ਸ੍ਰੀ ਹਰਿਮੰਦਰ ਸਾਹਿਬ ਵਿਚ ਯੋਗਾ ਕਰਨ ਵਾਲੀ ਕੁੜੀ ‘ਤੇ 295 ਤਹਿਤ ਮਾਮਲਾ ਦਰਜ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਕਰਮਾ ਅੰਦਰ ਯੋਗਾ ਆਸਣ ਕਰਕੇ ਇਸ ਦੀ ਤਸਵੀਰ ਆਪਣੇ ਸੋਸ਼ਲ ਮੀਡੀਆ ਖਾਤਿਆਂ ਜਰੀਏ ਫੈਲਾਉਣ ਦੇ ਮਾਮਲੇ ਵਿਚ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਲੜਕੀ ਉਤੇ 295-A ਤਹਿਤ ਮਾਮਲਾ ਦਰਜ ਕਰ ਲਿਆ ਹੈ। ਦੱਸ ਦਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਦਾ ਸਖ਼ਤ ਨੋਟਿਸ ਲੈਂਦਿਆਂ ਲੜਕੀ ਵਿਰੁੱਧ ਕਾਰਵਾਈ ਵਾਸਤੇ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਭੇਜੀ ਸੀ। ਪੁਲਿਸ ਨੇ ਹੁਣ ਇਸ ਸ਼ਿਕਾਇਤ ਦੇ ਅਧਾਰ ਉਤੇ ਮਾਮਲਾ ਦਰਜ ਕਰ ਲਿ

ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣੀ ਡਿਊਟੀ ਤਨਦੇਹੀ ਨਾਲ ਨਾ ਨਿਭਾਉਣ ਕਰਕੇ ਪ੍ਰਕਰਮਾ ਦੇ ਤਿੰਨ ਮੁਲਾਜ਼ਮਾਂ ਵਿਰੁੱਧ ਕਾਰਵਾਈ ਦੇ ਆਦੇਸ਼ ਜਾਰੀ ਕੀਤੇ ਹਨ। ਸ਼੍ਰੋਮਣੀ ਕਮੇਟੀ ਐਡਵੋਕੇਟ ਧਾਮੀ ਨੇ ਕਿਹਾ ਕਿ ਕਿਸੇ ਨੂੰ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰਮਤਿ ਵਿਰੁੱਧ ਹਰਕਤ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾ ਸਕਦੀ, ਪਰੰਤੂ ਕੁਝ ਲੋਕ ਜਾਣਬੁੱਝ ਕੇ ਇਸ ਪਾਵਨ ਅਸਥਾਨ ਦੀ ਪਵਿੱਤਰਤਾ ਤੇ ਇਤਿਹਾਸਕ ਮਹੱਤਤਾ ਨੂੰ ਨਜ਼ਰਅੰਦਾਜ਼ ਕਰਕੇ ਕੋਝੀਆਂ ਹਰਕਤਾਂ ਕਰਦੇ ਹਨ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਇੱਕ ਲੜਕੀ ਵੱਲੋਂ ਕੀਤੀ ਗਈ ਹਰਕਤ ਨਾਲ ਸਿੱਖ ਭਾਵਨਾਵਾਂ ਅਤੇ ਮਰਿਆਦਾ ਨੂੰ ਠੇਸ ਪੁੱਜੀ ਹੈ, ਇਸ ਲਈ ਪੁਲਿਸ ਨੂੰ ਕਾਰਵਾਈ ਲਈ ਲਿਖਿਆ ਗਿਆ ਸੀ।

ਐਡਵੋਕੇਟ ਧਾਮੀ ਨੇ ਸੰਗਤ ਨੂੰ ਅਪੀਲ ਕੀਤੀ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪ੍ਰਤੀ ਸਮੁੱਚੇ ਸਿੱਖ ਜਗਤ ਅੰਦਰ ਵੱਡਾ ਸਤਿਕਾਰ ਹੈ ਅਤੇ ਇਸ ਦੇ ਨਾਲ ਹੀ ਦੇਸ਼ ਦੁਨੀਆ ਦੇ ਹਰ ਧਰਮ ਤੇ ਵਰਗ ਨਾਲ ਸਬੰਧਤ ਸ਼ਰਧਾਲੂ ਇੱਥੇ ਸ਼ਰਧਾ ਨਾਲ ਨਤਮਸਤਕ ਹੋਣ ਲਈ ਪੁੱਜਦੇ ਹਨ, ਜਿਸ ਨੂੰ ਵੇਖਦਿਆਂ ਇੱਥੋਂ ਦੀ ਮਰਿਆਦਾ ਦਾ ਜ਼ਰੂਰ ਖਿਆਲ ਰੱਖਿਆ ਜਾਵੇ।

kਇਸ ਬਾਰੇ ਜਾਣਕਾਰੀ ਦਿੰਦਿਆਂ ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਬੀਤੇ ਕੱਲ੍ਹ ਇੱਕ ਅਰਚਨਾ ਮਕਵਾਨਾ ਨਾਮ ਦੀ ਲੜਕੀ ਨੇ ਆਪਣੇ ਸੋਸ਼ਲ ਮੀਡੀਆ ਖਾਤੇ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪ੍ਰਕਰਮਾ ਵਿੱਚ ਯੋਗਾ ਆਸਣ ਕਰਕੇ ਇਸ ਦੀ ਤਸਵੀਰ ਫੈਲਾਈ ਸੀ।

ਇਸ ਦੀ ਸੀਸੀਟੀ ਕੈਮਰਿਆਂ ਦੁਆਰਾ ਤਸਦੀਕ ਕਰਨ ’ਤੇ ਸਾਹਮਣੇ ਆਇਆ ਕਿ ਕੇਵਲ 5 ਸਕਿੰਟ ਦੇ ਕਰੀਬ ਇਸ ਹਰਕਤ ਨੂੰ ਲੜਕੀ ਵੱਲੋਂ ਅੰਜਾਮ ਦਿੱਤਾ ਗਿਆ, ਜਿਸ ਨੂੰ ਲੈ ਕੇ ਅਣਗਹਿਲੀ ਕਰਨ ਵਾਲੇ ਤਿੰਨ ਮੁਲਾਜ਼ਮਾਂ ਵਿੱਚੋਂ ਦੋ ਨੂੰ ਮੁੱਢਲੇ ਤੌਰ ’ਤੇ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਇੱਕ ਆਰਜ਼ੀ ਮੁਲਾਜ਼ਮ ਨੂੰ ਪੰਜ ਹਜ਼ਾਰ ਰੁਪਏ ਜੁਰਮਾਨਾ ਕਰਦਿਆਂ ਉਸ ਦੀ ਤਬਦੀਲੀ ਗੁਰਦੁਆਰਾ ਗੜ੍ਹੀ ਸਾਹਿਬ ਗੁਰਦਾਸ ਨੰਗਲ ਵਿਖੇ ਕੀਤੀ ਗਈ ਹੈ। ਉਨ੍ਹਾਂ ਕਿਹਾ ਲੜਕੀ ਦੀ ਹਰਕਤ ਨਾਲ ਸਿੱਖ ਮਰਯਾਦਾ ਅਤੇ ਸੰਗਤ ਦੀਆਂ ਭਾਵਨਾਵਾਂ ਨੂੰ ਸੱਟ ਵੱਜੀ ਹੈ, ਜਿਸ ਕਰਕੇ ਲੜਕੀ ਵਿਰੁੱਧ ਪੁਲਿਸ਼ ਸ਼ਿਕਾਇਤ ਕੀਤੀ ਗਈ।

ਸਾਂਝਾ ਕਰੋ

ਪੜ੍ਹੋ

ਜਮਹੂਰੀ ਅਧਿਕਾਰ ਸਭਾ ਦੀ ਸੂਬਾਈ ਆਗੂ ਪਰਮਜੀਤ

*ਜਥੇਬੰਦੀਆਂ ਦੇ ਆਗੂਆਂ ਨੇ ਦੋਸ਼ੀ ਖਿਲਾਫ਼ ਕੀਤੀ ਸਖ਼ਤ ਕਾਰਵਾਈ ਦੀ...