ਪੰਜਾਬ ‘ਚ ਬਿਜਲੀ ਮਹਿੰਗੀ

ਪਾਵਰ ਰੈਗੂਲੇਟਰ ਦੀ ਮਨਜ਼ੂਰੀ ਤੋਂ ਬਾਅਦ ਪੰਜਾਬ ਨੇ ਸ਼ੁੱਕਰਵਾਰ ਬਿਜਲੀ ਦਰਾਂ ‘ਚ ਵਾਧਾ ਕਰ ਦਿੱਤਾ ਹੈ | ਘਰੇਲੂ ਖਪਤਕਾਰਾਂ ਲਈ ਇਹ ਵਾਧਾ 10 ਤੋਂ 12 ਪੈਸੇ ਪ੍ਰਤੀ ਯੂਨਿਟ ਹੈ, ਜਦੋਂ ਕਿ ਉਦਯੋਗ ਲਈ 15 ਪੈਸੇ ਪ੍ਰਤੀ ਯੂਨਿਟ ਹੈ | ਇਹ ਦਰਾਂ 16 ਜੂਨ ਤੋਂ ਲਾਗੂ ਹੋਣਗੀਆਂ | ਉਦਯੋਗਪਤੀਆਂ ਦਾ ਕਹਿਣਾ ਹੈ ਕਿ ਘਰੇਲੂ ਉਪਭੋਗਤਾਵਾਂ ਨੂੰ 300 ਯੂਨਿਟ ਮੁਫਤ ਦਿੱਤੇ ਜਾ ਰਹੇ ਹਨ ਪਰ ਰੁਜ਼ਗਾਰ ਪੈਦਾ ਕਰਨ ਵਾਲਿਆਂ ਦੀਆਂ ਬਿਜਲੀ ਦਰਾਂ ‘ਚ ਵਾਧਾ ਕੀਤਾ ਜਾ ਰਿਹਾ ਹੈ | ਨਵੀਆਂ ਦਰਾਂ ਅਨੁਸਾਰ 7 ਕਿਲੋਵਾਟ ਤੱਕ ਦੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਤੋਂ ਉੱਪਰ ਬਿਜਲੀ ਖਪਤ ਕਰਨ ‘ਤੇ ਪ੍ਰਤੀ ਯੂਨਿਟ 10 ਤੋਂ 12 ਪੈਸੇ ਜ਼ਿਆਦਾ ਭੁਗਤਾਨ ਕਰਨਾ ਪਵੇਗਾ |

7 ਕਿਲੋਵਾਟ ਤੋਂ 100 ਕਿਲੋਵਾਟ ਤੱਕ ਬਿਜਲੀ ਦਰਾਂ ‘ਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ | 16 ਜੂਨ ਤੋਂ ਕਿਸਾਨਾਂ ਨੂੰ ਵੀ ਬਿਜਲੀ ਮਹਿੰਗੀ ਮਿਲੇਗੀ | ਟਿਊਬਵੈੱਲ ਕੁਨੈਕਸ਼ਨਾਂ ਦੀਆਂ ਦਰਾਂ ‘ਚ 15 ਪੈਸੇ ਪ੍ਰਤੀ ਯੂਨਿਟ ਦਾ ਵਾਧਾ ਕੀਤਾ ਗਿਆ ਹੈ | ਨਵੀਆਂ ਦਰਾਂ 16 ਜੂਨ ਤੋਂ 31 ਮਾਰਚ 2025 ਤੱਕ ਲਈ ਹਨ | ਪਿਛਲੀਆਂ ਦਰਾਂ 15 ਜੂਨ 2024 ਤੱਕ ਲਈ ਸਨ | ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਰਕਾਰ ਨੇ ਪਾਰਲੀਮਾਨੀ ਚੋਣਾਂ ਖਤਮ ਹੋਣ ਤੋਂ ਬਾਅਦ ਬਿਜਲੀ ਦਰਾਂ ਵਿਚ ਵਾਧਾ ਕਰ ਕੇ ਪੰਜਾਬੀਆਂ ਨਾਲ ਮਜ਼ਾਕ ਕੀਤਾ ਹੈ ਤੇ ਇਹ ਵਾਧਾ ਤੁਰੰਤ ਵਾਪਸ ਲਿਆ ਜਾਵੇ | ਉਨ੍ਹਾ ਕਿਹਾ ਕਿ ਇਸ ਨਾਲ ਪੰਜਾਬ ਵਿਚ ਉਦਯੋਗਾਂ ਲਈ ਕੰਮ ਕਰਨਾ ਔਖਾ ਹੋ ਜਾਵੇਗਾ | ਉਦਯੋਗ ਹਿਜਰਤ ਕਰ ਜਾਣਗੇ | ਸੂਬੇ ਵਿਚ ਪਹਿਲਾਂ ਹੀ ਨਵਾਂ ਨਿਵੇਸ਼ ਨਹੀਂ ਹੋ ਰਿਹਾ ਤੇ ਇਸ ਵਾਧੇ ਮਗਰੋਂ ਸੂਬੇ ਦਾ ਨਿਵੇਸ਼ ਮਾਹੌਲ ਹੋਰ ਖਰਾਬ ਹੋ ਜਾਵੇਗਾ | ਪੰਜਾਬ ਵਿਚ ਉਦਯੋਗਾਂ ਲਈ ਬਿਜਲੀ ਦਰਾਂ ਆਪਣੇ ਗੁਆਂਢੀ ਰਾਜਾਂ ਨਾਲੋਂ ਮਹਿੰਗੀਆਂ ਹਨ |

ਸਾਂਝਾ ਕਰੋ

ਪੜ੍ਹੋ

ਜਮਹੂਰੀ ਅਧਿਕਾਰ ਸਭਾ ਦੀ ਸੂਬਾਈ ਆਗੂ ਪਰਮਜੀਤ

*ਜਥੇਬੰਦੀਆਂ ਦੇ ਆਗੂਆਂ ਨੇ ਦੋਸ਼ੀ ਖਿਲਾਫ਼ ਕੀਤੀ ਸਖ਼ਤ ਕਾਰਵਾਈ ਦੀ...