‘ਸੰਯੁਕਤ ਕਿਸਾਨ ਮੋਰਚਾ’ ਵੱਲੋਂ ਪ੍ਰਧਾਨ ਮੰਤਰੀ ਦੇ ਵਿਰੋਧ ਦਾ ਐਲਾਨ

37 ਕਿਸਾਨ ਜਥੇਬੰਦੀਆਂ ’ਤੇ ਆਧਾਰਿਤ ‘ਸੰਯੁਕਤ ਕਿਸਾਨ ਮੋਰਚਾ’ ਨਾਲ ਸਬੰਧਤ ਜਥੇਬੰਦੀਆਂ ਦੇ ਆਗੂਆਂ ਨੇ ਅੱਜ ਇੱਥੇ ਮੀਟਿੰਗ ਕਰ ਕੇ 23 ਮਈ ਨੂੰ ਪਟਿਆਲਾ ਆ ਰਹੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਡੱਟਵੇਂ ਵਿਰੋਧ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨੂੰ ਸ਼ਾਂਤਮਈ ਢੰਗ ਨਾਲ ਕਾਲੇ ਝੰਡੇ ਦਿਖਾਉਣ ਲਈ ਪੰਜ ਥਾਵਾਂ ਤੋਂ ਬਾਅਦ ਦੁਪਹਿਰ 3 ਵਜੇ ਕਿਸਾਨਾਂ ਤੇ ਮਜ਼ਦੂਰਾਂ ਦੇ ਕਾਫ਼ਲੇ ਰੈਲੀ ਵੱਲ ਕੂਚ ਕਰਨਗੇ। ਪੁਲੀਸ ਅਤੇ ਪ੍ਰਸ਼ਾਸਨ ਦੀ ਸਖਤੀ ਅਤੇ ਜਬਰ ਦਾ ਮੁਕਾਬਲਾ ਸਬਰ ਅਤੇ ਠਰ੍ਹੰਮੇ ਨਾਲ ਕੀਤਾ ਜਾਵੇਗਾ।

ਮੀਟਿੰਗ ਵਿੱਚ ਕਿਰਤੀ ਕਿਸਾਨ ਯੂਨੀਅਨ ਦੇ ਰਮਿੰਦਰ ਸਿੰਘ ਪਟਿਆਲਾ, ਕਿਸਾਨ ਯੂਨੀਅਨ ਸ਼ਾਦੀਪੁਰ ਦੇ ਸੂਬਾਈ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ ਅਤੇ ਹਰਬੰਸ ਦਦਹੇੜਾ, ਕੁੱਲ ਹਿੰਦ ਕਿਸਾਨ ਸਭਾ ਦੇ ਧਰਮਪਾਲ ਸੀਲ ਅਤੇ ਕੁੱਲ ਹਿੰਦ ਕਿਸਾਨ ਫੈਡਰੇਸ਼ਨ ਦੇ ਇਕਬਾਲ ਸਿੰਘ ਮੰਡੋਲੀ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਅਵਤਾਰ ਕੌਰਜੀਵਾਲਾ, ਬੀਕੇਯੂ ਡਕੌਂਦਾ ਦੇ ਗੁਰਬਚਨ ਕਨਸੂਹਾ, ਕੁੱਲ ਹਿੰਦ ਕਿਸਾਨ ਸਭਾ ਦੇ ਕੁਲਵੰਤ ਮੌਲਵੀਵਾਲਾ, ਬੀਕੇਯੂ ਰਾਜੇਵਾਲ ਦੇ ਹਜ਼ੂਰਾ ਸਿੰਘ, ਬੀਕੇਯੂ ਲੱਖੋਵਾਲ ਦੇ ਜਸਵੀਰ ਖੇੜੀ ਰਾਜੂ ਸ਼ਾਮਲ ਸਨ।

ਕਿਸਾਨ ਆਗੂ ਰਮਿੰਦਰ ਪਟਿਆਲਾ ਨੇ ਦੱਸਿਆ ਕਿ ਪੰਜ ਥਾਵਾਂ ਤੋਂ ਬਾਅਦ ਦੁਪਹਿਰ 3 ਵਜੇ ਕਿਸਾਨਾਂ ਤੇ ਮਜ਼ਦੂਰਾਂ ਦੇ ਕਾਫ਼ਲੇ ਇਕੱਠੇ ਹੋ ਕੇ ਪਟਿਆਲਾ ਵੱਲ ਕੂਚ ਕਰਨਗੇ। ਇਨ੍ਹਾਂ ਥਾਵਾਂ ’ਚ ਸਰਹੰਦ ਰੋਡ ’ਤੇ ਸਥਿਤ ਪਿੰਡ ਫੱਗਣਮਾਜਰਾ, ਪਾਤੜਾਂ ਰੋਡ ’ਤੇ ਸਮਸਰਪੁਰ ਚੁਪਕੀ ਸਥਿਤ ਪੁਰਾਣਾ ਟੌਲ ਪਲਾਜ਼ਾ, ਸੰਗਰੂਰ ਰੋਡ ’ਤੇ ਸਥਿਤ ਗੁਰਦੁਆਰਾ ਪ੍ਰਮੇਸ਼ਰ ਦੁਆਰ, ਨਾਭਾ ਰੋਡ ’ਤੇ ਰੱਖੜਾ ਅਤੇ ਦੇਵੀਗੜ੍ਹ ਰੋਡ ’ਤੇ ਸਥਿਤ ਪਿੰਡ ਖਾਸੀਆਂ ਤੋਂ ਕਿਸਾਨ ਰਵਾਨਾ ਹੋਣਗੇ।

ਸਾਂਝਾ ਕਰੋ

ਪੜ੍ਹੋ

ਜਮਹੂਰੀ ਅਧਿਕਾਰ ਸਭਾ ਦੀ ਸੂਬਾਈ ਆਗੂ ਪਰਮਜੀਤ

*ਜਥੇਬੰਦੀਆਂ ਦੇ ਆਗੂਆਂ ਨੇ ਦੋਸ਼ੀ ਖਿਲਾਫ਼ ਕੀਤੀ ਸਖ਼ਤ ਕਾਰਵਾਈ ਦੀ...