
ਚੰਡੀਗੜ੍ਹ : ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰ ਕੇ ਦੱਸਿਆ ਹੈ ਕਿ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਸਤੀਫਾ ਨਹੀਂ ਦੇ ਰਹੇ। ਉਨ੍ਹਾਂ ਨੇ ਮੀਡੀਆ ‘ਚ ਚੱਲ ਰਹੀਆਂ ਖਬਰਾਂ ਦਾ ਖੰਡਨ ਕੀਤਾ ਹੈ ਤੇ ਕਿਹਾ ਹੈ ਕਿ ਉਹ 2017 ਵਾਂਗ 2022 ‘ਚ ਵੀ ਕਾਂਗਰਸ ਨੂੰ ਜਿੱਤ ਦਿਵਾਉਣਗੇ। ਜ਼ਿਕਰਯੋਗ ਹੈ ਕਿ ਮੀਡੀਆ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਨੁੂੰ ਲੈ ਕੇ ਅਫਵਾਹਾਂ ਉੱਡ ਰਹੀਆਂ ਹਨ।