ਪਾਣੀ ਦੀ ਕਿੱਲਤ ਖ਼ਿਲਾਫ਼ ਲੋਕਾਂ ਨੇ ਮਿਨੀ ਸਕੱਤਰੇਤ ਅੱਗੇ ਭੰਨ੍ਹੇ ਘੜੇ

ਪਿੰਡ ਜਮਾਲ ਨਾਲ ਲਗਦੀ ਢਾਣੀ ਗਿਆਨਦੀਪ ਦੇ ਵਾਸੀਆਂ ਪੀਣ ਦੇ ਪਾਣੀ ਤੇ ਬਿਜਲੀ ਦੀ ਸਮੱਸਿਆ ਨੂੰ ਲੈ ਕੇ ਮਿਨੀ ਸਕੱਤਰੇਤ ’ਚ ਘੜੇ ਭੰਨ੍ਹ ਪ੍ਰਦਰਸ਼ਨ ਕੀਤਾ। ਪਿੰਡ ਵਾਸੀਆਂ ਦੇ ਪ੍ਰਦਰਸ਼ਨ ਨੂੰ ਦੇਖਦਿਆਂ ਪ੍ਰਸ਼ਾਸਨ ਵੱਲੋਂ ਵੱਡੀ ਗਿਣਤੀ ਵਿੱਚ ਪੁਲੀਸ ਫੋਰਸ ਤਾਇਨਾਤ ਕੀਤੀ ਗਈ ਸੀ। ਪ੍ਰਦਰਸ਼ਨਕਾਰੀਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀ ਸਮੱਸਿਆ ਦਾ ਜਲਦੀ ਹੱਲ ਨਾ ਕੀਤਾ ਗਿਆ ਤਾਂ ਉਹ ਹੋਰ ਤਿੱਖਾ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ।

ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਢਾਣੀ ’ਚ ਜਿਥੇ ਪੀਣ ਦੇ ਪਾਣੀ ਦੀ ਭਾਰੀ ਕਮੀ ਹੈ ਉਥੇ ਹੀ ਬਿਜਲੀ ਦੀ ਸਪਲਾਈ ਵੀ ਠੀਕ ਨਹੀਂ ਹੈ। ਉਹ ਪੀਣ ਦੇ ਪਾਣੀ ਤੇ ਬਿਜਲੀ ਦੀ ਮੰਗ ਨੂੰ ਲੈ ਕੇ ਪਿਛਲੇ 35 ਦਿਨਾਂ ਤੋਂ ਗਰਮੀ ’ਚ ਧਰਨਾ ਦੇਣ ਲਈ ਮਜਬੂਰ ਹੋ ਰਹੇ ਹਨ। ਪ੍ਰਦਰਸ਼ਨ ’ਚ ਸ਼ਾਮਲ ਪ੍ਰਕਾਸ਼ ਮਮੇਰਾਂ, ਸਤਨਾਮ ਸਿੰਘ ਆਦਿ ਨੇ ਕਿਹਾ ਕਿ ਇੱਕ ਪਾਸੇ ਤਾਂ ਸਰਕਾਰ ਸਮੱਸਿਆ ਹੱਲ ਕੈਂਪ ਲਗਾ ਕੇ ਝੂਠੀ ਵਾਹਵਾਹੀ ਲੁੱਟਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਜਦੋਂ ਪਿੰਡ ਵਾਸੀ ਆਪਣੀਆਂ ਸਮੱਸਿਆਵਾਂ ਲੈ ਕੇ ਮਿਨੀ ਸਕੱਤਰੇਤ ਵਿੱਚ ਪਹੁੰਚਦੇ ਹਨ ਤਾਂ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੁੰਦੀ।

ਸਾਂਝਾ ਕਰੋ