ਚੁਕੰਦਰ ਇਕ ਅਜਿਹੀ ਸਬਜ਼ੀ ਹੈ ਜਿਸ ਨੂੰ ਤੁਸੀਂ ਸਾਲ ਭਰ ਆਸਾਨੀ ਨਾਲ ਪ੍ਰਾਪਤ ਕਰ ਸਕਦੇ ਹੋ। ਇਸ ਗੂੜ੍ਹੇ ਲਾਲ ਰੰਗ ਦੀ ਇਸ ਸਬਜ਼ੀ ਦਾ ਤਿੱਖਾ ਸਵਾਦ ਸਲਾਦ, ਜੂਸ ਅਤੇ ਸਮੂਦੀ ਆਦਿ ਵਿੱਚ ਸੁਆਦੀ ਲੱਗਦਾ ਹੈ। ਚੁਕੰਦਰ ਖਾਣ ਨਾਲ ਵੀ ਤੁਹਾਡੀ ਸਿਹਤ ਨੂੰ ਬਹੁਤ ਫ਼ਾਇਦਾ ਹੁੰਦਾ ਹੈ। ਇਸ ਲਈ ਲੋਕ ਆਪਣੇ ਦਿਨ ਦੀ ਸ਼ੁਰੂਆਤ ਇਸ ਦਾ ਜੂਸ ਜਾਂ ਸਮੂਦੀ ਪੀ ਕੇ ਕਰਦੇ ਹਨ। ਇਸ ‘ਚ ਮੌਜੂਦ ਪੋਸ਼ਕ ਤੱਤ ਕਈ ਸਿਹਤ ਸਮੱਸਿਆਵਾਂ ਨੂੰ ਦੂਰ ਕਰਨ ‘ਚ ਵੀ ਮਦਦ ਕਰਦੇ ਹਨ।
ਚੁਕੰਦਰ ਵਿੱਚ ਫਾਈਬਰ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ। ਫਾਈਬਰ ਸਿਹਤ ਲਈ ਕਈ ਤਰੀਕਿਆਂ ਨਾਲ ਫ਼ਾਇਦੇਮੰਦ ਹੁੰਦਾ ਹੈ ਪਰ ਇਸ ਦਾ ਸਭ ਤੋਂ ਮਹੱਤਵਪੂਰਨ ਕੰਮ ਪਾਚਨ ਕਿਰਿਆ ਨੂੰ ਸਿਹਤਮੰਦ ਰੱਖਣਾ ਹੈ। ਫਾਈਬਰ ਭੋਜਨ ਨੂੰ ਪਚਾਉਣ ਵਿਚ ਮਦਦ ਕਰਦਾ ਹੈ ਅਤੇ ਕਬਜ਼ ਵਰਗੀਆਂ ਸਮੱਸਿਆਵਾਂ ਤੋਂ ਛੁਟਕਾਰਾ ਦਿਵਾਉਂਦਾ ਹੈ। ਇਸ ਨਾਲ ਗੈਸ ਅਤੇ ਬਲੋਟਿੰਗ ਵਰਗੀਆਂ ਸਮੱਸਿਆਵਾਂ ਤੋਂ ਬਚਣ ‘ਚ ਵੀ ਮਦਦ ਮਿਲਦੀ ਹੈ। ਚੁਕੰਦਰ ਵਿੱਚ ਮੌਜੂਦ ਨਾਈਟ੍ਰੇਟਸ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਵਿੱਚ ਮਦਦ ਕਰਦੇ ਹਨ। ਇਹ ਖੂਨ ਦੀਆਂ ਨਾੜੀਆਂ ਨੂੰ ਫੈਲਾਉਂਦਾ ਹੈ, ਜੋ ਬਲੱਡ ਪ੍ਰੈਸ਼ਰ ਨੂੰ ਘੱਟ ਕਰਨ ਵਿੱਚ ਮਦਦ ਕਰਦਾ ਹੈ। ਹਾਈ ਬਲੱਡ ਪ੍ਰੈਸ਼ਰ ਕਾਰਨ ਸਟ੍ਰੋਕ ਤੇ ਹਾਰਟ ਅਟੈਕ ਦਾ ਖਤਰਾ ਰਹਿੰਦਾ ਹੈ। ਇਸ ਲਈ ਇਹ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰ ਕੇ ਉਸ ਸਮੱਸਿਆ ਨੂੰ ਦੂਰ ਕਰਨ ‘ਚ ਮਦਦ ਕਰਦਾ ਹੈ।
ਚੁਕੰਦਰ ‘ਚ ਫਾਈਬਰ ਹੁੰਦਾ ਹੈ, ਜੋ ਕੋਲੈਸਟ੍ਰਾਲ ਨੂੰ ਘੱਟ ਕਰਨ ‘ਚ ਵੀ ਮਦਦ ਕਰਦਾ ਹੈ। ਇਸ ਦੇ ਨਾਲ ਹੀ ਇਹ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ‘ਚ ਵੀ ਮਦਦ ਕਰਦਾ ਹੈ, ਜੋ ਦਿਲ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਸ ‘ਚ ਐਂਥੋਸਾਈਨਿਨ ਨਾਂ ਦਾ ਤੱਤ ਪਾਇਆ ਜਾਂਦਾ ਹੈ, ਜੋ ਦਿਲ ਨੂੰ ਸਿਹਤਮੰਦ ਰੱਖਣ ‘ਚ ਮਦਦ ਕਰਦਾ ਹੈ। ਇਸ ਲਈ ਚੁਕੰਦਰ ਖਾਣ ਨਾਲ ਦਿਲ ਦੀਆਂ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ।
ਚੁਕੰਦਰ ਵਿੱਚ ਐਂਟੀ-ਇੰਫਲੇਮੇਟਰੀ ਗੁਣ ਪਾਏ ਜਾਂਦੇ ਹਨ, ਜੋ ਸਰੀਰ ਵਿੱਚ ਸੋਜ ਨੂੰ ਘੱਟ ਕਰਦੇ ਹਨ। ਗਠੀਆ ਵਰਗੀਆਂ ਬਿਮਾਰੀਆਂ ਦੇ ਲੱਛਣਾਂ ਨੂੰ ਘੱਟ ਕਰਨ ਵਿੱਚ ਇਹ ਬਹੁਤ ਪ੍ਰਭਾਵਸ਼ਾਲੀ ਹੋ ਸਕਦਾ ਹੈ। ਇਹ ਇਮਿਊਨ ਸਿਸਟਮ ਨੂੰ ਸੁਰੱਖਿਅਤ ਰੱਖਣ ਵਿੱਚ ਵੀ ਮਦਦ ਕਰਦਾ ਹੈ। ਚੁਕੰਦਰ ਵਿੱਚ ਐਂਟੀਆਕਸੀਡੈਂਟ ਪਾਏ ਜਾਂਦੇ ਹਨ, ਜੋ ਆਕਸੀਡੇਟਿਵ ਤਣਾਅ ਨੂੰ ਘੱਟ ਕਰਦੇ ਹਨ। ਇੰਨਾ ਹੀ ਨਹੀਂ, ਇਹ ਆਕਸੀਡੇਟਿਵ ਰਿਐਕਸ਼ਨ ਕਾਰਨ ਸੈੱਲਾਂ ਨੂੰ ਹੋਣ ਵਾਲੇ ਨੁਕਸਾਨ ਨੂੰ ਵੀ ਘੱਟ ਕਰਦਾ ਹੈ। ਇਹ ਕੈਂਸਰ ਨੂੰ ਰੋਕਣ ਵਿੱਚ ਬਹੁਤ ਮਦਦ ਕਰਦਾ ਹੈ। ਇਸ ਲਈ ਆਪਣੀ ਡਾਈਟ ‘ਚ ਚੁਕੰਦਰ ਨੂੰ ਸ਼ਾਮਲ ਕਰਨਾ ਬਹੁਤ ਫ਼ਾਇਦੇਮੰਦ ਹੁੰਦਾ ਹੈ।