ਤਿੰਨ ਜਣਿਆਂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।

ਸਾਂਝਾ ਕਰੋ