ਆਪਣੀਆਂ ਕਮੀਆਂ ਦੂਜਿਆਂ ’ਤੇ ਮੜ੍ਹ ਰਹੇ ਨੇ ‘ਆਪ’ ਦੇ ਆਗੂ

ਦਿੱਲੀ ਭਾਜਪਾ ਪ੍ਰਧਾਨ ਵਰਿੰਦਰ ਸਚਦੇਵਾ ਨੇ ਜਲ ਮੰਤਰੀ ਆਤਿਸ਼ੀ ਦੇ ਬਿਆਨ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਉਨ੍ਹਾਂ ਨੇ ਇੱਕ ਵਾਰ ਫਿਰ ਨਵਾਂ ਝੂਠ ਬੋਲਣਾ ਸ਼ੁਰੂ ਕਰ ਦਿੱਤਾ ਹੈ। ਜਦੋਂ ਭਾਜਪਾ ਨੇ ਕੱਲ੍ਹ ਪ੍ਰੈੱਸ ਕਾਨਫਰੰਸ ਦੌਰਾਨ ਪਾਣੀ ਦੀ ਕਿੱਲਤ ਬਾਰੇ ਸਵਾਲ ਉਠਾਏ ਤਾਂ ਆਤਿਸ਼ੀ ਅੱਜ ਕਹਿ ਰਹੀ ਹੈ ਕਿ ਹਰਿਆਣਾ ਸਰਕਾਰ ਵੱਲੋਂ ਪਾਣੀ ਨਹੀਂ ਦਿੱਤਾ ਜਾ ਰਿਹਾ। ਵਰਿੰਦਰ ਸਚਦੇਵਾ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਜੇਲ੍ਹ ਅੰਦਰੋਂ ਚਿੱਠੀ ਲਿਖੀ ਸੀ ਕਿ ਦਿੱਲੀ ਦੇ ਲੋਕਾਂ ਦਾ ਖ਼ਿਆਲ ਰੱਖਿਆ ਜਾਵੇ ਅਤੇ ਉਨ੍ਹਾਂ ਨੂੰ ਪਾਣੀ ਦੀ ਕਮੀ ਨਾ ਆਉਣ ਦਿੱਤੀ ਜਾਵੇ।

ਦਿੱਲੀ ਭਾਜਪਾ ਪ੍ਰਧਾਨ ਨੇ ਆਤਿਸ਼ੀ ਨੂੰ ਪੁੱਛਿਆ ਕਿ ਪਿਛਲੇ ਇੱਕ ਮਹੀਨੇ ਵਿੱਚ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਉਨ੍ਹਾਂ ਨੇ ਕੀ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਪਾਣੀ ਦੀ ਕਿੱਲਤ ਆਮ ਆਦਮੀ ਪਾਰਟੀ ਦੀਆਂ ਨਾਕਾਮੀਆਂ ਕਾਰਨ ਹੋ ਰਹੀ ਹੈ, ਜੇਕਰ ਦਿੱਲੀ ਦੇ ਲੋਕ ਪਾਣੀ ਨੂੰ ਤਰਸ ਰਹੇ ਹਨ ਤਾਂ ਉਸ ਦਾ ਇੱਕੋ-ਇੱਕ ਕਾਰਨ ਖੁਦ ਕੇਜਰੀਵਾਲ ਸਰਕਾਰ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਵਾਤੀ ਮਾਲੀਵਾਲ ਦੇ ਮੁੱਦੇ ਤੋਂ ਸਾਰਿਆਂ ਦਾ ਧਿਆਨ ਹਟਾਉਣ ਲਈ ‘ਆਪ’ ਆਗੂ ਇਹ ਘਟੀਆ ਦੋਸ਼ ਲਗਾ ਰਹੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਮਈ ਦੇ ਅਖ਼ੀਰ ਤੱਕ ਗਰਮੀਆਂ ਦਾ ਐਕਸ਼ਨ ਪਲਾਨ ਬਣਾਉਣ ਵਰਗਾ ਮੁੱਢਲਾ ਕੰਮ ਨਹੀਂ ਕੀਤਾ ਹੁਣ ਉਹ ਪਾਣੀ ਦੀ ਕਟੌਤੀ ’ਤੇ ਸਿਆਸੀ ਡਰਾਮੇਬਾਜ਼ੀ ਕਰ ਰਹੀ ਹੈ।

ਸਾਂਝਾ ਕਰੋ

ਪੜ੍ਹੋ

ਜਮਹੂਰੀ ਅਧਿਕਾਰ ਸਭਾ ਦੀ ਸੂਬਾਈ ਆਗੂ ਪਰਮਜੀਤ

*ਜਥੇਬੰਦੀਆਂ ਦੇ ਆਗੂਆਂ ਨੇ ਦੋਸ਼ੀ ਖਿਲਾਫ਼ ਕੀਤੀ ਸਖ਼ਤ ਕਾਰਵਾਈ ਦੀ...