ਕੱਚਾ ਪਿਆਜ਼ ਖਾਣਾ ਬਹੁਤ ਹੀ ਫਾਇਦੇਮੰਦ ਹੁੰਦਾ ਹੈ ਪਰ ਬਹੁਤ ਸਾਰੇ ਲੋਕ ਇਸ ਦੀ ਬਦਬੂ ਕਾਰਨ ਇਸ ਨੂੰ ਨਹੀਂ ਖਾਂਦੇ। ਇਸ ਨੂੰ ਪਕਾ ਕੇ ਹੀ ਖਾਣਾ ਪਸੰਦ ਕਰਦੇ ਹਨ। ਕੱਚਾ ਪਿਆਜ਼ ਸ਼ੂਗਰ ਲੈਵਲ ਨੂੰ ਕੰਟਰੋਲ ਕਰਦਾ ਹੈ ਜਿਸ ਨਾਲ ਸ਼ੂਗਰ ਪੀੜਤਾਂ ਨੂੰ ਕਾਫੀ ਫਾਇਦਾ ਮਿਲਦਾ ਹੈ। ਰੋਜ਼ਾਨਾ ਪਿਆਜ਼ ਖਾਣ ਨਾਲ ਕਈ ਤਰ੍ਹਾਂ ਦੇ ਕੈਂਸਰ ਤੋਂ ਬਚਾਅ ਹੁੰਦਾ ਹੈ। ਇਕ ਅਧਿਐਨ ‘ਚ ਸਾਹਮਣੇ ਆਇਆ ਹੈ ਕਿ ਪਿਆਜ਼ ‘ਚ ਕੈਂਸਰ ਰੋਕੂ ਗੁਣ ਹੁੰਦੇ ਹਨ, ਇਸ ਲਈ ਇਸ ਨੂੰ ਖਾਣਾ ਫਾਇਦੇਮੰਦ ਹੁੰਦਾ ਹੈ।
ਕੱਚਾ ਪਿਆਜ਼ ਖਾਣ ਨਾਲ ਪਾਚਨ ਸ਼ਕਤੀ ਮਜ਼ਬੂਤ ਹੁੰਦੀ ਹੈ ਕਿਉਂਕਿ ਇਸ ਵਿਚ ਫਾਈਬਰ ਦੇ ਗੁਣ ਹੁੰਦੇ ਹਨ। ਇਹ ਤੁਹਾਡੀ ਅੰਤੜੀ ਨੂੰ ਸਿਹਤਮੰਦ ਰੱਖਦਾ ਹੈ। ਕੱਚਾ ਪਿਆਜ਼ ਖਾਣ ਨਾਲ ਇਮਿਊਨ ਸਿਸਟਮ ਮਜ਼ਬੂਤ ਹੁੰਦਾ ਹੈ ਕਿਉਂਕਿ ਇਸ ‘ਚ ਵਿਟਾਮਿਨ ਸੀ ਭਰਪੂਰ ਮਾਤਰਾ ‘ਚ ਹੁੰਦਾ ਹੈ। ਇਹ ਤੁਹਾਡੇ ਸਰੀਰ ਨੂੰ ਬਿਮਾਰੀਆਂ ਤੋਂ ਬਚਾਉਂਦਾ ਹੈ। ਗਠੀਏ ਕਾਰਨ ਹੱਡੀਆਂ ‘ਚ ਦਰਦ ਹੁੰਦਾ ਹੈ। ਅਜਿਹੇ ‘ਚ ਪੈਦਲ ਚੱਲਣ ‘ਚ ਦਿੱਕਤ ਹੁੰਦੀ ਹੈ। ਜੇਕਰ ਤੁਸੀਂ ਇਸ ਬਿਮਾਰੀ ਤੋਂ ਬਚਣਾ ਚਾਹੁੰਦੇ ਹੋ ਤਾਂ ਤੁਹਾਨੂੰ ਕੱਚਾ ਪਿਆਜ਼ ਖਾਣਾ ਚਾਹੀਦਾ ਹੈ। ਇਸ ‘ਚ ਐਂਟੀ-ਇੰਫਲੇਮੇਟਰੀ ਗੁਣ ਹੁੰਦੇ ਹਨ, ਜੋ ਰਾਹਤ ਦਿੰਦੇ ਹਨ।