ਕੈਪਟਨ ਅੱਜ ਮੋਦੀ ਦੀ ਰੈਲੀ ’ਚ ਨਹੀਂ ਹੋ ਰਹੇ ਸ਼ਾਮਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਜੋ ਦੋ ਸਾਲ ਪਹਿਲਾਂ ਭਾਜਪਾ ਵਿੱਚ ਸ਼ਾਮਲ ਹੋਏ ਸਨ, ਸਿਹਤ ਸੰਬੰਧੀ ਸਮੱਸਿਆਵਾਂ ਕਾਰਨ ਅੱਜ ਇਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਟਿਆਲਾ ਰੈਲੀ ਵਿੱਚ ਸ਼ਾਮਲ ਨਹੀਂ ਹੋਣਗੇ। ਪਟਿਆਲਾ ਲੋਕ ਸਭਾ ਹਲਕੇ ਤੋਂ ਕੈਪਟਨ ਦੀ ਪਤਨੀ ਪ੍ਰਨੀਤ ਕੌਰ ਭਾਜਪਾ ਉਮੀਦਵਾਰ ਹੈ। ਪੁਲੀਸ ਦੇ ਸੀਨੀਅਰ ਅਧਿਕਾਰੀ ਨੇ ਪੁਸ਼ਟੀ ਕੀਤੀ ਹੈ ਕਿ ਕੈਪਟਨ ਅਮਰਿੰਦਰ ਅੱਜ ਪਟਿਆਲਾ ਵਿੱਚ ਨਹੀਂ ਆਉਣਗੇ।

ਉਨ੍ਹਾਂ ਦੇ ਓਐੱਸਡੀ ਨੇ ਕਿਹਾ ਕਿ ਕੈਪਟਨ ਅਮਰਿੰਦਰ 14 ਮਈ ਤੋਂ ਬਿਮਾਰ ਹਨ ਤੇ ਦਿੱਲੀ ਦੇ ਘਰ ਆਰਾਮ ਕਰ ਰਹੇ ਹਨ। ਰੈਲੀ ’ਚ ਹਾਜ਼ਰ ਨਾ ਹੋਣ ਬਾਰੇ ਪ੍ਰਧਾਨ ਮੰਤਰੀ ਸਕੱਤਰੇਤ ਨੂੰ ਦੱਸ ਦਿੱਤਾ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਦੋਸਤ ਨੇ ਕਿਹਾ ਕਿ ਸਿਹਤ ਸਬੰਧੀ ਕੁਝ ਸਮੱਸਿਆਵਾਂ ਕਾਰਨ ਉਹ ਇਸ ਸਮਾਗਮ ’ਚ ਨਹੀਂ ਆਉਣਗੇ। ਸੂਤਰਾਂ ਦਾ ਕਹਿਣਾ ਹੈ ਕਿ ਸਮੁੱਚੀ ਚੋਣ ਮੁਹਿੰਮ ਨੂੰ ਇਸ ਤਰੀਕੇ ਨਾਲ ਵਿਉਂਤਿਆ ਗਿਆ ਸੀ ਕਿ ਕੈਪਟਨ ਅਮਰਿੰਦਰ ਆਪਣੀ ਪਤਨੀ ਦੇ ਪ੍ਰਚਾਰ ਨੂੰ ਆਖਰੀ ਪਲਾਂ ਸਿਖਰ ’ਤੇ ਲੈ ਜਾਣਗੇ ਪਰ ਅੱਜ ਦੀ ਵੱਡੀ ਰੈਲੀ ਵਿੱਚੋਂ ਉਨ੍ਹਾਂ ਗਾਇਬ ਹੋਣਾ ਪਾਰਟੀ ਤੇ ਉਮੀਦਵਾਰ ਲਈ ਝਟਕਾ ਹੈ।

ਸਾਂਝਾ ਕਰੋ

ਪੜ੍ਹੋ

ਜਮਹੂਰੀ ਅਧਿਕਾਰ ਸਭਾ ਦੀ ਸੂਬਾਈ ਆਗੂ ਪਰਮਜੀਤ

*ਜਥੇਬੰਦੀਆਂ ਦੇ ਆਗੂਆਂ ਨੇ ਦੋਸ਼ੀ ਖਿਲਾਫ਼ ਕੀਤੀ ਸਖ਼ਤ ਕਾਰਵਾਈ ਦੀ...