ਪਾਸਪੋਰਟ ਵੈਰੀਫਿਕੇਸ਼ਨ ਵਿੱਚ ਚੰਡੀਗੜ੍ਹ ਦੇਸ਼ ਭਰ ’ਚੋਂ ਮੋਹਰੀ

ਆਵਾਜਾਈ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਵਾਉਣ ਦਾ ਲੋਹਾ ਮਨਵਾਉਣ ਵਾਲੀ ਚੰਡੀਗੜ੍ਹ ਪੁਲੀਸ ਪਾਸਪੋਰਟ ਵੈਰੀਫਿਕੇਸ਼ਨ ਵਿੱਚ ਵੀ ਦੇਸ਼ ਭਰ ’ਚ ਮੋਹਰੀ ਰਹੀ ਹੈ। 2023-24 ਵਿੱਚ ਚੰਡੀਗੜ੍ਹ ਪੁਲੀਸ ਨੇ ਪਾਸਪੋਰਟ ਵੈਰੀਫਿਕੇਸ਼ਨ ਵਿੱਚ ਸਭ ਤੋਂ ਘੱਟ ਸਮਾਂ ਲੈਂਦਿਆਂ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸੇ ਦੇ ਚੱਲਦਿਆਂ ਕੇਂਦਰੀ ਵਿਦੇਸ਼ ਰਾਜ ਮੰਤਰੀ ਕਿਰਤੀ ਵਰਧਨ ਸਿੰਘ ਨੇ ਅੱਜ ਚੰਡੀਗੜ੍ਹ ਦੀ ਐੱਸਐੱਸਪੀ ਕੰਵਰਦੀਪ ਕੌਰ ਨੂੰ ਦਿੱਲੀ ਵਿੱਚ ਸਮਾਗਮ ਦੌਰਾਨ ਸਨਮਾਨਿਤ ਕੀਤਾ।

ਕੇਂਦਰੀ ਵਿਦੇਸ਼ ਮੰਤਰਾਲੇ ਵੱਲੋਂ ਅੱਜ ਦਿੱਲੀ ਵਿੱਚ ਪਾਸਪੋਰਟ ਸੇਵਾ ਦਿਵਸ ਮਨਾਇਆ ਗਿਆ। ਇਸੇ ਦੌਰਾਨ ਦੇਸ਼ ਭਰ ਵਿੱਚ ਸਭ ਤੋਂ ਤੇਜ਼ੀ ਨਾਲ ਪਾਸਪੋਰਟ ਵੈਰੀਫਿਕੇਸ਼ਨ ਕਰਨ ਲਈ ਚੰਡੀਗੜ੍ਹ ਪਹਿਲੇ, ਹਿਮਾਚਲ ਪ੍ਰਦੇਸ਼ ਦੂਜੇ ਤੇ ਦਿੱਲੀ ਤੀਜੇ ਸਥਾਨ ’ਤੇ ਰਹੀ। ਅੰਬਾਲਾ ਵਿਚ ਪਾਸਪੋਰਟ ਸੇਵਾ ਕੇਂਦਰ (ਪੀਐਸਕੇ) ਦੀ ਜਗ੍ਹਾ ਬਦਲੀ ਜਾ ਰਹੀ ਹੈ। ਪਹਿਲਾਂ ਇਹ ਕੇਂਦਰ ਚੰਡੀਗੜ੍ਹ ਰੋਡ ’ਤੇ ਪਲਾਟ ਨੰਬਰ 2014ਏ ਤੋਂ ਚਲਾਇਆ ਜਾ ਰਿਹਾ ਸੀ ਪਰ ਹੁਣ 24 ਜੂਨ ਤੋਂ ਇਹ ਕੇਂਦਰ ਮੌਜੂਦਾ ਸਥਾਨ ਤੋਂ ਬਦਲ ਕੇ ਪਲਾਟ ਨੰਬਰ 1, ਸੈਕਟਰ-7, ਗਲੈਕਸੀ ਮਾਲ, ਅੰਬਾਲਾ ਸ਼ਹਿਰ ’ਚ ਚਲਾ ਜਾਵੇਗਾ ਤੇ ਉੱਥੋਂ ਹੀ ਕੰਮ ਕਰੇਗਾ।

ਸਾਂਝਾ ਕਰੋ

ਪੜ੍ਹੋ

ਜਮਹੂਰੀ ਅਧਿਕਾਰ ਸਭਾ ਦੀ ਸੂਬਾਈ ਆਗੂ ਪਰਮਜੀਤ

*ਜਥੇਬੰਦੀਆਂ ਦੇ ਆਗੂਆਂ ਨੇ ਦੋਸ਼ੀ ਖਿਲਾਫ਼ ਕੀਤੀ ਸਖ਼ਤ ਕਾਰਵਾਈ ਦੀ...