ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਦੇ ਬਿਆਨ ਮਗਰੋਂ ਪੰਜਾਬ ਕਾਂਗਰਸ ਦਾ ਸੰਕਟ ਹੋਰ ਵਧਦਾ ਨਜ਼ਰ ਆ ਰਿਹਾ

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਇੰਚਾਰਜ ਤੇ ਹਾਈਕਮਾਨ ਦੀ ਤਿੰਨ ਮੈਂਬਰੀ ਕਮੇਟੀ ਦੇ ਮੈਂਬਰ ਹਰੀਸ਼ ਰਾਵਤ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਬਾਰੇ ਦਿਤੇ ਸੰਕੇਤ ਤੋਂ ਬਾਅਦ ਪੰਜਾਬ ਕਾਂਗਰਸ ਦਾ ਸੰਕਟ ਹੱਲ ਹੋਣ ਦੀ ਥਾਂ ਹੋਰ ਵਧਦਾ ਦਿਖਾਈ ਦੇ ਰਿਹਾ ਹੈ।
ਹਰੀਸ਼ ਰਾਵਤ ਨੇ  ਇਕ ਨੈਸ਼ਨਲ ਟੀ.ਵੀ. ਚੈਨਲ ’ਤੇ ਗੱਲਬਾਤ ਵਿਚ ਕਿਹਾ ਸੀ ਕਿ ਪੰਜਾਬ ਕਾਂਗਰਸ ਦਾ ਸੰਕਟ ਹੱਲ ਹੋ ਗਿਆ ਹੈ ਅਤੇ ਨਵਜੋਤ ਸਿੰਘ ਸਿੱਧੂ ਨੂੰ ਪ੍ਰਧਾਨ ਬਣਾਇਆ ਜਾ ਰਿਹਾ ਹੈ।ਉਨ੍ਹਾਂ ਨਾਲ ਦੋ ਵਰਕਿੰਗ ਪ੍ਰਧਾਨ ਬਣਾਏ ਜਾਣ ਦੀ ਗੱਲ ਆਖੀ ਸੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬਣੇ ਰਹਿਣ ਬਾਰੇ ਵੀ ਰਾਵਤ ਨੇ ਕਿਹਾ ਸੀ। ਨਵਜੋਤ ਸਿੱਧੂ ਨੂੰ ਪ੍ਰਧਾਨ ਬਣਾਏ ਜਾਣ ਦੇ ਇਸ ਸੰਕੇਤ ਨਾਲ ਹੀ ਦੋ ਵਰਕਿੰਗ ਪ੍ਰਧਾਨਾਂ ਵਿਚ ਚੌਧਰੀ ਸੰਤੋਖ ਸਿੰਘ ਅਤੇ ਵਿਜੈਇੰਦਰ ਸਿੰਗਲਾ ਦੇ ਨਾਵਾਂ ਦੀ ਚਰਚਾ ਵੀ ਹੋ ਰਹੀ ਸੀ। ਦੇਰ ਸ਼ਾਮ ਤਕ ਕਿਸੇ ਰਸਮੀ ਐਲਾਨ ਦੀ ਮੀਡੀਆ ਉਡੀਕ ਕਰ ਰਿਹਾ ਸੀ ਪਰ ਸਾਰੇ ਹੀ ਸਮੀਕਰਨ ਬਦਲਦੇ ਦਿਖਾਈ ਦੇ ਰਹੇ ਹਨ। ਸੂਤਰਾਂ ਦੀ ਮੰਨੀਏ ਤਾਂ ਰਾਵਤ ਦੇ ਬਿਆਨ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਫ਼ੋਨ ਕਰ ਕੇ ਸਿੱਧੂ ਨੂੰ ਪ੍ਰਧਾਨ ਬਣਾਏ ਜਾਣ ਬਾਰੇ ਇਸ ਤਰ੍ਹਾਂ ਐਲਾਨ ਕਰਨ ਤੇ ਨਾਰਾਜ਼ਗੀ ਪ੍ਰਗਟ ਕੀਤੀ ਸੀ। ਕੈਪਟਨ ਦੀ ਇਸ ਨਾਰਾਜ਼ਗੀ ਤੋਂ ਬਾਅਦ ਸੋਨੀਆ ਗਾਂਧੀ ਨੇ ਹਰੀਸ਼ ਰਾਵਤ ਨੂੰ ਤਲਬ ਕਰ ਲਿਆ ਕਿ ਉਨ੍ਹਾਂ ਨੇ ਸਿੱਧੂ ਬਾਰੇ ਬਿਆਨ ਕਿਉਂ ਦਿਤਾ? ਇਹ ਵੀ ਪਤਾ ਲੱਗਾ ਹੈ ਕਿ ਰਾਵਤ ਨੇ ਕੈਪਟਨ ਨੂੰ ਵੀ ਫ਼ੋਨ ਕਰ ਕੇ ਸਫ਼ਾਈ ਦਿਤੀ ਹੈ ਕਿ ਹਾਲੇ ਕੋਈ ਐਲਾਨ ਨਹੀਂ ਹੋਇਆ ਤੇ ਉਨ੍ਹਾਂ ਦੇ ਬਿਆਨ ਵਿਚ ਕੋਈ ਅਧਿਕਾਰਤ ਗੱਲ ਨਹੀਂ ਸੀ ਅਤੇ ਕਿਸੇ ਵੀ ਫ਼ੈਸਲੇ ਬਾਰੇ ਹਾਈਕਮਾਨ ਹੀ ਐਲਾਨ ਕਰੇਗੀ।

ਇਕ ਪਾਸੇ ਜਿਥੇ ਮੰਤਰੀ ਰੰਧਾਵਾ ਦੀ ਕੋਠੀ ਵਿਚ ਨਵਜੋਤ ਸਿੰਘ ਸਿੱਧੂ ਨਾਲ ਇਕ ਦਰਜਨ ਤੋਂ ਵੱਧ ਮੰਤਰੀਆਂ ਤੇ ਵਿਧਾਇਕਾਂ ਨੇ ਮੀਟਿੰਗ ਕੀਤੀ ਹੇ ਉਥੇ ਦੂਜੇ ਪਾਸੇ ਕੈਪਟਨ ਅਮਰਿੰਦਰ ਸਿੰਘ ਨੇ ਵੀ ਅਪਣੇ ਸਮਰਥਕ ਮੰਤਰੀਆਂ, ਵਿਧਾਇਕਾਂ ਤੇ ਸੰਸਦ ਮੈਂਬਰਾਂ ਦੀ ਮੀਟਿੰਗ ਅਪਣੇ ਸਿਸਵਾਂ ਫ਼ਾਰਮ ’ਤੇ ਕੀਤੀ। ਇਸ ਵਿਚ 30 ਤੋਂ ਵੱਧ ਮੈਂਬਰ ਪਹੁੰਚੇ। ਇਨ੍ਹਾਂ ਵਿਚ ਮੰਤਰੀ ਸੁੰਦਰ ਸ਼ਾਮ ਅਰੋੜਾ, ਰਾਣਾ ਗੁਰਮੀਤ ਸੋਢੀ, ਅਰੁਨਾ ਚੌਧਰੀ, ਸੰਸਦ ਮੈਂਬਰ ਗੁਰਜੀਤ ਔਜਲਾ, ਜਸਬੀਰ ਡਿੰਪਾ, ਮਨੀਸ਼ ਤਿਵਾੜੀ, ਵਿਧਾਇਕ ਫ਼ਤਿਹ ਬਾਜਵਾ, ਰਮਿੰਦਰ ਆਵਲਾ, ਕੁਲਦੀਪ ਸਿੰਘ ਵੈਦ ਦੇ ਨਾਂ ਜ਼ਿਕਰਯੋਗ ਹਨ। ਪਤਾ ਲੱਗਾ ਹੈ ਕਿ ਕੈਪਟਨ ਸਿੱਧੂ ਦੀ ਪ੍ਰਧਾਨਗੀ ਦੇ ਮੁੱਦੇ ਨੂੰ ਲੈ ਕੇ ਅਪਣੇ ਸਮਰਥਕਾਂ ਦੀ ਰਾਏ ਲੈ ਰਹੇ ਹਨ। ਹਾਈਕਮਾਨ ਨੂੰ ਅਪਣੀ ਸ਼ਕਤੀ ਵਿਖਾਉਣ ਦਾ ਵੀ ਯਤਨ ਹੈ।

ਸਾਂਝਾ ਕਰੋ

ਪੜ੍ਹੋ

ਨਜ਼ਮ/ਸੁਪਨ ਕਥਾ/ਹੂਬ ਨਾਥ

*ਸੁਪਨ ਕਥਾ* *ਪਤਾ ਨਹੀਂ* *ਜਾਗ ਰਿਹਾ ਹਾਂ* *ਜਾਂ* *ਚੱਲ ਰਿਹਾ...