ਅਰੁਣਾਚਲ ’ਚ ਬੱਦਲ ਫੱਟਣ, ਜ਼ਮੀਨ ਖਿਸਕਣ ਅਤੇ ਹੜ੍ਹ ਨਾਲ ਹੋਈ ਤਬਾਹੀ

ਅਰੁਣਾਚਲ ਪ੍ਰਦੇਸ਼ ਦੀ ਰਾਜਧਾਨੀ ਈਟਾਨਗਰ ‘ਚ ਐਤਵਾਰ ਸਵੇਰੇ ਬੱਦਲ ਫਟਣ ਕਾਰਨ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਕਈ ਥਾਵਾਂ ‘ਤੇ ਜ਼ਮੀਨ ਖਿਸਕ ਗਈ ਹੈ। ਲੋਕਾਂ ਨੂੰ ਉੱਥੇ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ। ਇਸ ਦੇ ਨਾਲ ਹੀ ਨੈਸ਼ਨਲ ਹਾਈਵੇ-415 ‘ਤੇ ਪਾਣੀ ਭਰਨ ਕਾਰਨ ਕਈ ਵਾਹਨ ਫਸੇ ਹੋਏ ਹਨ।

ਦੂਜੇ ਪਾਸੇ ਆਸਾਮ ’ਚ ਕਰੀਬ ਇੱਕ ਹਫ਼ਤੇ ਤੋਂ ਮੀਂਹ ਪੈ ਰਿਹਾ ਹੈ। ਸਰਕਾਰੀ ਅਧਿਕਾਰੀਆਂ ਨੇ 22 ਜੂਨ ਨੂੰ ਦੱਸਿਆ ਕਿ ਇਸ ਸਾਲ ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ 19 ਜ਼ਿਲ੍ਹਿਆਂ ’ਚ ਕਰੀਬ 4 ਲੱਖ ਲੋਕ ਪ੍ਰਭਾਵਿਤ ਹਨ। ਸਰਕਾਰ ਨੇ ਹੜ੍ਹ ਪ੍ਰਭਾਵਿਤ ਲੋਕਾਂ ਲਈ 100 ਰਾਹਤ ਕੈਂਪ ਬਣਾਏ ਹਨ। ਰਾਹਤ ਸਮੱਗਰੀ ਮੁਹੱਈਆ ਕਰਵਾਉਣ ਲਈ 125 ਕੇਂਦਰ ਬਣਾਏ ਗਏ ਹਨ। ਮੌਸਮ ਵਿਭਾਗ (IMD) ਨੇ ਅੱਜ ਮੱਧ ਪ੍ਰਦੇਸ਼ ਸਮੇਤ 11 ਰਾਜਾਂ ’ਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਮੱਧ ਪ੍ਰਦੇਸ਼ ਦੇ ਮਾਲਵਾ ਖੇਤਰ ਤੋਂ ਇਲਾਵਾ, ਇਨ੍ਹਾਂ ਵਿਚ ਗੋਆ, ਕਰਨਾਟਕ, ਮਹਾਰਾਸ਼ਟਰ, ਕੇਰਲ, ਤਾਮਿਲਨਾਡੂ, ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਤ੍ਰਿਪੁਰਾ ਅਤੇ ਪੱਛਮੀ ਬੰਗਾਲ ਸ਼ਾਮਲ ਹਨ।

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਾਨਸੂਨ ਦੌਰਾਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਹੜ੍ਹ ਨਾਲ ਨਜਿੱਠਣ ਲਈ ਤਿਆਰੀਆਂ ਦੀ ਸਮੀਖਿਆ ਕਰਨ ਲਈ ਮੀਟਿੰਗ ਕੀਤੀ। ਇਸ ਵਿਚ ਗ੍ਰਹਿ, ਜਲ ਸਰੋਤ, ਨਦੀ ਵਿਕਾਸ, ਧਰਤੀ ਵਿਗਿਆਨ, ਵਾਤਾਵਰਣ, ਸੜਕੀ ਆਵਾਜਾਈ ਮੰਤਰਾਲਿਆਂ ਅਤੇ ਵਿਭਾਗਾਂ ਦੇ ਸਕੱਤਰ, ਰੇਲਵੇ ਬੋਰਡ ਦੇ ਚੇਅਰਮੈਨ, ਐਨਡੀਐਮਏ ਦੇ ਅਧਿਕਾਰੀ ਹਾਜ਼ਰ ਸਨ।
ਮਾਨਸੂਨ 22 ਜੂਨ ਤੋਂ ਮਹਾਰਾਸ਼ਟਰ, ਬਿਹਾਰ, ਝਾਰਖੰਡ, ਗੁਜਰਾਤ-ਮਹਾਰਾਸ਼ਟਰ, ਮੱਧ ਪ੍ਰਦੇਸ਼, ਛੱਤੀਸਗੜ੍ਹ, ਉੜੀਸਾ ਅਤੇ ਪੱਛਮੀ ਬੰਗਾਲ ਦੇ ਕੁਝ ਹਿੱਸਿਆਂ ਵਿਚ ਪਹੁੰਚ ਗਿਆ ਹੈ। ਇਨ੍ਹਾਂ ਰਾਜਾਂ ਨੂੰ 3-4 ਦਿਨਾਂ ’ਚ ਪੂਰੀ ਤਰ੍ਹਾਂ ਕਵਰ ਕਰ ਲਵੇਗਾ। ਮਾਨਸੂਨ 27 ਜੂਨ ਤੱਕ ਦਿੱਲੀ, ਪੰਜਾਬ ਅਤੇ ਹਰਿਆਣਾ ’ਚ ਦਾਖ਼ਲ ਹੋ ਸਕਦਾ ਹੈ ਅਤੇ 3 ਜੁਲਾਈ ਤੱਕ ਇਨ੍ਹਾਂ ਰਾਜਾਂ ਨੂੰ ਪੂਰੀ ਤਰ੍ਹਾਂ ਕਵਰ ਕਰ ਲਵੇਗਾ। ਮਾਨਸੂਨ ਦੇ ਨਾਲ-ਨਾਲ ਕੁਝ ਰਾਜਾਂ ’ਚ ਕੜਾਕੇ ਦੀ ਗਰਮੀ ਵੀ ਜਾਰੀ ਹੈ। ਅੱਜ ਅਤੇ ਕੱਲ੍ਹ ਹਰਿਆਣਾ ਅਤੇ ਉੱਤਰ ਪ੍ਰਦੇਸ਼ ਵਿਚ ਗਰਮੀ ਦੀ ਸੰਭਾਵਨਾ ਹੈ। ਪੰਜਾਬ ਅਤੇ ਦਿੱਲੀ ’ਚ ਕੱਲ ਤੋਂ 25 ਜੂਨ ਤੱਕ ਹੀਟਵੇਵ ਅਲਰਟ ਹੈ।

ਸਾਂਝਾ ਕਰੋ

ਪੜ੍ਹੋ

ਜਮਹੂਰੀ ਅਧਿਕਾਰ ਸਭਾ ਦੀ ਸੂਬਾਈ ਆਗੂ ਪਰਮਜੀਤ

*ਜਥੇਬੰਦੀਆਂ ਦੇ ਆਗੂਆਂ ਨੇ ਦੋਸ਼ੀ ਖਿਲਾਫ਼ ਕੀਤੀ ਸਖ਼ਤ ਕਾਰਵਾਈ ਦੀ...