ਭਾਜਪਾ ਵੱਲੋਂ ਲੋਕ ਵਿਰੋਧੀ ਫ਼ੈਸਲਿਆਂ ਦਾ ਰਿਕਾਰਡ ਕਾਇਮ

‘‘ਭਾਜਪਾ ਸਰਕਾਰ ਨੇ 2014 ’ਚ ਸੂਬੇ ’ਚ ਸੱਤਾ ’ਚ ਆਉਂਦੇ ਹੀ ਲੋਕ ਵਿਰੋਧੀ ਫੈਸਲੇ ਲੈਣ ਦਾ ਰਿਕਾਰਡ ਕਾਇਮ ਕੀਤਾ।’’ ਇਹ ਪ੍ਰਗਟਾਵਾ ਆਲ ਇੰਡੀਆ ਕਾਂਗਰਸ ਕਮੇਟੀ ਦੀ ਜਨਰਲ ਸਕੱਤਰ, ਸਾਬਕਾ ਕੇਂਦਰੀ ਮੰਤਰੀ ਅਤੇ ਸਿਰਸਾ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਕੁਮਾਰੀ ਸ਼ੈਲਜਾ ਨੇ ਅੱਜ ਸੰਸਦ ਮੈਂਬਰ ਬਣਨ ਤੋਂ ਬਾਅਦ ਸਿਰਸਾ ਲੋਕ ਸਭਾ ਦੇ ਕਾਲਾਂਵਾਲੀ ਦੇ ਗੋਲਡਨ ਰਿਜ਼ੋਰਟ ਵਿੱਚ ਵਿਧਾਨ ਸਭਾ ਹਲਕੇ ਸਮਰਥਕਾਂ ਅਤੇ ਵਰਕਰਾਂ ਦਾ ਧੰਨਵਾਦ ਕਰਦੇ ਹੋਏ ਕਹੀ। ਉਨ੍ਹਾਂ ਕਿਹਾ ਕਿ ਭਾਜਪਾ ਦੀ ਸੂਬਾ ਸਰਕਾਰ ਨੇ 10 ਸਾਲ ਹਰਿਆਣਾ ਦੇ ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਰਿਕਾਰਡ ਬਣਾਇਆ ਹੈ।

ਲੋਕ ਸਭਾ ਚੋਣਾਂ ’ਚ ਮਿਲੀ ਕਰਾਰੀ ਹਾਰ ਤੋਂ ਬਾਅਦ ਹੁਣ ਸੂਬਾ ਸਰਕਾਰ ਬੈਕ ਫੁੱਟ ’ਤੇ ਹੈ। ਉਹ ਪਿਛਲੇ ਦਸ ਸਾਲਾਂ ਦੇ ਆਪਣੇ ਘੁਟਾਲਿਆਂ ’ਤੇ ਪਰਦਾ ਪਾਉਣ ਦੀ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ ਪਰ ਸੂਬੇ ਦੇ ਲੋਕ ਹੁਣ ਸਭ ਕੁਝ ਸਮਝ ਚੁੱਕੇ ਹਨ ਅਤੇ ਅਕਤੂਬਰ ਵਿੱਚ ਕਾਂਗਰਸ ਦੀ ਸਰਕਾਰ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਇਹ ਵੀ ਕਿ ਉਹ ਸਿਰਸਾ ਲੋਕ ਸਭਾ ਤੋਂ ਵੱਡੀ ਜਿੱਤ ਲਈ ਹਰ ਵੋਟਰ ਦੇ ਧੰਨਵਾਦੀ ਹਨ। ਕੁਮਾਰੀ ਸ਼ੈਲਜਾ ਨੇ ਕਿਹਾ ਕਿ ਜਦੋਂ ਸੂਬੇ ਦੇ ਲੋਕਾਂ ਨੇ ਸਰਕਾਰ ਦੇ ਫੈਸਲਿਆਂ ਖਿਲਾਫ ਆਵਾਜ਼ ਬੁਲੰਦ ਕੀਤੀ ਤਾਂ ਪੁਲੀਸ ਬਲ ਵਰਤ ਕੇ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਝੀ ਕੋਸ਼ਿਸ਼ ਕੀਤੀ ਗਈ।

ਕਦੇ ਮੁਲਾਜ਼ਮਾਂ ਨੂੰ ਜੇਲ੍ਹਾਂ ਵਿੱਚ ਡੱਕ ਦਿੱਤਾ ਗਿਆ ਤੇ ਕਦੇ ਸਰਪੰਚਾਂ ਨੂੰ ਲਹੂ-ਲੁਹਾਨ ਛੱਡ ਦਿੱਤਾ ਗਿਆ। ਕਦੇ ਕਿਸਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਕਦੇ ਕਮਰਿਆਂ, ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਹੱਕਾਂ ’ਤੇ ਡਾਕਾ ਮਾਰਨ ਦੀ ਕੋਸ਼ਿਸ਼ ਕੀਤੀ ਗਈ। ਕੁਮਾਰੀ ਸ਼ੈਲਜਾ ਨੇ ਕਿਹਾ ਕਿ ਇਸੇ ਭਾਜਪਾ ਸਰਕਾਰ ਨੇ ਸੂਬੇ ਵਿੱਚ ਰਜਿਸਟਰੀ ਬੰਦ ਕਰ ਦਿੱਤੀ ਹੈ। ਕੁਮਾਰੀ ਸ਼ੈਲਜਾ ਨੇ ਕਿਹਾ ਕਿ ਸੂਬੇ ਦੇ ਲੋਕ 10 ਸਾਲਾਂ ਤੋਂ ਲਗਾਤਾਰ ਝੱਲੇ ਗਏ ਦੁੱਖਾਂ ਨੂੰ ਭੁੱਲਣ ਵਾਲੇ ਨਹੀਂ ਹਨ।

ਸਾਂਝਾ ਕਰੋ