ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਇਸ ਹਫਤੇ ਚੀਨ ਦੀ ਦੋ ਦਿਨ ਦੀ ਸਰਕਾਰੀ ਯਾਤਰਾ ਕਰਨਗੇ। ਚੀਨ ਦੇ ਵਿਦੇਸ਼ ਮੰਤਰਾਲੇ ਨੇ ਇਹ ਜਾਣਕਾਰੀ ਦਿੱਤੀ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਪੂਤਿਨ ਵੀਰਵਾਰ ਤੋਂ ਸ਼ੁਰੂ ਹੋ ਰਹੀ ਆਪਣੀ ਯਾਤਰਾ ਦੌਰਾਨ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਮੁਲਾਕਾਤ ਕਰਨਗੇ। ਰੂਸ ਨੇ ਬਿਆਨ ਵਿਚ ਇਸ ਦੌਰੇ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਪੂਤਿਨ, ਸ਼ੀ ਦੇ ਸੱਦੇ ‘ਤੇ ਚੀਨ ਦਾ ਦੌਰਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੂਤਿਨ ਦਾ ਪੰਜਵਾਂ ਕਾਰਜਕਾਲ ਸ਼ੁਰੂ ਹੋਣ ਤੋਂ ਬਾਅਦ ਇਹ ਉਨ੍ਹਾਂ ਦਾ ਪਹਿਲਾ ਵਿਦੇਸ਼ ਦੌਰਾ ਹੈ।