ਜਾਖੜ ਨੇ ਵੋਟਿੰਗ ਦਾ ਸਮਾਂ 2 ਘੰਟੇ ਵਧਾਉਣ ਦੀ ਮੰਗ ਕੀਤੀ

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਸੂਬੇ ਵਿੱਚ ਭਿਆਨਕ ਗਰਮੀ ਦੇ ਮੱਦੇਨਜ਼ਰ ਵੋਟਿੰਗ ਦਾ ਸਮਾਂ ਦੋ ਘੰਟੇ ਵਧਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਮੰਗ ਕੀਤੀ ਕਿ ਵੋਟਾਂ ਸਵੇਰੇ 6 ਵਜੇ ਤੋਂ ਸ਼ਾਮ 7 ਵਜੇ ਤੱਕ ਪਾਉਣ ਦੀ ਇਜਾਜ਼ਤ ਦਿੱਤੀ ਜਾਵੇ। ਦੇਸ਼ ਭਰ ਵਿੱਚ ਆਮ ਤੌਰ ‘ਤੇ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਪੋਲਿੰਗ ਹੁੰਦੀ ਹੈ।

ਪੰਜਾਬ ਵਿੱਚ 13 ਲੋਕ ਸਭਾ ਸੀਟਾਂ ਲਈ 1 ਜੂਨ ਨੂੰ ਵੋਟਾਂ ਪੈਣਗੀਆਂ। ਭਾਰਤੀ ਚੋਣ ਕਮਿਸ਼ਨ ਨੂੰ ਲਿਖੇ ਆਪਣੇ ਪੱਤਰ ਵਿੱਚ ਜਾਖੜ ਨੇ ਕਿਹਾ, ‘1 ਜੂਨ ਨੂੰ ਹੋਣ ਵਾਲੀਆਂ ਆਮ ਚੋਣਾਂ ਦੇ ਆਖ਼ਰੀ ਗੇੜ ਮੌਕੇ ਪੰਜਾਬ ਵਿੱਚ ਭਾਰੀ ਗਰਮੀ ਹੋਵੇਗੀ, ਜਿਸ ਨਾਲ ਵੋਟਰਾਂ ਲਈ ਤਿੱਖੀ ਧੁੱਪ ਵਾਲੇ ਘੰਟਿਆਂ ਦੌਰਾਨ ਆਪਣੀ ਵੋਟ ਪਾਉਣਾ ਬਹੁਤ ਚੁਣੌਤੀਪੂਰਨ ਹੋ ਜਾਵੇਗਾ। ਵੱਧ ਵੋਟਿੰਗ ਨੂੰ ਯਕੀਨੀ ਬਣਾਉਣ ਅਤੇ ਲੋਕਾਂ ਦੀ ਸਿਹਤ ਦਾ ਧਿਆਨ ਰੱਖਦਿਆਂ ਵੋਟਿੰਗ ਦਾ ਸਮਾਂ ਸਵੇਰੇ 6 ਵਜੇ ਤੋਂ ਸ਼ਾਮ 7 ਵਜੇ ਤੱਕ ਕਰਨ ਦੀ ਇਜਾਜ਼ਤ ਦਿੱਤੀ ਜਾਵੇ।

ਸਾਂਝਾ ਕਰੋ