ਹਰਿਆਣਾ ਮਾਰਕਾ ਸ਼ਰਾਬ (ਠੇਕਾ ਦੇਸੀ ਅਤੇ ਨਜਾਇਜ਼) ਦੀ ਖੇਪ ਬਰਾਮਦ

362 ਬੋਤਲਾਂ ਸ਼ਰਾਬ ਸਮੇਤ ਤਿੰਨ ਮੋੋਟਰਸਾਈਕਲ ਕੀਤੇ ਬਰਾਮਦ
ਗੁਰਜੰਟ ਸਿੰੰਘ ਬਾਜੇਵਾਲੀਆਂ
ਮਾਨਸਾ, 16 ਜੁਲਾਈ: ਡਾ, ਨਰਿੰਦਰ ਭਾਰਗਵ, ਆਈ,ਪੀ,ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਅਸਰਦਾਰ ਢੰਗ ਨਾਲ ਗਸ਼ਤਾ ਕੱਢ ਕੇ ਅਤੇ ਢੁੱਕਵੀਆ ਥਾਵਾਂ ਤੇ ਦਿਨ$ਰਾਤ ਦੇ ਨਾਕੇ ਕਾਇਮ ਕਰਕੇ ਸ਼ੱਕੀ ਵਿਆਕਤੀਆਂ ਤੇ ਸ਼ੱਕੀ ਵਹੀਕਲਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਪਿਛਲੇ 24 ਘੰਟਿਆਂ ਦੌੌਰਾਨ ਮਾਨਸਾ ਪੁਲਿਸ ਵੱਲੋੋਂ ਵੱਖ ਵੱਖ ਥਾਵਾਂ ਤੋੋਂ ਨਸ਼ਿਆਂ ਦਾ ਧੰਦਾ ਕਰਨ ਵਾਲੇ 4 ਮੁਲਜਿਮਾਂ ਨੂੰ ਕਾਬੂ ਕਰਕੇ ਉਹਨਾਂ ਵਿਰੁੱਧ 3 ਮੁਕੱਦਮੇ ਦਰਜ਼ ਰਜਿਸਟਰ ਕਰਵਾ ਕੇ ਹਰਿਆਣਾ ਮਾਰਕਾ ਸ਼ਰਾਬ (ਠੇਕਾ ਦੇਸੀ ਅਤੇ ਨਜਾਇਜ) ਦੀ ਵੱਡੀ ਬਰਾਮਦਗੀ ਕਰਵਾਉਣ ਵਿੱਚ ਸਫਲਤਾਂ ਹਾਸਲ ਕੀਤੀ ਗਈ ਹੈ। ਪੁਲਿਸ ਚੌੌਕੀ ਨਰਿੰਦਰਪੁਰਾ (ਥਾਣਾ ਸਦਰ ਮਾਨਸਾ) ਦੀ ਪੁਲਿਸ ਪਾਰਟੀ ਦੇ ਹੌੌਲਦਾਰ ਗੁਰਦੀਪ ਸਿੰਘ ਨੇ ਗੁਲਸ਼ਨ ਕੁਮਾਰ ਪੁੱਤਰ ਟੇਕ ਸਿੰਘ ਅਤੇ ਸੰਦੀਪ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀਅਨ ਭਿਰਡਾਨਾ ਜਿਲਾ ਫਤਿਹਾਬਾਦ (ਹਰਿਆਣਾ) ਨੂੰ ਮੋੋਟਰਸਾਈਕਲ ਬਜਾਜ ਸੀਟੀ,100 ਨੰਬਰ ਐਚ,ਆਰ,20ਐਮ^5585 ਸਮੇਤ ਬਾਹੱਦ ਪੁਲ ਸੂਆ ਨਰਿੰਦਰਪੁਰਾ ਪਾਸ ਕਾਬੂ ਕਰਕੇ ਉਹਨਾਂ ਪਾਸੋੋਂ 130 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ, ਜਿਹਨਾਂ ਦੇ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਅਤੇ ਮੋੋਟਰਸਾਈਕਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਪੁਲਿਸ ਚੌੌਕੀ ਨਰਿੰਦਰਪੁਰਾ (ਥਾਣਾ ਸਦਰ ਮਾਨਸਾ) ਦੇ ਹੌਲਦਾਰ ਨਿਰਮਲ ਸਿੰਘ ਸਮੇਤ ਪੁਲਿਸ ਪਾਰਟੀ ਨੇ ਰਵੀ ਪੁੱਤਰ ਗੁਰਬਖਸ਼ ਸਿੰਘ ਤੇ ਗੁਰਜੰਟ ਪੁੱਤਰ ਦਲਬੀਰ ਵਾਸੀਅਨ ਭਿਰਡਾਨਾ ਜਿਲਾ ਫਤਿਹਾਬਾਦ (ਹਰਿਆਣਾ) ਨੂੰ ਮੋੋਟਰਸਾਈਕਲ ਟੀ,ਵੀ,ਐਸ, ਨੰਬਰੀ ਐਚ,ਆਰ,99ਸੀ,ਯੂ(ਟੀ)^9920 ਸਮੇਤ ਬਾਹੱਦ ਅੰਡਰ ਬਰਿੱਜ ਨਰਿੰਦਰਪੁਰਾ ਪਾਸ ਕਾਬੂ ਕਰਕੇ ਉਹਨਾਂ ਪਾਸੋੋਂ 100 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ, ਜਿਹਨਾਂ ਦੇ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਅਤੇ ਮੋੋਟਰਸਾਈਕਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ।
ਇਸੇ ਤਰਾ ਥਾਣਾ ਬਰੇਟਾ ਦੀ ਪੁਲਿਸ ਪਾਰਟੀ ਗਸ਼ਤ ਵਾ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ ਵਿੱਚ ਬਾਹੱਦ ਪਿੰਡ ਜੁਗਲਾਨ ਮੌੌਜੂਦ ਸੀ ਤਾਂ ਪਿੰਡ ਕਾਹਨਗੜ ਸਾਈਡ ਵੱਲੋੋਂ ਆ ਰਿਹਾ ਮੋੋਟਰਸਾਈਕਲ ਸਵਾਰ, ਪੁਲਿਸ ਪਾਰਟੀ ਨੂੰ ਵੇਖ ਕੇ ਮੋੋਟਰਸਾਈਕਲ ਪਿੱਛੇ ਹੀ ਸੁੱਟ ਕੇ ਭੱਜ ਗਿਆ। ਜਿਸਦੀ ਪਹਿਚਾਣ ਸਿਮਰਜੀਤ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਸੰਘਰੇੜੀ ਵਜੋੋਂ ਹੋੋਈ। ਮੌੌਕਾ ਤੋੋਂ ਮੋੋਟਰਸਾਈਕਲ ਮਾਰਕਾ ਹੀਰੋੋ ਐਕਸਟ੍ਰੀਮ ਨੰਬਰ ਪੀਬੀH31ਐਮ^1006 ਸਮੇਤ 132 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ) ਬਰਾਮਦ ਹੋੋਣ ਤੇ ਉਸਦੇ ਵਿਰੁੱਧ ਥਾਣਾ ਬਰੇਟਾ ਵਿਖੇ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਅਤੇ ਮੋੋਟਰਸਾਈਕਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਮੁਲਜਿਮ ਦੀ ਗ੍ਰਿਫਤਾਰੀ ਲਈ ਯਤਨ ਜਾਰੀ ਹਨ, ਜਿਸਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।
ਐਸ,ਐਸ,ਪੀ, ਮਾਨਸਾ ਡਾ,ਨਰਿੰਦਰ ਭਾਰਗਵ, ਆਈHਪੀHਐਸH ਵੱਲੋੋਂ ਦੱਸਿਆ ਗਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।
ਸਾਂਝਾ ਕਰੋ

ਪੜ੍ਹੋ

ਆਰ ਬੀ ਐੱਸ ਕੇ ਟੀਮ ਬਚਿਆ ਦੇ

*ਸਿਹਤ ਵਿਭਾਗ ਵਲੋ ਗਰੀਬ ਬੱਚੇ ਦੇ ਦਿਲ ਦਾ ਮੁਫ਼ਤ ਅਪਰੇਸ਼ਨ...