NTA ਦੇ ਡਾਇਰੈਕਟਰ ਜਨਰਲ ਨੂੰ ਅਹੁਦੇ ਤੋਂ ਹਟਾਇਆ ਗਿਆ

ਕੌਮੀ ਟੈਸਟਿੰਗ ਏਜੰਸੀ (NTA) ਦੇ ਡਾਇਰੈਕਟਰ ਜਨਰਲ ਸੁਬੋਧ ਸਿੰਘ ਨੂੰ ਪ੍ਰਤੀਯੋਗੀ ਇਮਤਿਹਾਨ ਨੀਟ ਅਤੇ UGC-NET ’ਚ ਕਥਿਤ ਬੇਨਿਯਮੀਆਂ ਨੂੰ ਲੈ ਕੇ ਪੈਦਾ ਹੋਏ ਵਿਵਾਦ ਦੇ ਮੱਦੇਨਜ਼ਰ ਸਨਿਚਰਵਾਰ ਨੂੰ ਅਹੁਦੇ ਤੋਂ ਹਟਾ ਦਿਤਾ ਗਿਆ। ਇਕ ਅਧਿਕਾਰੀ ਨੇ ਦਸਿਆ ਕਿ ਸੁਬੋਧ ਸਿੰਘ ਨੂੰ ਅਗਲੇ ਹੁਕਮਾਂ ਤਕ ਪਰਸੋਨਲ ਅਤੇ ਟ੍ਰੇਨਿੰਗ ਵਿਭਾਗ (DOPT) ਕੋਲ ਲਾਜ਼ਮੀ ਉਡੀਕ ’ਚ ਰੱਖਿਆ ਗਿਆ ਹੈ।

ਇਸ ਤੋਂ ਇਲਾਵਾ NEET-PG ਇਮਤਿਹਾਨ ਨੂੰ ਵੀ ਮੁਲਤਵੀ ਕਰ ਦਿਤਾ ਗਿਆ ਹੈ। ਇਹ ਇਮਤਿਹਾਨ 23 ਜੂਨ ਨੂੰ ਹੋਣਾ ਸੀ। ਸਿਹਤ ਮੰਤਰਾਲਾ ਨੇ ਇਕ ਬਿਆਨ ’ਚ ਕਿਹਾ ਕਿ ਨਵੀਂ ਤਰੀਕ ਦਾ ਐਲਾਨ ਜਲਦ ਕੀਤਾ ਜਾਵੇਗਾ। ਇੰਡੀਆ ਟਰੇਡ ਪ੍ਰਮੋਸ਼ਨ ਆਰਗੇਨਾਈਜ਼ੇਸ਼ਨ (ITPO) ਦੇ ਚੇਅਰਮੈਨ ਅਤੇ ਪ੍ਰਬੰਧ ਨਿਰਦੇਸ਼ਕ ਪ੍ਰਦੀਪ ਸਿੰਘ ਖਰੋਲਾ ਨੂੰ ਨਿਯਮਤ ਨਿਯੁਕਤੀ ਹੋਣ ਤਕ ਇਮਤਿਹਾਨ ਏਜੰਸੀ ਦੇ ਡਾਇਰੈਕਟਰ ਜਨਰਲ ਦਾ ਵਾਧੂ ਚਾਰਜ ਦਿਤਾ ਗਿਆ ਹੈ।

ਇਸ ਬਾਰੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ, ‘‘ਐਨ.ਟੀ.ਏ. ਦੇ ਡਾਇਰੈਕਟਰ ਜਨਰਲ ਨੂੰ ਪਰਸੋਨਲ ਅਤੇ ਟ੍ਰੇਨਿੰਗ ਵਿਭਾਗ ’ਚ ਲਾਜ਼ਮੀ ਉਡੀਕ ਅਧੀਨ ਰੱਖਿਆ ਗਿਆ ਹੈ। ਪ੍ਰਦੀਪ ਸਿੰਘ ਖਰੋਲਾ ਨੂੰ ਅਗਲੇ ਹੁਕਮਾਂ ਤਕ ਐਨ.ਟੀ.ਏ. ਦੇ ਡਾਇਰੈਕਟਰ ਜਨਰਲ ਦਾ ਵਾਧੂ ਚਾਰਜ ਦਿਤਾ ਗਿਆ ਹੈ।’’ ਸਰਕਾਰ ਨੇ ਕੌਮੀ ਯੋਗਤਾ ਇਮਤਿਹਾਨ (ਯੂ.ਜੀ.ਸੀ.-ਨੈੱਟ) ਨੂੰ ਰੱਦ ਕਰ ਦਿਤਾ ਹੈ, ਜਦਕਿ ਕੌਮੀ ਯੋਗਤਾ ਦਾਖਲਾ ਇਮਤਿਹਾਨ (ਨੀਟ-ਗ੍ਰੈਜੂਏਸ਼ਨ) ’ਚ ‘ਪੇਪਰ ਲੀਕ‘ ਹੋਣ ਦੇ ਦੋਸ਼ ਹਨ ਅਤੇ ਇਸ ਨੂੰ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

ਸਾਂਝਾ ਕਰੋ

ਪੜ੍ਹੋ

ਜਮਹੂਰੀ ਅਧਿਕਾਰ ਸਭਾ ਦੀ ਸੂਬਾਈ ਆਗੂ ਪਰਮਜੀਤ

*ਜਥੇਬੰਦੀਆਂ ਦੇ ਆਗੂਆਂ ਨੇ ਦੋਸ਼ੀ ਖਿਲਾਫ਼ ਕੀਤੀ ਸਖ਼ਤ ਕਾਰਵਾਈ ਦੀ...