ਸ੍ਰੀ ਅਕਾਲ ਤਖ਼ਤ ਸਾਹਿਬ ‘ਚ ਖੁਦਾਈ ਦੇ ਕੰਮ ਸਮੇਂ ਪੁਰਾਤਨ ਇਮਾਰਤਾਂ ਦੱਬੀਆਂ ਹੋਈਆਂ ਮਿਲੀਆਂ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਾਲ ਲੱਗਦੇ ਜੋੜਾ ਘਰ ਤੇ ਸਕੂਟਰ ਸਟੈਂਡ ਦੀ ਪਾਰਕਿੰਗ ਦੇ ਚੱਲਦੇ ਕੰਮ ਨੂੰ ਪ੍ਰਸ਼ਾਸਨ ਵੱਲੋਂ ਰੁਕਵਾ ਕੇ ਸੀਲ ਕਰ ਦਿੱਤਾ ਹੈ। ਸਿੱਖ ਸਦਭਾਵਨਾ ਦਲ ਦੇ ਮੁੱਖ ਸੇਵਾਦਾਰ ਬਲਦੇਵ ਸਿੰਘ ਵਡਾਲਾ ਦੇ ਨਾਲ ਸੰਗਤਾਂ ਨੇ ਆ ਕੇ ਭਾਰੀ ਰੋਸ ਪ੍ਰਦਰਸ਼ਨ ਕੀਤਾ ਤੇ ਦੱਸਿਆ ਕਿ ਇੱਥੇ ਮੌਜੂਦ ਕੁਝ ਵਿਰਾਸਤੀ ਪੁਰਾਤਨ ਇਮਾਰਤਾਂ ਦੱਬੀਆਂ ਹੋਈਆਂ ਹਨ ਜਿਨ੍ਹਾਂ ਨੂੰ ਤਹਿਸ ਨਹਿਸ ਕੀਤਾ ਜਾ ਰਿਹਾ ਹੈ।

ਇਸ ਤੋਂ ਬਾਅਦ ਮੌਕੇ ’ਤੇ ਐੱਸਡੀਐੱਮ ਵਿਕਾਸ ਹੀਰਾ ਨੇ ਆ ਕੇ ਮੌਕੇ ਦਾ ਜਾਇਜ਼ਾ ਲਿਆ ਅਤੇ ਕੰਮ ਨੂੰ ਰੁਕਵਾ ਦਿੱਤਾ। ਉਨ੍ਹਾਂ ਦੱਸਿਆ ਕਿ ਇਸ ਥਾਂ ਦੀ ਪੂਰੀ ਜਾਂਚ ਕੀਤੀ ਜਾਵੇਗੀ ਅਤੇ ਪੁਰਾਤੱਤਵ ਵਿਭਾਗ ਪਾਸੋਂ ਇਸ ਦੀ ਜਾਣਕਾਰੀ ਇਕੱਤਰ ਕੀਤੀ ਜਾਵੇਗੀ। ਕਿਸੇ ਵੀ ਪੁਰਾਤਨ ਇਮਾਰਤ ਨੂੰ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ। ਜਦੋਂ ਤਕ ਰਿਪੋਰਟ ਨਹੀਂ ਆ ਜਾਂਦੀ, ਉਸ ਸਮੇਂ ਤਕ ਇਹ ਕੰਮ ਬੰਦ ਕਰਵਾਇਆ ਗਿਆ ਹੈ। ਇਹ ਵੀ ਦੱਸਣਯੋਗ ਹੈ ਕਿ ਇਹ ਕਾਰ ਸੇਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਡੇਰਾ ਕਾਰ ਸੇਵਾ ਭੂਰੀ ਵਾਲਿਆਂ ਨੂੰ ਸੌਂਪੀ ਗਈ ਸੀ। ਪੁਟਾਈ ਸਮੇਂ ਨਾਨਕਸ਼ਾਹੀ ਇੱਟਾਂ ਨਾਲ ਬਣੀਆਂ ਇਮਾਰਤਾਂ ਤੇ ਸੁਰੰਗਨੁਮਾ ਰਾਹ ਵੀ ਬਣੇ ਹੋਏ ਹਨ, ਜਿਨ੍ਹਾਂ ਨੂੰ ਪੁਟਾਈ ਕੀਤੇ ਜਾਣ ਵਾਲੀ ਥਾਂ ਤੋਂ ਪੁੱਟ ਦਿੱਤਾ ਹੈ। ਇਸ ਤੋਂ ਬਾਅਦ ਇਹ ਝਗੜਾ ਵਧਿਆ ਹੈ। ਭਾਈ ਬਲਦੇਵ ਸਿੰਘ ਵਡਾਲਾ ਨੇ ਕਿਹਾ ਕਿ ਕਿਸੇ ਵੀ ਪੁਰਾਤਨ ਨਿਸ਼ਾਨੀ ਨੂੰ ਖਤਮ ਨਹੀਂ ਕਰਨ ਦਿੱਤਾ ਜਾਵੇਗਾ।

ਸਾਂਝਾ ਕਰੋ

ਪੜ੍ਹੋ

ਪੰਜਾਬ ਦੇ ਸਰਪੰਚਾਂ, ਨੰਬਰਦਾਰਾਂ ਤੇ ਨਗਰ ਕੌਂਸਲਰਾਂ

ਚੰਡੀਗੜ੍ਹ, 5 ਅਪ੍ਰੈਲ: ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨੀਕ...